ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ CM ਭਗਵੰਤ ਮਾਨ ਦਾ ਵੱਡਾ ਐਲਾਨ
Monday, Mar 31, 2025 - 11:33 AM (IST)

ਜਲੰਧਰ- ਪੰਜਾਬ ਸਰਕਾਰ ਨੇ ਇਕ ਨਵੀਂ ਪਹਿਲ ਸ਼ੁਰੂ ਕੀਤੀ ਹੈ। ਇਸ ਦੇ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਹੁਣ ਸਕੂਲ ਬੱਸਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਹ ਸਹੂਲਤ ਮੁਫ਼ਤ ਹੈ ਅਤੇ ਇਸ ਦੇ ਤਹਿਤ ਸੂਬੇ ’ਚ ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੇ ਬੱਚੇ ਹੁਣ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਆਰਾਮ ਨਾਲ ਬੱਸਾਂ ’ਚ ਯਾਤਰਾ ਕਰ ਸਕਦੇ ਹਨ। ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਚੁੱਕਿਆ ਗਿਆ ਹੈ, ਜੋ ਵਿਦਿਆਰਥੀਆਂ ਲਈ ਇਕ ਇਤਿਹਾਸਕ ਕਦਮ ਸਾਬਤ ਹੋ ਰਿਹਾ ਹੈ।
ਇਹ ਵੀ ਪੜ੍ਹੋ: ਜਲੰਧਰ ਵਿਖੇ ਯੂ-ਟਿਊਬਰ ਦੇ ਘਰ ’ਤੇ ਹੋਏ ਹਮਲੇ ਦੇ ਮਾਮਲੇ ’ਚ ਵੱਡੀ ਅਪਡੇਟ ਆਈ ਸਾਹਮਣੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਯੋਜਨਾ ਨੂੰ ਲਾਗੂ ਕਰਦੇ ਹੋਏ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੱਸਾਂ ’ਚ ਸਫ਼ਰ ਕਰਦੇ ਵੇਖਣਾ ਉਨ੍ਹਾਂ ਦੇ ਆਤਮਵਿਸ਼ਵਾਸ ਨੂੰ ਵਧਾਉਂਦਾ ਹੈ। ਪਹਿਲੇ ਕਦੇ ਕਿਸੇ ਸਰਕਾਰ ਨੇ ਇਸ ਤਰ੍ਹਾਂ ਦੀ ਸਹੂਲਤ ਦੀ ਕਲਪਨਾ ਨਹੀਂ ਕੀਤੀ ਸੀ। ਪੰਜਾਬ ਸਰਕਾਰ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਲਗਭਗ 205 ਸਕੂਲਾਂ ਲਈ ਬੱਸ ਸੇਵਾਵਾਂ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ’ਚ 118 ਸਕੂਲ ਆਫ਼ ਐਮੀਨੈਂਸ ਵੀ ਸ਼ਾਮਲ ਹਨ। ਇਨ੍ਹਾਂ ਸਕੂਲਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਇਹ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।
ਪਰਿਵਾਰ ’ਤੇ ਘੱਟ ਹੋਵੇਗਾ ਆਰਥਿਕ ਦਬਾਅ
ਇਸ ਯੋਜਨਾ ਦਾ ਇਕ ਹੋਰ ਵੱਡਾ ਲਾਭ ਇਹ ਹੈ ਕਿ ਵਿਦਿਆਰਥੀਆਂ ਦੇ ਮਾਤਾ-ਪਿਤਾ ’ਤੇ ਆਰਥਿਕ ਦਬਾਅ ਘੱਟ ਹੋਇਆ ਹੈ। ਪ੍ਰਾਈਵੇਟ ਸਕੂਲ ’ਚ ਬੱਚਿਆਂ ਲਈ ਬੱਸ ਸੇਵਾ ਦੀ ਭਾਰੀ-ਭਰਕਮ ਫ਼ੀਸ ਲਈ ਜਾਂਦੀ ਹੈ ਪਰ ਹੁਣ ਪੰਜਾਬ ਸਰਕਾਰ ਵੱਲੋਂ ਇਹ ਸੇਵਾ ਮੁਫ਼ਤ ’ਚ ਦਿੱਤੀਜਾ ਰਹੀ ਹੈ। ਇਨ੍ਹਾਂ ਨਾ ਸਿਰਫ਼ ਵਿਦਿਆਰਥੀਆਂ ਨੂੰ ਬਿਹਤਰ ਯਾਤਰਾ ਸਹੂਲਤ ਮਿਲ ਰਹੀ ਹੈ ਸਗੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਆਰਥਿਕ ਰਾਹਤ ਮਿਲ ਰਹੀ ਹੈ।
ਇਹ ਵੀ ਪੜ੍ਹੋ: ਲਓ ਜੀ ਲੱਗ ਗਈਆਂ ਮੌਜਾਂ! ਪੰਜਾਬ 'ਚ ਫਿਰ ਦੋ ਛੁੱਟੀਆਂ, ਬੰਦ ਰਹਿਣਗੇ ਸਕੂਲ-ਕਾਲਜ
ਸਿੱਖਿਆ ਦੇ ਖੇਤਰ ’ਚ ਇਕ ਵੱਡਾ ਬਦਲਾਅ
ਇਸ ਸਹੂਲਤ ਦਾ ਲਾਭ ਲਗਭਗ 10,448 ਵਿਦਿਆਰਥੀਆਂ ਨੂੰ ਮਿਲੇਗਾ, ਜਿਸ ’ਚ 7,698 ਲੜਕੀਆਂ ਅਤੇ 2,740 ਲੜਕੇ ਸ਼ਾਮਲ ਹੈ। ਇਹ ਯੋਜਨਾ ਨਾ ਸਿਰਫ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਲਈ ਹੈ, ਸਗੋਂ ਸੂਬੇ ਭਰ ਦੇ ਹੋਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੀ ਲਾਗੂ ਕੀਤੀ ਗਈ ਹੈ। ਪੰਜਾਬ ਸਰਕਾਰ ਦਾ ਇਹ ਕਦਮ ਸਿੱਖਿਆ ਦੇ ਖੇਤਰ ’ਚ ਇਕ ਵੱਡਾ ਬਦਲਾਅ ਸਾਬਤ ਹੋ ਰਿਹਾ ਹੈ ਜਿਸ ਨਾਲ ਬੱਚਿਆਂ ਨੂੰ ਬਿਹਤਰ ਸਹੂਲਤਾਂ ਮਿਲ ਰਹੀ ਹੈ। ਪੰਜਾਬ ਸਰਕਾਰ ਵੱਲੋਂ ਇਹ ਕਦਮ ਚੁੱਕਣ ਨਾਲ ਨਾ ਸਿਰਫ਼ ਸਰਕਾਰੀ ਸਕੂਲਾਂ ਦੀ ਅਕਸ ’ਚ ਸੁਧਾਰ ਹੋਵੇਗਾ, ਸਗੋਂ ਵਿਦਿਆਰਥੀਆਂ ਦਾ ਮਨੋਬਲ ਵੀ ਉੱਚਾ ਹੋਵੇਗਾ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਘਾਤਕ ਸਾਬਤ ਹੋ ਸਕਦੀ ਗਰਮੀ, ਐਡਵਾਈਜ਼ਰੀ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e