ਅੱਖਾਂ 'ਚ ਮਿਰਚਾਂ ਪਾ ਕੇ ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼, 2 ਲੁਟੇਰੇ ਚੜ੍ਹੇ ਪੁਲਸ ਅੜਿੱਕੇ

Monday, Apr 08, 2024 - 03:08 AM (IST)

ਫਗਵਾੜਾ (ਜਲੋਟਾ)- ਫਗਵਾੜਾ ਪੁਲਸ ਨੇ ਮਾਸੂਮ ਲੋਕਾਂ ਦੀਆਂ ਅੱਖਾਂ ’ਚ ਮਿਰਚ ਪਾਊਡਰ ਪਾ ਕੇ ਲੁੱਟ-ਖੋਹ ਅਤੇ ਚੋਰੀ ਕਰਨ ਵਾਲੇ ਗਿਰੋਹ ਦੇ ਦੋ ਲੁਟੇਰਿਆਂ ਨੂੰ ਗ੍ਰਿਫਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਪਿੰਡ ਸੰਗਤਪੁਰ ਨੇੜੇ ਕਿਸਾਨ ਸੰਤੋਖ ਸਿੰਘ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ ਉਸ ਨਾਲ ਲੁੱਟ-ਖੋਹ ਕੀਤੀ ਗਈ ਸੀ। ਇਸੇ ਤਰ੍ਹਾਂ ਇਸ ਤੋਂ ਪਹਿਲਾਂ ਵੀ ਕੁਝ ਲੋਕਾਂ ਨਾਲ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਚੁੱਕਾ ਹੈ।

ਜ਼ਿਲ੍ਹਾ ਕਪੂਰਥਲਾ ਦੀ ਐੱਸ.ਐੱਸ.ਪੀ. ਵਤਸਲਾ ਗੁਪਤਾ ਨੇ ‘ਜਗ ਬਾਣੀ’ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਐੱਸ.ਪੀ. ਫਗਵਾੜਾ ਰੁਪਿੰਦਰ ਕੌਰ ਭੱਟੀ, ਡੀ.ਐੱਸ.ਪੀ. ਜਸਪ੍ਰੀਤ ਸਿੰਘ ਦੇ ਯਤਨਾਂ ਸਦਕਾ ਸੀ.ਆਈ.ਏ. ਸਟਾਫ ਫਗਵਾੜਾ ਦੇ ਮੁਖੀ ਬਿਸਮਨ ਸਿੰਘ ਸਾਹੀ ਸਮੇਤ ਪੁਲਸ ਟੀਮ ਨੇ ਮਿਰਚੀ ਲੁਟੇਰਾ ਗਿਰੋਹ ਦੇ ਦੋ ਲੁਟੇਰਿਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਖਾਟੀ ਥਾਣਾ ਸਦਰ ਫਗਵਾੜਾ ਅਤੇ ਜਸਵੀਰ ਸਿੰਘ ਉਰਫ ਰੋਹਿਤ ਵਾਸੀ ਪਿੰਡ ਖਾਟੀ ਥਾਣਾ ਸਦਰ ਫਗਵਾੜਾ ਵਜੋਂ ਹੋਈ ਹੈ, ਇਨਾਂ ਕੋਲੋਂ ਲੁੱਟੇ ਗਏ ਦੋ ਮੋਬਾਈਲ ਫੋਨ, 5365 ਰੁਪਏ ਭਾਰਤੀ ਕਰੰਸੀ ਅਤੇ ਇਕ ਮੋਟਰਸਾਈਕਲ ਸਪਲੈਂਡਰ ਬਰਾਮਦ ਹੋਇਆ ਹੈ।

ਇਹ ਵੀ ਪੜ੍ਹੋ- IPL 2024 : ਜਦੋਂ ਰਵੀ ਬਿਸ਼ਨੋਈ ਨੇ ਆਪਣੀ ਹੀ ਗੇਂਦ 'ਤੇ ਫੜਿਆ ਅਜਿਹਾ ਕੈਚ ਕਿ ਕਿਸੇ ਨੂੰ ਨਾ ਹੋਇਆ ਅੱਖਾਂ 'ਤੇ ਯਕੀਨ

ਐੱਸ.ਐੱਸ.ਪੀ. ਗੁਪਤਾ ਨੇ ਦੱਸਿਆ ਕਿ ਮੁਲਜ਼ਮ ਲਵਪ੍ਰੀਤ ਸਿੰਘ ਉਰਫ ਲਵ ਖਿਲਾਫ ਥਾਣਾ ਸਦਰ, ਥਾਣਾ ਰਾਵਲਪਿੰਡੀ, ਥਾਣਾ ਸਿਟੀ ਫਗਵਾੜਾ ’ਚ ਮਾਸੂਮ ਲੋਕਾਂ ਨੂੰ ਲੁੱਟਣ ਦੇ ਚਾਰ ਕੇਸ ਦਰਜ ਹਨ। ਇਸੇ ਤਰ੍ਹਾਂ ਦੋਸ਼ੀ ਲੁਟੇਰੇ ਜਸਵੀਰ ਸਿੰਘ ਉਰਫ ਰੋਹਿਤ ਖਿਲਾਫ ਥਾਣਾ ਸਦਰ, ਥਾਣਾ ਰਾਵਲਪਿੰਡੀ ਫਗਵਾੜਾ ਅਤੇ ਥਾਣਾ ਸਿਟੀ ਵਿਖੇ ਚੋਰੀ ਅਤੇ ਲੁੱਟਾ ਖੋਹਾਂ ਦੇ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਲੁਟੇਰਿਆਂ ਨੂੰ ਛੇਤੀ ਹੀ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ’ਤੇ ਲਿਆ ਜਾਵੇਗਾ।

ਇਹ ਵੀ ਪੜ੍ਹੋ- ਸ੍ਰੀ ਅਨੰਦਪੁਰ ਸਾਹਿਬ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰ ਗਿਆ ਭਾਣਾ, ਭਿਆਨਕ ਹਾਦਸੇ 'ਚ 4 ਲੋਕਾਂ ਦੀ ਹੋਈ ਮੌਤ

ਐੱਸ.ਐੱਸ.ਪੀ. ਗੁਪਤਾ ਨੇ ਕਿਹਾ ਕਿ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਪੁਲਸ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਹੋਰ ਅਹਿਮ ਖੁਲਾਸੇ ਹੋਣਗੇ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਲੁਟੇਰਿਆਂ ਨੂੰ ਅਦਾਲਤ 'ਚ ਪੇਸ਼ ਕਰ ਕੇ ਉਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਉਦੋਂ ਤੱਕ ਪੁਲਸ ਇਸ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕਰੇਗੀ। 

ਇਹ ਵੀ ਪੜ੍ਹੋ- ਲੁਟੇਰਿਆਂ ਦਾ ਕਹਿਰ : ਬਜ਼ੁਰਗ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਲੁੱਟੀ ਹਜ਼ਾਰਾਂ ਦੀ ਨਕਦੀ ਤੇ ATM ਕਾਰਡ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News