ਚੀਨ ਖਿਲਾਫ ਸਖ਼ਤ ਕਾਰਵਾਈ ਕਰੇ ਕੇਂਦਰ ਸਰਕਾਰ : ਕੈਪਟਨ

06/20/2020 9:13:10 PM

ਜਲੰਧਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ 7ਵੀਂ ਵਾਰ ਪੰਜਾਬ ਦੇ ਲੋਕਾਂ ਨਾਲ ਆਨਲਾਈਨ ਜੁੜੇ ਅਤੇ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਚਰਚਾ ਕੀਤੀ ਹੈ। ਇਸ ਦੌਰਾਨ ਕੈਪਟਨ ਇਕ ਵਾਰ ਫਿਰ ਚੀਨ 'ਤੇ ਭੜਕੇ। ਕੈਪਟਨ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਹੱਦਾਂ 'ਤੇ ਤਾਇਨਾਤ ਫੌਜੀਆਂ ਨੂੰ ਗੋਲੀਆਂ ਚਲਾਉਣ ਦੀ ਆਗਿਆ ਦੇਣ ਲਈ ਆਪਣੀ ਨੀਤੀ 'ਚ ਤਬਦੀਲੀ ਕਰੇ। ਉਨ੍ਹਾਂ ਕਿਹਾ ਕਿ ਮੈਂ ਹਥਿਆਰਾਂ ਤੋਂ ਬਿਨਾਂ ਐਲ. ਏ. ਸੀ. 'ਤੇ ਸਿਪਾਹੀਆਂ ਨੂੰ ਭੇਜਣ ਦਾ ਸਮਰਥਨ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀ ਨੀਤੀ ਇਹ ਹੋਣੀ ਚਾਹੀਦੀ ਹੈ ਕਿ ਜੇ ਉਹ ਸਾਡੇ ਇਕ ਜਵਾਨ ਨੂੰ ਸ਼ਹੀਦ ਕਰਦੇ ਹਨ ਤਾਂ ਸਾਨੂੰ ਉਨ੍ਹਾਂ ਦੇ 5 ਫੌਜੀਆਂ ਨੂੰ ਮੌਤ ਦੇ ਘਾਟ ਉਤਾਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਫੌਜੀਆਂ ਨੂੰ ਨਿਹੱਥੇ ਭੇਜਣਾ ਜਾਂ ਉਨ੍ਹਾਂ ਨੂੰ ਆਪਣਾ ਬਚਾਅ ਕਰਨ ਦੀ ਇਜਾਜ਼ਤ ਨਾ ਦੇਣਾ ਗਲਤ ਹੈ। 
ਉਥੇ ਹੀ ਉਨ੍ਹਾਂ ਨੇ ਗਲਵਾਨ 'ਚ ਸ਼ਹੀਦ ਹੋਏ ਪੰਜਾਬ 4 ਜਵਾਨਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ 'ਚ ਵਾਧਾ ਕੀਤਾ ਗਿਆ ਹੈ, ਜੋ ਕਿ 12 ਲੱਖ ਰੁਪਏ ਤੋਂ ਵਧਾ ਕੇ 50 ਲੱਖ ਰੁਪਏ ਕਰਨ ਦਾ ਫੈਸਲਾ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ।  ਉਥੇ ਐਸ. ਐਫ. ਜੇ ਦੇ ਸਲਾਹਕਾਰ ਗੁਰਪਤਵੰਤ ਪੰਨੂੰ ਵਲੋਂ ਚੀਨ ਨੂੰ ਸਮਰਥਨ ਦੇਣ ਦੇ ਮੁੱਦੇ 'ਤੇ ਕੈਪਟਨ ਨੇ ਕਿਹਾ ਕਿ ਉਹ ਨਾ ਸਿਰਫ ਗਲਤ ਪ੍ਰਚਾਰ ਕਰ ਰਿਹਾ ਹੈ ਬਲਕਿ ਭਾਰਤ 'ਚ ਵੱਖਵਾਦ ਅਤੇ ਅੱਤਵਾਦ ਨੂੰ ਉਤਸ਼ਾਹਤ ਕਰਨ 'ਚ ਵੀ ਸਰਗਰਮੀ ਨਾਲ ਸ਼ਾਮਲ ਹੈ।  ਉਥੇ ਹੀ ਉਨ੍ਹਾਂ ਦੱਸਿਆ ਕਿ ਪੰਨੂੰ ਦੇ ਅੱਤਵਾਦ ਨਾਲ ਸੰਬੰਧ ਹਨ।

Deepak Kumar

This news is Content Editor Deepak Kumar