ਚਾਈਨਾ ਡੋਰ ਵੇਚਣ ਦੇ ਦੋਸ਼ ''ਚ 3 ਖਿਲਾਫ਼ ਪਰਚਾ ਦਰਜ
Wednesday, Jan 03, 2018 - 02:03 PM (IST)
ਫ਼ਰੀਦਕੋਟ (ਹਾਲੀ) - ਸਿਟੀ ਪੁਲਸ ਫਰੀਦਕੋਟ ਨੇ ਨਗਰ ਕੌਂਸਲ ਦੀ ਸ਼ਿਕਾਇਤ ਦੇ ਆਧਾਰ 'ਤੇ 3 ਦੁਕਾਨਦਾਰਾਂ ਖਿਲਾਫ਼ ਚਾਈਨਾ ਡੋਰ ਵੇਚਣ ਦੇ ਦੋਸ਼ਾਂ ਤਹਿਤ ਪਰਚਾ ਦਰਜ ਕਰ ਕੇ 47 ਰੋਲ ਡੋਰਾਂ ਦੇ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਜਾਣਕਾਰੀ ਅਨੁਸਾਰ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਨੇ ਪੁਲਸ ਨੂੰ ਕੀਤੀ ਸ਼ਿਕਾਇਤ 'ਚ ਦੱਸਿਆ ਸੀ ਕਿ ਸੰਦੀਪ ਸਿੰਘ, ਹਰਮਿੰਦਰਪਾਲ ਅਤੇ ਬੱਬੂ ਸਿੰਘ ਨਾਂ ਦੇ ਵਿਅਕਤੀ ਆਪਣੀ ਦੁਕਾਨ 'ਤੇ ਪਾਬੰਦੀਸ਼ੁਦਾ ਚਾਈਨਾ ਡੋਰ ਵੇਚ ਰਹੇ ਹਨ, ਜੋ ਮਨੁੱਖਾਂ ਅਤੇ ਪੰਛੀਆਂ ਦੀ ਜਾਨ ਲਈ ਖਤਰਾ ਹਨ। ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਕਿਹਾ ਕਿ ਚਾਈਨਾ ਡੋਰ ਦੀ ਖਰੀਦੋ-ਫਰੋਖਤ 'ਤੇ ਮੁਕੰਮਲ ਪਾਬੰਦੀ ਹੈ ਅਤੇ ਇਸ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।
