ਚਾਈਨਾ ਡੋਰ ਵੇਚਣ ਵਾਲਿਆਂ ’ਤੇ ਪੁਲਸ ਦੀ ਸਖ਼ਤੀ, ਡੀ. ਐੱਸ. ਪੀ. ਨੇ ਦਿੱਤੀ ਚਿਤਾਵਨੀ

Tuesday, Jan 05, 2021 - 02:39 PM (IST)

ਤਪਾ ਮੰਡੀ (ਸ਼ਾਮ,ਗਰਗ) : ਡੀ. ਐੱਸ. ਪੀ ਤਪਾ ਬਲਜੀਤ ਸਿੰਘ ਬਰਾੜ ਨੇ ਆਗਾਮੀ ਬਸੰਤ ਪੰਚਮੀ ਦੇ ਤਿਉਹਾਰ ਨੂੰ ਦੇਖਦਿਆਂ ਪਤੰਗਬਾਜ਼ੀ ਵੇਚਣ ਵਾਲੇ ਦੁਕਾਨਦਾਰਾਂ ਨੂੰ ਚੇਤਾਵਨੀ ਦਿੱਤੀ ਕਿ ਜੇ ਕੋਈ ਵੀ ਦੁਕਾਨਦਾਰ ਚਾਈਨਾ ਡੋਰ ਵੇਚਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆਂ ਨਹੀਂ ਜਾਵੇਗਾ। ਡੀ.ਐੱਸ.ਪੀ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁੱਖੀ ਦੇ ਨਿਰਦੇਸ਼ਾਂ ਅਨੁਸਾਰ ਚਾਈਨਾ ਡੋਰ ਵਿਚ ਉਲਝਕੇ ਵਿਅਕਤੀ ਦੀ ਜਾਨ ਜਾ ਸਕਦੀ ਹੈ, ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਸੁਝਾਅ ਦਿੱਤਾ ਕਿ ਉਹ ਇਸ ਗੱਲ ਦਾ ਧਿਆਨ ਰੱਖਣ ਕਿ ਉਨ੍ਹਾਂ ਦੇ ਬੱਚੇ ਕਿਤੇ ਚਾਈਨਾ ਡੋਰ ਦੀ ਵਰਤੋਂ ਤਾ ਨਹੀਂ ਕਰ ਰਹੇ।

ਪ੍ਰਸ਼ਾਸਨ ਵੱਲੋਂ ਚਾਈਨਾ ਡੋਰ ’ਤੇ ਪਾਬੰਧੀ ਲਗਾਈ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਬੱਚੇ ਆਸਮਾਨ ’ਚ ਪਤੰਗਬਾਜ਼ੀ ਕਰਦੇ ਹਨ ਤਾਂ ਉਡ ਰਹੇ ਪੰਛੀਆਂ ’ਚ ਡੋਰ ਫਸ ਕੇ ਉਨ੍ਹਾਂ ਨੂੰ ਜ਼ਖਮੀ ਹੋਣ ਉਪਰੰਤ ਜਹਾਨ ਤੋਂ ਚਲੇ ਜਾਂਦੇ ਹਨ। ਉਨ੍ਹਾਂ ਦੁਕਾਨਦਾਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਕੋਈ ਦੁਕਾਨਦਾਰ ਚਾਈਨਾ ਡੋਰ ਵੇਚਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ।


Gurminder Singh

Content Editor

Related News