ਚਾਈਨਾ ਡੋਰ ਨੂੰ ਸਟੋਰ ਕਰਨ, ਵੇਚਣ ਅਤੇ ਖ਼ਰੀਦਣ ''ਤੇ ਪਾਬੰਦੀ
Thursday, Feb 07, 2019 - 10:44 AM (IST)

ਬਠਿੰਡਾ : ਵਧੀਕ ਜ਼ਿਲਾ ਮੈਜਿਸਟ੍ਰੇਟ ਬਠਿੰਡਾ ਸੁਖਪ੍ਰੀਤ ਸਿੰਘ ਸਿੱਧੂ ਨੇ ਪ੍ਰੈਸ ਨੂੰ ਜਾਰੀ ਬਿਆਨ ਵਿਚ ਦੱਸਿਆ ਕਿ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਮੁਤਾਬਕ ਜ਼ਿਲਾ ਪੱਧਰ 'ਤੇ ਚਾਈਨਾ ਡੋਰ ਨੂੰ ਸਟੋਰ ਕਰਨਾ, ਵੇਚਣਾ ਅਤੇ ਖ਼ਰੀਦਣ 'ਤੇ 6 ਮਹੀਨੇ ਦੀ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਹਨ। ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦੇ ਹੋਏ ਵਧੀਕ ਜ਼ਿਲਾ ਮੈਜਿਸਟ੍ਰੇਟ ਸੁਖਪ੍ਰੀਤ ਸਿੰਘ ਸਿੱਧੂ ਵਲੋਂ ਜ਼ਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰ ਦੀ ਵਰਤੋਂ ਕਰਦਿਆਂ ਜ਼ਿਲੇ ਭਰ ਵਿਚ ਚਾਈਨਾ ਡੋਰ ਵੇਚਣ/ਸਟੋਰ ਕਰਨ/ਵਰਤੋਂ ਕਰਨ/ਖ਼ਰੀਦਣ 'ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 31 ਜੁਲਾਈ, 2019 ਤੱਕ ਲਾਗੂ ਰਹਿਣਗੇ।