ਚਾਈਨਾ ਡੋਰ ਵੇਚਣ ਵਾਲਿਆਂ ''ਤੇ ਪੁਲਸ ਨੇ ਕੀਤੀ ਸਖਤੀ
Monday, Jan 27, 2020 - 11:46 AM (IST)

ਖਮਾਣੋਂ (ਜਟਾਣਾ) : ਡੀ. ਐੱਸ. ਪੀ. ਧਰਮਪਾਲ ਦੇ ਹੁਕਮਾਂ 'ਤੇ ਥਾਣਾ ਖਮਾਣੋਂ ਦੇ ਮੁੱਖ ਅਫਸਰ ਇੰਸਪੈਕਟਰ ਰਾਜ ਕੁਮਾਰ ਨੇ ਸ਼ਹਿਰ 'ਚ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ 'ਤੇ ਸ਼ਿਕੰਜਾ ਕੱਸਦਿਆਂ ਉਨ੍ਹਾਂ ਨੂੰ ਪਹਿਲੀ ਵਾਰ ਸਖਤ ਸ਼ਬਦਾਂ 'ਚ ਚਾਈਨਾ ਡੋਰ ਨਾ ਵੇਚਣ ਲਈ ਤਾੜਨਾ ਕੀਤੀ। ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ 'ਤੇ ਦੌਰਾਨ ਕਰਨ ਵੇਲੇ ਇੰਸਪੈਕਟਰ ਰਾਜ ਕੁਮਾਰ ਨੇ ਦੱਸਿਆ ਕਿ ਪੰਜਾਬ ਅੰਦਰ ਚਾਈਨਾ ਡੋਰ ਕਾਰਨ ਵਾਪਰੀਆਂ ਘਟਨਾਵਾਂ ਪੜ੍ਹਨ-ਸੁਣਨ ਨੂੰ ਮਿਲ ਰਹੀਆਂ ਹਨ, ਜਿਸ ਕਰਕੇ ਦੁਕਾਨਦਾਰਾਂ ਨੂੰ ਚਾਈਨਾ ਡੋਰ ਨਾ ਵੇਚਣ ਦੀ ਬੇਨਤੀ ਕੀਤੀ। ਉਨ੍ਹਾਂ ਦੱਸਿਆ ਕਿ ਜੇਕਰ ਇਸ ਤੋਂ ਬਾਅਦ ਵੀ ਕੋਈ ਦੁਕਾਨਦਾਰ ਚਾਈਨਾ ਡੋਰ ਵੇਚਦਾ ਫੜ੍ਹਿਆ ਗਿਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਖਮਾਣੋਂ ਦੇ ਸਮੂਹ ਦੁਕਾਨਦਾਰਾਂ ਤੋਂ ਇਸ ਸਬੰਧੀ ਸਹਿਯੋਗ ਦੀ ਮੰਗ ਕੀਤੀ, ਤਾਂ ਜੋ ਚਾਈਨਾ ਡੋਰ ਕਾਰਨ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।