ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲਿਆਂ ''ਤੇ ਪੁਲਸ ਡਰੋਨ ਰਾਹੀਂ ਰੱਖੇਗੀ ਨਜ਼ਰ
Tuesday, Jan 24, 2023 - 12:38 PM (IST)

ਲੁਧਿਆਣਾ (ਵਿਪਨ) : ਪੰਜਾਬ ਅੰਦਰ ਚਾਈਨਾ ਡੋਰ ਨਾਲ ਲਗਾਤਾਰ ਵੱਧ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਹੁਣ ਪੁਲਸ ਨੇ ਸਖ਼ਤ ਰੁਖ਼ ਅਪਣਾ ਲਿਆ ਹੈ। ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਇਰਾਦਾ ਕਤਲ ਦੀ ਧਾਰਾ-307 ਅਧੀਨ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ। ਹੁਣ ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲਿਆਂ 'ਤੇ ਵੀ ਪਰਚੇ ਦਰਜ ਹੋਣਗੇ। ਸਮਰਾਲਾ ਪੁਲਸ ਵੱਲੋਂ ਲਗਾਤਾਰ ਪਤੰਗ ਉਡਾਉਣ ਵਾਲਿਆਂ 'ਤੇ ਡਰੋਨ ਰਾਹੀਂ ਨਿਗਰਾਨੀ ਰੱਖੀ ਜਾਵੇਗੀ।
ਜੇਕਰ ਕੋਈ ਚਾਈਨਾ ਡੋਰ ਨਾਲ ਪਤੰਗ ਉਡਾਉਂਦਾ ਹੋਇਆ ਫੜ੍ਹਿਆ ਗਿਆ ਤਾਂ ਉਸ ਦੇ ਖ਼ਿਲਾਫ਼ ਇਰਾਦਾ ਕਤਲ 307 ਦਾ ਮਾਮਲਾ ਦਰਜ ਕੀਤਾ ਜਾਵੇਗਾ। ਡੀ. ਐੱਸ. ਪੀ. ਸਮਰਾਲਾ ਨੇ ਇਹ ਵੀ ਦੱਸਿਆ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿਚ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ।