ਚੀਨ 'ਚ ਮੁੜ ਵੱਜੀ ਖਤਰੇ ਦੀ ਘੰਟੀ, ਬਿਨਾਂ ਲੱਛਣ ਵਾਲੇ ਮਾਮਲੇ ਆ ਰਹੇ ਨੇ ਸਾਹਮਣੇ (ਵੀਡੀਓ)

Tuesday, May 12, 2020 - 06:20 PM (IST)

ਜਲੰਧਰ (ਬਿਊਰੋ) - ਕੋਰੋਨਾ ਦਾ ਕਹਿਰ ਘੱਟ ਹੋਣ ਦਾ ਨਾਂ ਹੀ ਨਹੀਂ ਲੈ ਰਿਹਾ, ਜਿਸ ਕਾਰਨ ਚੀਨ ਵਿਚ ਕੋਰੋਨਾ ਵਾਇਰਸ ਦੇ 14 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਉਕਤ ਮਾਮਲਿਆਂ ’ਚੋਂ ਦੋ ਮਾਮਲੇ ਸ਼ੰਘਾਈ ਦੇ ਹਨ। ਇਸ ਦੇ ਬਾਰੇ ਚਾਈਨਾ ਸਿਹਤ ਪ੍ਰਸ਼ਾਸਨ ਨੇ ਜਾਣਕਾਰੀ ਦਿੱਤੀ ਹੈ। ਨੈਸ਼ਨਲ ਹੈਲਥ ਕਮਿਸ਼ਨ ਦੇ ਅਨੁਸਾਰ, ਜਿਲਿਨ ਪ੍ਰਾਂਤ ਤੋਂ 11 ਅਤੇ ਹੁਬੇਈ ਸੂਬੇ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ। ਵੁਹਾਨ ’ਚ ਕੋਰੋਨਾ ਵਾਇਰਸ ਦੇ 1 ਕੇਸ ਦੀ ਪੁਸ਼ਟੀ ਹੋਣ ਤੋਂ ਇਲਾਵਾ 17 ਹੋਰ ਲੋਕਾਂ ਦੀਆਂ ਕੋਰੋਨਾ ਰਿਪੋਰਟਾਂ ਵੀ ਪਾਜ਼ੇਟਿਵ ਆਈਆਂ ਹਨ ਪਰ ਉਨ੍ਹਾਂ ਵਿਚ ਇਸ ਲਾਗ ਦੇ ਕੋਈ ਵੀ ਲੱਛਣ ਦਿਖਾਈ ਨਹੀਂ ਦਿੱਤੇ। 

ਰਿਪੋਰਟ ਮੁਤਾਬਕ ਕੋਰੋਨਾ ਨਾਲ ਪੀੜਤ ਵਿਅਕਤੀ 89 ਸਾਲਾਂ ਦਾ ਹੈ ਅਤੇ ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਚੀਨੀ ਅਖ਼ਬਾਰ ਗਲੋਬਲ ਟਾਈਮਜ਼ ਦੇ ਅਨੁਸਾਰ, 4 ਅਪ੍ਰੈਲ ਤੋਂ ਵੁਹਾਨ ਸ਼ਹਿਰ ਵਿੱਚ ਕੋਰੋਨਾ ਵਾਇਰਸ ਦੀ ਲਾਗ ਦਾ ਇਹ ਪਹਿਲਾ ਕੇਸ ਹੈ। ਚੀਨੀ ਅਧਿਕਾਰੀਆਂ ਨੇ ਅਜੇ ਤੱਕ ਅਜਿਹੇ ਕੇਸ ਦਰਜ ਨਹੀਂ ਕੀਤੇ ਹਨ ਜਿਨ੍ਹਾਂ ਵਿਚ ਕੋਰੋਨਾ ਵਾਇਰਸ ਦੇ ਲੱਛਣ ਨਹੀਂ ਦਿਖਾਈ ਦਿੱਤੇ ਹਨ। 

ਕਮਿਸ਼ਨ ਅਨੁਸਾਰ ਸ਼ਨਿੱਚਰਵਾਰ ਨੂੰ ਇੱਥੇ ਕੋਰੋਨਾ ਵਾਇਰਸ ਨਾਲ ਕਿਸੇ ਦੇ ਮਰਨ ਦੀ ਖ਼ਬਰ ਨਹੀਂ ਹੈ। ਜ਼ਿਕਰਯੋਗ ਹੈ ਕਿ ਚੀਨ ਦਾ ਪੈਲੇਸ ਅਜਾਇਬ ਘਰ, ਕੱਲ ਤੋਂ ਆਪਣੇ ਦਰਸ਼ਕਾਂ ਦੀ ਗਿਣਤੀ 5 ਹਜ਼ਾਰ ਤੋਂ ਵਧਾ ਕੇ 8 ਹਜ਼ਾਰ ਕਰ ਦੇਵੇਗਾ। ਦੱਸ ਦੇਈਏ ਕਿ ਮੁੜ ਤੋਂ ਚੀਨ 'ਚ ਕੋਰੋਨਾ ਵਾਇਰਸ ਦੇ ਮਾਮਲੇ ਨਜ਼ਰ ਆਉਣ ਨਾਲ ਪ੍ਰਸ਼ਾਸ਼ਨ ਚਿੰਤਾ 'ਚ ਆ ਗਿਆ ਹੈ। ਇਸ ਮਾਮਲੇ ਦੇ ਬਾਰੇ ਹੋਰ ਜਾਣਕਾਰੀ ਹਾਸਲ ਕਰਨ ਦੇ ਲਈ ਤੁਸੀਂ ਸੁਣ ਸਕਦੇ ਹੋ ਜਗਬਾਣੀ ਪੋਡਕਾਸਟ ਦੀ ਇਹ ਰਿਪੋਰਟ... 

ਪੜ੍ਹੋ ਇਹ ਵੀ ਖਬਰ - ਕੀ ਤਾਲਾਬੰਦੀ ਖੁੱਲ੍ਹਣ 'ਤੇ ਮਹਿੰਗਾ ਹੋ ਜਾਵੇਗਾ ਹਵਾਈ ਸਫਰ, ਸੁਣੋ ਇਹ ਵੀਡੀਓ

ਪੜ੍ਹੋ ਇਹ ਵੀ ਖਬਰ - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮੁਸਲਮਾਨ ਸ਼ਰਧਾਲੂ : ਸ਼ਾਰ ਸ਼ਰਫ 

ਪੜ੍ਹੋ ਇਹ ਵੀ ਖਬਰ - ਮਸ਼ਹੂਰ ਪ੍ਰੋਗਰਾਮ 'ਮਿਸਟਰ ਰੋਜ਼ਰਜ਼ ਨੇਬਰਹੁੱਡ' ਅਤੇ Can you say Hero ?

ਪੜ੍ਹੋ ਇਹ ਵੀ ਖਬਰ - ਕੋਰੋਨਾ ਮਹਾਮਾਰੀ ਦੇ ਸਮੇਂ ਲੰਗਰ ਵਰਤਾਉਂਦਿਆਂ ਮੁਹੱਬਤੀ ਸੁਨੇਹਾ ਵੰਡਦੇ 'ਉਮੀਦ ਦੇ ਬੰਦੇ' 


author

rajwinder kaur

Content Editor

Related News