ਚਿੰਨੀ ਕੁੱਬਾਹੇੜੀ ਕਤਲ ਕੇਸ : 10 ਮੁਲਜ਼ਮ ਅਦਾਲਤ ’ਚ ਪੇਸ਼

Saturday, Jul 11, 2026 - 12:04 PM (IST)

ਚਿੰਨੀ ਕੁੱਬਾਹੇੜੀ ਕਤਲ ਕੇਸ : 10 ਮੁਲਜ਼ਮ ਅਦਾਲਤ ’ਚ ਪੇਸ਼

ਚੰਡੀਗੜ੍ਹ (ਪ੍ਰੀਕਸ਼ਿਤ) : ਇੱਥੇ ਸੈਕਟਰ-9 ਮਾਰਕੀਟ ’ਚ ਪ੍ਰਾਪਰਟੀ ਡੀਲਰ ਚਮਨਪ੍ਰੀਤ ਸਿੰਘ ਨਾਗਰਾ ਉਰਫ਼ ਚਿੰਨੀ ਕੁੱਬਾਹੇੜੀ ਦੇ ਕਤਲ ਮਾਮਲੇ ’ਚ ਨਾਮਜ਼ਦ ਮਹਿਲਾ ਸਮੇਤ ਸਾਰੇ 10 ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਾਂਚ ਏਜੰਸੀ ਨੇ ਮੁਲਜ਼ਮਾਂ ਦੇ ਵਕੀਲਾਂ ਨੂੰ ਚਲਾਨ ਦੀ ਸੀ. ਡੀ. ਸੌਂਪ ਦਿੱਤੀ ਹੈ। ਸ਼ਿਕਾਇਤਕਰਤਾ ਧਿਰ ਦੀ ਵਕੀਲ ਦੀਪਾ ਦੂਬੇ ਨੇ ਦੱਸਿਆ ਕਿ ਚਲਾਨ ਦਾਖ਼ਲ ਹੋਣ ਤੋਂ ਬਾਅਦ ਹੁਣ ਕੇਸ ਦੀ ਸੁਣਵਾਈ ਸੈਸ਼ਨ ਕੋਰਟ ਵਿੱਚ ਹੋਵੇਗੀ, ਜਿੱਥੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕਰਨ ਸਬੰਧੀ ਬਹਿਸ ਕੀਤੀ ਜਾਵੇਗੀ।

ਅਦਾਲਤ ਨੇ ਅਗਲੀ ਸੁਣਵਾਈ ਲਈ 24 ਜੁਲਾਈ ਦੀ ਤਰੀਕ ਨਿਰਧਾਰਤ ਕੀਤੀ ਹੈ। ਪੁਲਸ ਜਾਂਚ ਅਨੁਸਾਰ ਇਹ ਕੰਟ੍ਰੈਕਟ ਕਿਲਿੰਗ ਦਾ ਮਾਮਲਾ ਹੈ, ਜਿਸ ਵਿੱਚ ਸੈਕਟਰ-35 ਨਿਵਾਸੀ ਅਮਰੀਨ ਕੌਰ ਵੱਲੋਂ ਕਥਿਤ ਤੌਰ ’ਤੇ ਗੈਂਗਸਟਰ ਲੱਕੀ ਪਟਿਆਲ ਨੂੰ ਸੁਪਾਰੀ ਦਿੱਤੀ ਗਈ ਸੀ। ਇਸ ਤੋਂ ਇਲਾਵਾ ਅਮਰੀਨ ਕੌਰ ਅਤੇ ਹਰਸ਼ਪ੍ਰੀਤ ਸਿੰਘ ਖ਼ਿਲਾਫ਼ ਅਸਲਾ ਐਕਟ ਤਹਿਤ ਵੀ ਚਾਰਜਸ਼ੀਟ ਦਾਖ਼ਲ ਕੀਤੀ ਜਾ ਚੁੱਕੀ ਹੈ।
 


author

Babita

Content Editor

Related News