ਮਾਤਾ ਚਿੰਤਪੁਰਨੀ ਤੋਂ ਮੱਥੇ ਟੇਕ ਕੇ ਆ ਰਹੇ ਦੋਸਤਾਂ ਨਾਲ ਹੋ ਗਈ ਲੁੱਟ
Thursday, Oct 24, 2024 - 03:27 PM (IST)
ਲੁਧਿਆਣਾ (ਖੁਰਾਨਾ): ਥਾਣਾ ਜੋਧੇਵਾਲ ਦੀ ਪੁਲਸ ਨੇ 2 ਅਣਪਛਾਤੇ ਲੁਟੇਰਿਆਂ ਦੇ ਖ਼ਿਲਾਫ਼ ਲੁੱਟ ਦਾ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਵਿਜੇ ਮਹਿਤੋ ਵਾਸੀ ਜਸਪਾਲ ਕਲੋਨੀ ਦੀ ਸ਼ਿਕਾਇਤ ਦੇ ਅਧਾਰ 'ਤੇ ਅਣਪਛਾਤੇ ਲੁਟੇਰਿਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਫ਼ਿਲਮ ਇੰਡਸਟਰੀ 'ਚ ਸੋਗ ਦੀ ਲਹਿਰ, ਉੱਘੇ ਫ਼ਿਲਮ ਨਿਰਮਾਤਾ ਦਾ ਦੇਹਾਂਤ
ਪੀੜਤ ਵਿਜੇ ਮਹਿਤੋ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਹੈ ਕਿ ਕੁਝ ਦਿਨ ਪਹਿਲਾਂ ਉਹ ਆਪਣੇ ਦੋਸਤ ਪੱਪੂ ਦੇ ਨਾਲ ਮੋਟਰਸਾਈਕਲ 'ਤੇ ਮਾਤਾ ਚਿੰਤਪੁਰਨੀ ਤੋਂ ਮੱਥਾ ਟੇਕ ਕੇ ਆਪਣੇ ਘਰ ਵਾਪਸ ਜਾ ਰਹੇ ਸਨ, ਜਦੋਂ ਉਹ ਮਨਮੋਹਨ ਕਾਲੋਨੀ ਕੋਲ ਪਹੁੰਚੇ ਤਾਂ ਉੱਥੇ ਉਨ੍ਹਾਂ ਨੂੰ ਐਕਟਿਵਾ ਸਵਾਰ 2 ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਦਿਖਾ ਕੇ ਘੇਰ ਲਿਆ ਤੇ ਉਸ ਦਾ ਮੋਟਰਸਾਈਕਲ ਤੇ ਉਸ ਦੇ ਦੋਸਤ ਦਾ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8