ਮਾਤਾ ਚਿੰਤਪੂਰਨੀ ਦੇ ਦਰਸ਼ਨਾਂ ਲਈ ਜਾ ਰਹੇ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਦੀ ਸੜਕ ਹਾਦਸੇ ''ਚ ਮੌਤ

Tuesday, Jul 14, 2026 - 06:35 PM (IST)

ਮਾਤਾ ਚਿੰਤਪੂਰਨੀ ਦੇ ਦਰਸ਼ਨਾਂ ਲਈ ਜਾ ਰਹੇ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਦੀ ਸੜਕ ਹਾਦਸੇ ''ਚ ਮੌਤ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ)- ਮਾਤਾ ਚਿੰਤਪੂਰਨੀ ਜੀ ਦੇ ਦਰਸ਼ਨਾਂ ਲਈ ਜਾ ਰਹੇ ਸ੍ਰੀ ਮੁਕਤਸਰ ਸਾਹਿਬ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਹਾਦਸੇ ਵਿਚ ਉਸ ਦਾ ਇਕ ਹੋਰ ਸਾਥੀ ਵੀ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਝਬੇਲਵਾਲੀ ਦਾ ਰਹਿਣ ਵਾਲਾ ਬੰਟੀ ਸਿੰਘ (35) ਪੁੱਤਰ ਮੁਖਤਿਆਰ ਸਿੰਘ ਆਪਣੇ ਸਾਥੀ ਭਿੰਦਰ ਸਿੰਘ ਨਾਲ ਮੋਟਰਸਾਈਕਲ ਰਾਹੀਂ ਮਾਤਾ ਚਿੰਤਪੂਰਨੀ ਜੀ ਦੇ ਦਰਸ਼ਨਾਂ ਲਈ ਜਾ ਰਿਹਾ ਸੀ। ਰਸਤੇ ਸੜਕ ’ਤੇ ਪਏ ਇਕ ਡੂੰਘੇ ਟੋਏ ਵਿਚ ਮੋਟਰਸਾਈਕਲ ਵੱਜਣ ਕਾਰਨ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਦੋਵੇਂ ਨੌਜਵਾਨ ਸੜਕ ’ਤੇ ਡਿੱਗ ਪਏ। 

ਹਾਦਸੇ ਵਿਚ ਬੰਟੀ ਸਿੰਘ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ, ਜਦਕਿ ਭਿੰਦਰ ਸਿੰਘ ਵੀ ਜ਼ਖ਼ਮੀ ਹੋ ਗਿਆ। ਬੰਟੀ ਸਿੰਘ ਨੂੰ ਪਹਿਲਾਂ ਮੁੱਢਲੀ ਸਹਾਇਤਾ ਦੇਣ ਉਪਰੰਤ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਦੇ ਸਿਰ ਦਾ ਆਪਰੇਸ਼ਨ ਕੀਤਾ ਗਿਆ। ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੰਟੀ ਸਿੰਘ ਪੇਸ਼ੇ ਤੋਂ ਪਲੰਬਰ ਮਿਸਤਰੀ ਸੀ ਅਤੇ ਇਕ ਪ੍ਰਾਈਵੇਟ ਕੰਪਨੀ ਨਾਲ ਕੰਮ ਕਰਦਾ ਸੀ, ਜਦਕਿ ਜ਼ਖ਼ਮੀ ਭਿੰਦਰ ਸਿੰਘ ਆਪਣੇ ਪਿੰਡ ਦੀ ਮੌਜੂਦਾ ਪੰਚਾਇਤ ਦਾ ਮੈਂਬਰ ਹੈ। ਬੰਟੀ ਸਿੰਘ ਦੀ ਅਚਾਨਕ ਮੌਤ ਦੀ ਖ਼ਬਰ ਨਾਲ ਪਿੰਡ ਝਬੇਲਵਾਲੀ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। 


author

Anmol Tagra

Content Editor

Related News