ਚਿੱਪ ਵਾਲੇ ਮੀਟਰਾਂ ਨੂੰ ਲੈ ਕੇ ਪੈ ਗਿਆ ਰੌਲਾ, ਬਿਜਲੀ ਖਪਤਕਾਰਾਂ ਦੀ ਵਧੀ ਚਿੰਤਾ

Friday, Aug 14, 2026 - 12:32 PM (IST)

ਚਿੱਪ ਵਾਲੇ ਮੀਟਰਾਂ ਨੂੰ ਲੈ ਕੇ ਪੈ ਗਿਆ ਰੌਲਾ, ਬਿਜਲੀ ਖਪਤਕਾਰਾਂ ਦੀ ਵਧੀ ਚਿੰਤਾ

ਪਟਿਆਲਾ, ਸਨੌਰ (ਮਨਦੀਪ ਜੋਸਨ) : ਸਨੌਰ ਅਧੀਨ ਪਿੰਡ ਭਾਂਖਰ ’ਚ ਬਿਜਲੀ ਦੇ ਚਿੱਪ ਵਾਲੇ ਮੀਟਰਾਂ ਨੂੰ ਲੈ ਕੇ ਕਿਸਾਨਾਂ ’ਚ ਰੋਸ ਪੈਦਾ ਹੋ ਗਿਆ ਹੈ। ਪਿੰਡ ਵਾਸੀਆਂ ਅਤੇ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਘਰਾਂ ’ਚ ਚਿੱਪ ਵਾਲੇ ਮੀਟਰ ਲੱਗੇ ਹੋਏ ਹਨ, ਜਿਨ੍ਹਾਂ ਦੀ ਲਾਗਤ ਪਹਿਲਾਂ ਦੇ ਮੁਕਾਬਲੇ ਘੱਟ ਦੱਸੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਬਿਜਲੀ ਦੇ ਬਿੱਲ ਕਾਫ਼ੀ ਜ਼ਿਆਦਾ ਆ ਰਹੇ ਹਨ। ਇਸ ਸਬੰਧੀ ਪ੍ਰਮੁੱਖ ਕਿਸਾਨ ਆਗੂ ਪੰਜਾਬ ਜਸਵਿੰਦਰ ਸਿੰਘ ਮੋਣੀ ਤੇ ਇੰਡੀਅਨ ਫਾਰਮਰਜ਼ ਦੇ ਜਨਰਲ ਸਕੱਤਰ ਗੁਰਮੇਲ ਸਿੰਘ ਨੇ ਕਿਹਾ ਕਿ ਰੋਜ਼ਾਨਾ ਮਜ਼ਦੂਰੀ ਕਰਨ ਵਾਲੇ ਵਿਅਕਤੀ ਦਾ ਬਿੱਲ ਕਰੀਬ 4 ਹਜ਼ਾਰ ਰੁਪਏ ਤੱਕ ਪਹੁੰਚ ਰਹੇ ਹਨ। ਮੋਣੀ ਨੇ ਦੱਸਿਆ ਕਿ ਕਈ ਪਰਿਵਾਰਾਂ ਦੇ 15 ਹਜ਼ਾਰ ਤੋਂ 20 ਹਜ਼ਾਰ ਤੱਕ ਬਿੱਲ ਪਹੁੰਚ ਰਹੇ ਹਨ। ਇਨ੍ਹਾਂ ਕਾਰਨ ਲੋਕਾਂ ’ਚ ਨਾਰਾਜ਼ਗੀ ਵੱਧ ਰਹੀ ਹੈ।

ਇਹ ਵੀ ਪੜ੍ਹੋ : ਪਾਵਰਕਾਮ 'ਚ ਪੈ ਗਿਆ ਵੱਡਾ ਪੰਗਾ, ਇਤਿਹਾਸ 'ਚ ਪਹਿਲੀ ਵਾਰ ਹੋਇਆ ਇਹ ਕੰਮ

ਇਸ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਚਿੱਪ ਵਾਲਾ ਮੀਟਰ ਪੁੱਟ ਕੇ ਬਿਜਲੀ ਬੋਰਡ ਦੇ ਸਨੌਰ ਦਫ਼ਤਰ ’ਚ ਜਮ੍ਹਾਂ ਕਰਵਾਇਆ ਗਿਆ। ਕਿਸਾਨਾਂ ਨੇ ਬਿਜਲੀ ਵਿਭਾਗ ਤੋਂ ਮੰਗ ਕੀਤੀ ਕਿ ਚਿੱਪ ਵਾਲੇ ਮੀਟਰਾਂ ਦੀ ਥਾਂ ਪਹਿਲਾਂ ਵਾਲੇ ਮੀਟਰ ਲਗਾਏ ਜਾਣ ਅਤੇ ਬਿਜਲੀ ਦੇ ਬਿੱਲਾਂ ਸਬੰਧੀ ਪੈਦਾ ਹੋ ਰਹੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਜਸਵਿੰਦਰ ਮੋਣੀ ਨੇ ਕਿਹਾ ਕਿ ਪਿੰਡ ਵਾਸੀਆਂ ਨੂੰ ਚਿੱਪ ਵਾਲੇ ਮੀਟਰਾਂ ਦੇ ਬਿੱਲਾਂ ਨੂੰ ਲੈ ਕੇ ਲਗਾਤਾਰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਵਾਰ ਮੀਟਰਾਂ ਦੀ ਰੀਡਿੰਗ ਸਹੀ ਢੰਗ ਨਾਲ ਲੈਣ ਦੀ ਬਜਾਏ ਅੰਦਾਜ਼ੇ ਦੇ ਆਧਾਰ ’ਤੇ ਹੀ ਬਿੱਲ ਭੇਜੇ ਜਾ ਰਹੇ ਹਨ, ਜਿਸ ਕਾਰਨ ਖਪਤਕਾਰਾਂ ’ਤੇ ਵਾਧੂ ਬਿੱਲਾਂ ਦਾ ਬੋਝ ਪੈ ਰਿਹਾ ਹੈ।

ਇਹ ਵੀ ਪੜ੍ਹੋ : ਸੁਖਬੀਰ ਬਾਦਲ 'ਤੇ ਹਮਲੇ ਨੂੰ ਲੈ ਕੇ ਕੀ ਬੋਲੇ ਬਿਕਰਮ ਮਜੀਠੀਆ, ਕੇਂਦਰ ਕੋਲ ਕੀਤੀ ਵੱਡੀ ਮੰਗ

ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਮੰਗ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਉਹ ਮਜਬੂਰਨ ਸੰਘਰਸ਼ ਦਾ ਰਾਹ ਅਪਣਾਉਣਗੇ। ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੋਂ ਮਾਮਲੇ ਦੀ ਜਾਂਚ ਕਰਕੇ ਲੋਕਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ ਹੈ। ਇਸ ਮੌਕੇ ਦਰਸ਼ਨ ਸਿੰਘ ਬੋਸਰ, ਤੇਜਿੰਦਰ ਸਿੰਘ ਲਾਡਾ, ਰਣਬੀਰ ਸਿੰਘ, ਕੁਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ, ਜੰਗ ਸਿੰਘ, ਦਲਜਿੰਦਰ ਸਿੰਘ, ਸੰਪੂਰਨ ਸਿੰਘ, ਬਹਾਦਰ ਸਿੰਘ, ਸੋਹਣ ਸਿੰਘ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : ਬਿਜਲੀ ਬਿੱਲਾਂ ਦੇ ਬਕਾਏ ਨੂੰ ਲੈ ਕੇ ਹੋਣ ਜਾ ਰਹੀ ਵੱਡੀ ਕਾਰਵਾਈ, ਜਾਰੀ ਹੋਏ ਸਖ਼ਤ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News