ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ ਭੇਜਿਆ ਹਸਪਤਾਲ
Sunday, Jul 19, 2026 - 09:34 PM (IST)
ਜਲੰਧਰ (ਵੈੱਬ ਡੈਸਕ): ਕੇਂਦਰੀ ਮੰਤਰੀ ਅਤੇ ਲੋਕ ਜਨਸ਼ਕਤੀ ਪਾਰਟੀ (ਰਾਮਵਿਲਾਸ) ਦੇ ਰਾਸ਼ਟਰੀ ਪ੍ਰਧਾਨ ਚਿਰਾਗ ਪਾਸਵਾਨ ਨੇ ਆਪਣੇ ਪੰਜਾਬ ਦੌਰੇ ਦੌਰਾਨ ਇਨਸਾਨੀਅਤ ਦੀ ਇੱਕ ਵੱਡੀ ਮਿਸਾਲ ਪੇਸ਼ ਕੀਤੀ ਹੈ। ਅੰਮ੍ਰਿਤਸਰ ਦੇ ਦੌਰੇ ਤੋਂ ਬਾਅਦ ਜਦੋਂ ਉਹ ਜਲੰਧਰ ਦੇ ਪ੍ਰਸਿੱਧ ਧਾਰਮਿਕ ਅਸਥਾਨ ਡੇਰਾ ਸਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਇਸੇ ਦੌਰਾਨ ਇਕ ਹੋਰ ਖਬਰ ਸਾਹਮਣੇ ਆਈ। ਮਿਲੀ ਜਾਣਕਾਰੀ ਅਨੁਸਾਰ ਇਕ ਸੜਕ ਹਾਦਸੇ ਕੁੜੀ ਨੂੰ ਮੁਸੀਬਤ ਵਿੱਚ ਦੇਖ ਕੇ ਚਿਰਾਗ ਪਾਸਵਾਨ ਨੇ ਤੁਰੰਤ ਆਪਣਾ ਕਾਫਲਾ ਰੁਕਵਾਇਆ। ਉਨ੍ਹਾਂ ਨੇ ਨਾ ਸਿਰਫ਼ ਜ਼ਖਮੀ ਕੁੜੀ ਦੀ ਸਹਾਇਤਾ ਕੀਤੀ, ਸਗੋਂ ਉਸ ਨੂੰ ਤੁਰੰਤ ਇਲਾਜ ਲਈ ਆਪਣੀ ਹੀ ਗੱਡੀ ਵਿੱਚ ਹਸਪਤਾਲ ਭੇਜਿਆ। ਉਨ੍ਹਾਂ ਦੇ ਇਸ ਕਦਮ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ।
ਜ਼ਿਕਰਯੋਗ ਹੈ ਕਿ ਚਿਰਾਗ ਪਾਸਵਾਨ ਡੇਰਾ ਸਚਖੰਡ ਬੱਲਾਂ ਵਿਖੇ ਸੰਤ ਨਿਰੰਜਨ ਦਾਸ ਜੀ ਦਾ ਆਸ਼ੀਰਵਾਦ ਲੈਣ ਪਹੁੰਚੇ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਪਿਤਾ ਸਵਰਗੀ ਰਾਮਵਿਲਾਸ ਪਾਸਵਾਨ ਦੇ ਸੁਪਨੇ ਨੂੰ ਪੂਰਾ ਕਰਨ ਲਈ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਚੋਣ ਲੜਨ ਦੀ ਤਿਆਰੀ ਦਾ ਵੀ ਸੰਕੇਤ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
