ਚਿੱਟ ਫੰਡ ਕੰਪਨੀਆਂ ਦੇ ਪੀੜਤਾਂ ਨੇ ਕੀਤੀ ਇਨਸਾਫ਼ ਦੀ ਮੰਗ
Wednesday, Mar 14, 2018 - 03:11 AM (IST)

ਬਠਿੰਡਾ(ਸੁਖਵਿੰਦਰ)-ਚਿੱਟ ਫੰਡ ਕੰਪਨੀਆਂ ਦੇ ਪੀੜਤਾਂ ਦੀ ਇਕ ਮੀਟਿੰਗ ਇਨਸਾਫ਼ ਦੀ ਲਹਿਰ ਪੰਜਾਬ ਦੇ ਚੇਅਰਮੈਨ ਗੁਰਭੇਜ ਸਿੰਘ ਦੀ ਅਗਵਾਈ ਹੇਠ ਚਿਲਡਰਨ ਪਾਰਕ ਵਿਖੇ ਹੋਈ। ਇਸ ਮੌਕੇ ਕੰਪਨੀ 'ਚ ਪੈਸੇ ਲਾਉਣ ਵਾਲੇ ਪੀੜਤ ਲੋਕਾਂ ਵੱਲੋਂ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਗਈ। ਜਾਣਕਾਰੀ ਦਿੰਦਿਆਂ ਗੁਰਭੇਜ ਸਿੰਘ ਨੇ ਕਿਹਾ ਚਿੱਟ ਫੰਡ ਕੰਪਨੀਆਂ ਵੱਲੋਂ ਲੋਕਾਂ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਇਆ ਜਾ ਚੁੱਕਾ ਹੈ ਤੇ ਹੁਣ ਵੀ ਉਕਤ ਲੋਕਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਨਾਂ ਬਦਲ ਕੇ ਕੰਪਨੀਆਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਰੋਸ ਜਤਾਇਆ ਕਿ ਉਨ੍ਹਾਂ ਵੱਲੋਂ ਉਕਤ ਕੰਪਨੀਆਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਉਕਤ ਚਿੱਟ ਫੰਡ ਕੰਪਨੀਆਂ ਦੇ ਸੰਚਾਲਕਾਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਲੋਕਾਂ ਦੇ ਪੈਸੇ ਵਾਪਸ ਕੀਤੇ ਜਾਣ। ਲੋਕਾਂ ਨੇ ਕਿਹਾ ਕਿ ਜੇਕਰ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਉਹ ਸੜਕਾਂ 'ਤੇ ਉਤਰਨ ਲਈ ਮਜਬੂਰ ਹੋਣਗੇ।