ਦੇਸ਼ ਵਿਆਪੀ ਚੱਕਾ ਜਾਮ ਦੌਰਾਨ ਚੌਲਾਂਗ ਟੋਲ ਪਲਾਜ਼ਾ ’ਤੇ ਹਾਈਵੇ ਨੂੰ ਕੀਤਾ ਜਾਵੇਗਾ ਜਾਮ

11/03/2020 4:17:46 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ) - ਖ਼ੇਤੀ ਕਾਨੂੰਨਾਂ ਖ਼ਿਲਾਫ ਸ਼ੁਰੂ ਹੋਏ ਸੰਘਰਸ਼ ਤਹਿਤ 5 ਨਵੰਬਰ ਦੇ ਦੇਸ਼ ਵਿਆਪੀ ਚੱਕਾ ਜਾਮ ਅੰਦੋਲਨ ਦੌਰਾਨ ਦੋਆਬਾ ਕਿਸਾਨ ਕਮੇਟੀ ਚੌਲਾਂਗ ਟੋਲ ਪਲਾਜ਼ਾ ਨਜ਼ਦੀਕ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਹਾਈਵੇ ਜਾਮ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਧਰਨੇ ਦੇ ਅੱਜ 30ਵੇਂ ਦਿਨ ਕਮੇਟੀ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਕੀਤਾ। ਕਿਸਾਨਾਂ ਨੇ ਮੋਦੀ ਸਰਕਾਰ ਖਿਲਾਫ ਰੋਹ ਭਰੀ ਆਵਾਜ਼ਾ ’ਚ ਨਾਅਰੇਬਾਜ਼ੀ ਕਰਦੇ ਹੋਏ ਖ਼ੇਤੀ ਕਾਨੂੰਨਾਂ ਦਾ ਵਿਰੋਧ ਕੀਤਾ। 

karwa Chauth 2020 : ਸੁਹਾਗਣਾਂ ਜਾਣਨ ਵਰਤ ਰੱਖਣ ਦਾ ਸਮਾਂ ਅਤੇ ਪੂਜਾ ਕਰਨ ਦਾ ਸ਼ੁੱਭ ਮਹੂਰਤ

ਪਿੰਡ ਜੌੜਾ ਵਾਸੀਆਂ ਨੇ ਧਰਨੇ ਵਿੱਚ ਭਾਗ ਲੈਂਦੇ ਹੋਏ ਧਰਨੇ ਵਿੱਚ ਬੈਠੇ ਕਿਸਾਨਾਂ ਲਈ ਲੰਗਰ ਦੀ ਸੇਵਾ ਵੀ ਕੀਤੀ। ਧਰਨੇ ਦੌਰਾਨ ਪ੍ਰਧਾਨ ਚੌਹਾਨ, ਅਮਰਜੀਤ ਸਿੰਘ ਸੰਧੂ, ਹਰਜਿੰਦਰ ਸਿੰਘ ਮੌਜੀ, ਜਰਨੈਲ ਸਿੰਘ ਕੁਰਾਲਾ, ਬਲਬੀਰ ਸਿੰਘ ਸੋਹੀਆ ਆਦਿ ਬੁਲਾਰਿਆਂ ਨੇ ਕਿਹਾ ਕਿ ਆਪਣੇ ਸਹਿਯੋਗੀ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਮੋਦੀ ਸਰਕਾਰ ਦੇਸ਼ ਦੇ ਅੰਨਦਾਤਿਆ ਨਾਲ ਵੱਡਾ ਧੱਕਾ ਕਰ ਰਹੀ ਹੈ। ਇਸ ਧੱਕੇ ਖ਼ਿਲਾਫ਼ ਪੰਜਾਬ ਤੋਂ ਸ਼ੁਰੂ ਹੋਇਆ ਇਹ ਸੰਘਰਸ਼ ਹੁਣ ਦੇਸ਼ ਦੇ ਹੋਰ ਸੂਬਿਆਂ ਵਿੱਚ ਪਹੁੰਚ ਚੁੱਕਾ ਹੈ। 

ਪੜ੍ਹੋ ਇਹ ਵੀ ਖ਼ਬਰ- ਕਰਵਾ ਚੌਥ 2020: ਵਰਤ ਰੱਖਣ ਤੋਂ ਪਹਿਲਾਂ ਜਨਾਨੀਆਂ ਇਨ੍ਹਾਂ ਗੱਲਾਂ ’ਤੇ ਜ਼ਰੂਰ ਦੇਣ ਖ਼ਾਸ ਧਿਆਨ

ਪੜ੍ਹੋ ਇਹ ਵੀ ਖ਼ਬਰ- karva chauth 2020 : ਵਰਤ ਵਾਲੇ ਦਿਨ ਜਨਾਨੀਆਂ ਕਦੇ ਨਾ ਕਰਨ ਇਹ ਗ਼ਲਤੀਆਂ, ਪੈ ਸਕਦੀਆਂ ਨੇ ਭਾਰੀ

ਉਨ੍ਹਾਂ ਕਿਹਾ ਕਿ ਆਰ ਪਾਰ ਦੀ ਇਹ ਲੜਾਈ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਜਾਰੀ ਰਹੇਗੀ। ਇਸ ਮੌਕੇ ਕੁਲਵੀਰ ਸਿੰਘ ਜੌੜਾ, ਅਰਸ਼ਦੀਪ ਸਿੰਘ, ਅਸ਼ਨੂਰ ਸਿੰਘ, ਗੁਰਮੇਲ ਸਿੰਘ, ਰਣਜੀਤ ਸਿੰਘ ਝਾਵਾਂ, ਸੁਖਦੇਵ ਸਿੰਘ ਝੱਜੀਪਿੰਡ, ਸਤਪਾਲ ਸਿੰਘ, ਭੀਮਾ ਦੇਹਰੀਵਾਲ, ਵਾਸਦੇਵ ਸਿੰਘ, ਸੁਖਦੇਵ ਚੀਮਾ, ਬਲਬੀਰ ਸਿੰਘ ਢੱਟ, ਹਰਦੀਪ ਖੁੱਡਾ, ਸੁਖਵੀਰ ਸਿੰਘ ਸੁੱਖਾ, ਰਤਨ ਸਿੰਘ, ਕਰਨੈਲ ਸਿੰਘ ਬੈਂਚਾਂ, ਚਰਣੀ ਕੁਰਾਲਾ, ਸਤਨਾਮ ਸਿੰਘ ਢਿੱਲੋਂ, ਬਲਬੀਰ ਸਿੰਘ, ਮੋਦੀ ਕੁਰਾਲਾ, ਬਲਰਾਜ ਸਿੰਘ, ਵਿਵੇਕ ਸਿੰਘ, ਗੋਪੀ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਚੈਨ ਸਿੰਘ, ਸ਼ਿਵਪੂਰਨ ਸਿੰਘ, ਸੁਖਦੇਵ ਸਿੰਘ, ਜਰਨੈਲ ਸਿੰਘ, ਮਨਜੀਤ ਸਿੰਘ, ਅਮਰੀਕ ਸਿੰਘ ਆਦਿ ਮੌਜੂਦ ਸਨ।

ਪੜ੍ਹੋ ਇਹ ਵੀ ਖ਼ਬਰ- karva chauth 2020 : 'ਚੰਨ' ਦੇ ਦੀਦਾਰ ਲਈ ਜਨਾਨੀਆਂ ਕਰਨ ਇਹ 16 ਸ਼ਿੰਗਾਰ, ਹੁੰਦਾ ਹੈ ਖ਼ਾਸ ਮਹੱਤਵ

 


rajwinder kaur

Content Editor

Related News