ਕਿਸਾਨੀ ਸੰਘਰਸ਼ ਖ਼ਿਲਾਫ਼ ਚੋਲਾਂਗ ਟੋਲ ਪਲਾਜ਼ਾ ਨੇ ਖੋਲ੍ਹਿਆ ਮੋਰਚਾ, ਕਿਹਾ-"ਨਹੀਂ ਬੰਦ ਕਰਾਂਗੇ ਟੋਲ"
Wednesday, Dec 14, 2022 - 09:10 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 15 ਦਸੰਬਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਟੋਲ ਪਲਾਜ਼ਾ 'ਤੇ ਦਿੱਤੇ ਜਾਣ ਵਾਲੇ ਰੋਸ ਧਰਨੇ ਅਤੇ ਟੋਲ ਪਲਾਜ਼ੇ ਨੂੰ ਬੰਦ ਕਰਾਉਣ ਦੇ ਫ਼ੈਸਲੇ ਦਾ ਚੋਲਾਂਗ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਨੇ ਵਿਰੋਧ ਕਰਦਿਆਂ ਕਿਹਾ ਕਿ ਕਿਸੇ ਵੀ ਹਾਲਤ ਵਿਚ ਚੋਲਾਂਗ ਟੋਲ ਪਲਾਜ਼ਾ ਬੰਦ ਨਹੀਂ ਹੋਣ ਦਿੱਤਾ ਜਾਵੇਗਾ। ਜਲੰਧਰ ਪਠਾਨਕੋਟ ਰਾਸ਼ਟਰੀ ਮਾਰਗ 'ਤੇ ਸਥਿਤ ਚੋਲਾਂਗ ਟੋਲ ਪਲਾਜ਼ਾ ਦੇ 100 ਤੋਂ ਵੱਧ ਮੁਲਾਜ਼ਮਾਂ ਨੇ ਪ੍ਰੈੱਸ ਕਾਨਫਰੰਸ ਕੀਤੀ।
ਇਸ ਦੌਰਾਨ ਟੋਲ ਪਲਾਜ਼ਾ ਦੇ ਦੇਖ ਰੇਖ ਮੈਨੇਜਰ ਹਰਵਿੰਦਰਪਾਲ ਸਿੰਘ ਸੋਨੂੰ ਤੇ ਹੋਰ ਮੁਲਾਜ਼ਮ ਸਤਨਾਮ ਸਿੰਘ, ਸਰਪੰਚ ਰਣਜੀਤ ਸਿੰਘ,ਹਰਦੀਪ ਸਿੰਘ, ਗੁਰਦਿੱਤ ਸਿੰਘ, ਸੁਖਦੀਪ ਪਾਲ ਸਿੰਘ, ਵਿਜੇ ਕੁਮਾਰ, ਮਨਜਿੰਦਰ ਸਿੰਘ, ਅਮਿਤ ਕੁਮਾਰ, ਦਵਿੰਦਰ ਸਿੰਘ, ਬਲਜੀਤ ਸਿੰਘ, ਮਨਜਿੰਦਰ ਸਿੰਘ, ਗੌਰਵ ਕੁਮਾਰ, ਜਗਜੀਤ ਸਿੰਘ, ਤੇਜਪਾਲ ਸਿੰਘ, ਜਸਪਾਲ ਸਿੰਘ, ਸੰਜੀਵ ਕੁਮਾਰ, ਸੰਦੀਪ ਸਿੰਘ, ਰਵਿੰਦਰਪਾਲ ਸਿੰਘ ,ਪਰਮਜੀਤ ਸਿੰਘ, ਬਲਜਿੰਦਰ ਸਿੰਘ, ਜਸਵੀਰ ਸਿੰਘ, ਰਾਜਵੀਰ ਕੌਰ, ਰਜਨੀ, ਨੀਤੂ, ,ਅਮਰਜੀਤ ਕੌਰ ਹੋਰਨਾਂ ਮੁਲਾਜ਼ਮਾਂ ਦੇ ਕਿਸਾਨ ਜਥੇਬੰਦੀ ਦੇ ਇਸ ਫੈਸਲੇ ਖਿਲਾਫ਼ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ : ਵਿੱਤੀ ਪ੍ਰਬੰਧਨ ਦੀ ਮਜ਼ਬੂਤੀ ਲਈ ਕੈਬਨਿਟ ਮੰਤਰੀ ਚੀਮਾ ਵੱਲੋਂ ਨਵਾਂ ਉਪਰਾਲਾ, ਕੀਤੀ ਇਹ ਸ਼ੁਰੂਆਤ
ਉਨ੍ਹਾਂ ਕਿਹਾ ਕਿ ਪਹਿਲਾਂ ਕੋਰੋਨਾ ਕਾਲ ਦੇ ਚਲਦਿਆਂ ਹੋਏ ਲਾਕ ਡਾਊਨ ਕਾਰਨ ਟੋਲ ਪਲਾਜ਼ੇ ਬੰਦ ਸਨ ਜਿਸ ਕਰਕੇ ਉਹ ਆਰਥਿਕ ਮੰਦਹਾਲੀ ਦਾ ਸ਼ਿਕਾਰ ਹਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਅਲਟੀਮੇਟਮ ਅਨੁਸਾਰ 15 ਦਸੰਬਰ ਤੋਂ 15 ਜਨਵਰੀ ਤੱਕ ਜੇਕਰ ਇੱਕ ਮਹੀਨੇ ਲਈ ਬੰਦ ਹੁੰਦੇ ਹਨ ਤਾਂ ਉਹ ਬੇਰੁਜ਼ਗਾਰ ਹੋ ਕੇ ਰਹਿ ਜਾਣਗੇ ਅਤੇ ਉਹ ਆਪਣੇ ਘਰਾਂ ਦੇ ਖਰਚੇ ਇਸ ਮਹਿੰਗਾਈ ਦੇ ਜ਼ਮਾਨੇ ਵਿਚ ਕਿਸ ਤਰੀਕੇ ਨਾਲ ਚਲਾਉਣਗੇ। ਮੁਲਾਜ਼ਮਾਂ ਨੇ ਹੋਰ ਕਿਹਾ ਕਿ ਜਦੋਂ ਕਾਲੇ ਕਾਨੂੰਨਾਂ ਨੂੰ ਲੈ ਕੇ ਖੇਤੀ ਅੰਦੋਲਨ ਚਲਾਇਆ ਸੀ ਤਾਂ ਵੱਡੀ ਗਿਣਤੀ ਵਿਚ ਟੋਲ ਮੁਲਾਜ਼ਮਾਂ ਨੇ ਕਿਸਾਨਾਂ ਦਾ ਸਾਥ ਦੇ ਕੇ ਇਸ ਅੰਦੋਲਨ ਵਿੱਚ ਯੋਗਦਾਨ ਪਾਇਆ ਸੀ ਪ੍ਰੰਤੂ ਹੁਣ ਉਹ ਕਿਸੇ ਵੀ ਹਾਲਤ ਵਿੱਚ ਟੋਲ ਪਲਾਜ਼ੇ ਬੰਦ ਨਹੀਂ ਹੋਣ ਦੇਣਗੇ ਜੇਕਰ ਕਿਸਾਨਾਂ ਨੇ ਆਪਣੀਆ ਮੰਗਾਂ ਸਬੰਧੀ ਮੁੱਖ ਮੰਤਰੀ, ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਮੂਹਰੇ ਜਾ ਕੇ ਰੋਸ ਪ੍ਰਦਰਸ਼ਨ ਤੇ ਧਰਨੇ ਲਗਾਉਣ ਪ੍ਰੰਤੂ ਟੋਲ ਪਲਾਜੇ ਦੇ ਕਿਸੇ ਵੀ ਜਥੇਬੰਦੀ ਨੂੰ ਨਾ ਤਾਂ ਧਰਨਾ ਲਾਉਣਗੇ ਨਾ ਟੋਲ ਫ੍ਰੀ ਹੋਣ ਦੇਣਗੇ, ਨਾ ਹੀ ਟੋਲ ਬੰਦ ਹੋਣ ਦੇਣਗੇ।
ਕੀ ਕਹਿੰਦੇ ਹਨ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ
ਇਸ ਸਬੰਧੀ ਜਦੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਨਾਲ ਗੱਲਬਾਤ ਕੀਤ ਤਾਂ ਉਹਨਾਂ ਦੱਸਿਆ ਕਿ ਸੂਬਾ ਕਮੇਟੀ ਦੇ ਸੱਦੇ ਅਨੁਸਾਰ ਸਿਰਫ਼ ਚੋਲਾਂਗ ਟੋਲ ਪਲਾਜ਼ਾ ਨਹੀਂ ਸਗੋਂ ਜ਼ਿਲ੍ਹਾ ਹੁਸ਼ਿਆਰਪੁਰ ਸਮੇਤ ਸਮੁੱਚੇ ਪੰਜਾਬ ਦੇ 18 ਟੋਲ ਪਲਾਜ਼ੇ ਮਿਥੇ ਗਏ ਅਨੁਸਾਰ ਬੰਦ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਕੈਂਸਰ ਪੀੜਤ ਔਰਤ ਦੇ ਪਤੀ ਨੇ ਆਰਥਿਕ ਤੰਗੀ ਕਾਰਨ ਚੁੱਕਿਆ ਖ਼ੌਫ਼ਨਾਕ ਕਦਮ
ਕੀ ਕਹਿੰਦੇ ਹਨ ਡੀ. ਐੱਸ. ਪੀ ਟਾਂਡਾ
ਇਸ ਸਬੰਧੀ ਜਦੋਂ ਡੀ.ਐਸ.ਪੀ ਟਾਂਡਾ ਕੁਲਵੰਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਸ ਮੁਖੀ ਸਰਦਾਰ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।