ਪੁਲਸ ਵਲੋਂ ਵਾਹਨ ਚੋਰ ਗਿਰੋਹ ਦੇ ਤਿੰਨ ਮੈਂਬਰ ਦੋ ਦਰਜਨ ਵਾਹਨਾਂ ਸਮੇਤ ਗ੍ਰਿਫਤਾਰ

Thursday, Jun 28, 2018 - 06:06 PM (IST)

ਪੁਲਸ ਵਲੋਂ ਵਾਹਨ ਚੋਰ ਗਿਰੋਹ ਦੇ ਤਿੰਨ ਮੈਂਬਰ ਦੋ ਦਰਜਨ ਵਾਹਨਾਂ ਸਮੇਤ ਗ੍ਰਿਫਤਾਰ

ਫਤਿਹਗੜ੍ਹ ਸਾਹਿਬ (ਜਗਦੇਵ) — ਫਤਿਹਗੜ੍ਹ ਸਾਹਿਬ ਦੀ ਪੁਲਸ ਨੇ ਸ਼ਾਤਿਰ ਚੋਰ ਗਿਰੋਹ ਨੂੰ ਗ੍ਰਿਫਤਾਰ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ। ਉਕਤ ਦੋਸ਼ੀਆਂ ਕੋਲੋਂ ਲਗਭਗ 35 ਲੱਖ ਦੀ ਕੀਮਤ ਦੀਆਂ 4 ਕਾਰਾਂ, 12 ਮੋਟਰਸਾਈਕਲ ਤੇ 7 ਸਕੂਟਰ ਜੂਪਿਟਰ ਤੇ ਐਕਟਿਵਾ ਬਰਾਮਦ ਕੀਤੀਆਂ ਗਈਆਂ। ਪੁਲਸ ਅਧਿਕਾਰੀਆਂ ਮੁਤਾਬਕ ਉਕਤ ਸਾਮਾਨ ਸਮੇਤ ਤਿੰਨ ਵਿਅਕਤੀਆਂ ਨੂੰ ਨਾਕੇਬੰਦੀ ਦੌਰਾਨ ਮੌਕੇ 'ਤੇ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦ ਕਿ ਇਕ ਦੀ ਤਲਾਸ਼ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਤਰਨਤਾਰਨ ਜ਼ਿਲੇ ਦੇ ਰਹਿਣ ਵਾਲੇ ਹਨ ਤੇ ਆਰਿਥਕ ਮੰਦਹਾਲੀ ਦੀ ਵਜ੍ਹਾ ਨਾਲ ਇਨ੍ਹਾਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ।


Related News