ਬਿਜਲੀ ਬੋਰਡ ਦੇ ਚੌਂਕੀਦਾਰ ਦੀ ਸ਼ੱਕੀ ਹਾਲਾਤ ’ਚ ਮੌਤ
Saturday, Apr 30, 2022 - 12:59 PM (IST)
ਲੁਧਿਆਣਾ (ਜ.ਬ.) : ਥਾਣਾ ਸ਼ਿਮਲਾਪੁਰੀ ਦੇ ਤਹਿਤ ਪੈਂਦੇ ਬਿਜਲੀ ਘਰ ਦੇ ਚੌਂਕੀਦਾਰ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਥਾਣਾ ਸ਼ਿਮਲਾਪੁਰੀ ਮੁਖੀ ਜਗਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਥਰਾਮ ਪੁੱਤਰ ਬਿੱਛੂ ਰਾਮ (45) ਦੀ ਅਚਾਨਕ ਮੌਤ ਹੋ ਗਈ ਹੈ, ਜੋ ਬਿਜਲੀ ਬੋਰਡ ਵਿਚ ਚੌਂਕੀਦਾਰੀ ਦਾ ਕੰਮ ਕਰਦਾ ਸੀ। ਪੁਲਸ ਨੂੰ ਸੂਚਨਾ ਮਿਲਣ ’ਤੇ ਮੌਕੇ ਦਾ ਮੁਆਇਨਾ ਕਰਨ ’ਤੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਕਰਵਾਈ ਸ਼ੁਰੂ ਕਰ ਦਿੱਤੀ ਗਈ।
ਪੁਲਸ ਨੇ ਦੱਸਿਆ ਕਿ ਮ੍ਰਿਤਕ ਰਥਰਾਮ ਚੌਂਕੀਦਾਰੀ ਕਰਨ ਉਪਰੰਤ ਸੌਂ ਗਿਆ ਅਤੇ ਸਵੇਰੇ ਉਸ ਦੀ ਮੌਤ ਦੀ ਸੂਚਨਾ ਮਿਲੀ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਪੁਲਸ ਨੇ 174 ਦੇ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।