ਕ੍ਰਿਸ਼ਚੀਅਨ ਭਾਈਚਾਰੇ ਨੇ ਕੀਤਾ ਅਹਿਮ ਐਲਾਨ, ਬਣਾਈ ‘ਯੂਨਾਈਟਿਡ ਪੰਜਾਬ ਪਾਰਟੀ’

04/03/2023 6:45:04 PM

ਜਲੰਧਰ (ਬਿਊਰੋ) : ਕ੍ਰਿਸ਼ਚੀਅਨ ਭਾਈਚਾਰੇ ਨੂੰ ਲੈ ਕੇ ਜਲੰਧਰ ਤੋਂ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਸ ਭਾਈਚਾਰੇ ਵੱਲੋਂ ਸਿਆਸੀ ਪਾਰਟੀ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਕ੍ਰਿਸ਼ਚੀਅਨ ਭਾਈਚਾਰੇ ਵੱਲੋਂ ‘ਯੂਨਾਈਟਿਡ ਪੰਜਾਬ ਪਾਰਟੀ’ ਨਾਂ ਦੀ ਸਿਆਸੀ ਪਾਰਟੀ ਬਣਾਈ ਗਈ ਹੈ। ਇਸ ਦਾ ਐਲਾਨ ਪਾਦਰੀ ਹਰਪ੍ਰੀਤ ਦਿਓਲ ਵੱਲੋਂ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਸਾਨਾਂ ਨੂੰ ਕੀਤੀ ਅਹਿਮ ਅਪੀਲ, ਜਾਣੋ ਕੀ ਕਿਹਾ

PunjabKesari

ਪਾਰਟੀ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ 2011 ’ਚ ਸਰਕਾਰ ਨੇ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਕਿ ਕ੍ਰਿਸ਼ਚੀਅਨ ਭਾਈਚਾਰਾ ਤੇ ਹੋਰ ਭਾਈਚਾਰਿਆਂ ਦੇ ਲੋਕ ਜਦੋਂ ਆਪਣੀ ਜੀਵਨ ਯਾਤਰਾ ਪੂਰੀ ਕਰ ਕੇ ਜਾਂਦੇ ਹਨ ਤਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਦਫਨਾਉਣ ਲਈ ਜਗ੍ਹਾ ਦਿੱਤੀ ਜਾਵੇ। ਉਹ ਨੋਟੀਫਿਕੇਸ਼ਨ ਜਾਰੀ ਹੋਣ ਦੇ ਬਾਵਜੂਦ ਅੱਜ ਤਕ ਸਾਡੇ ਕ੍ਰਿਸ਼ਚੀਅਨ ਭਾਈਚਾਰੇ ਲਈ ਬਹੁਤ ਵੱਡੀ ਚੁਣੌਤੀ ਹੈ ਕਿ ਦੇਹਾਂਤ ਤੋਂ ਬਾਅਦ ਮ੍ਰਿਤਕ ਦੇਹ ਦਫ਼ਨਾਉਣ ਲਈ ਜਗ੍ਹਾ ਮੁਹੱਈਆ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਮੁਸ਼ਕਿਲਾਂ ਹਨ, ਜਿਨ੍ਹਾਂ ਦਾ ਹੱਲ ਕਰਵਾਉਣ ਲਈ ਵੱਡੇ ਪੱਧਰ ’ਤੇ ਭਾਈਚਾਰੇ ਨੇ ਸਿਆਸੀ ਪਾਰਟੀ ਬਣਾਉਣ ਦਾ ਫ਼ੈਸਲਾ ਕੀਤਾ। 


Manoj

Content Editor

Related News