ਜਲੰਧਰ ਦੇ PAP ਚੌਂਕ ’ਚ ਅੱਜ ਅੰਮ੍ਰਿਤਪਾਲ ਸਿੰਘ ਵਿਰੁੱਧ ਈਸਾਈ ਭਾਈਚਾਰੇ ਦਾ ਧਰਨਾ
Monday, Oct 17, 2022 - 10:58 AM (IST)
ਜਲੰਧਰ— ਜਲੰਧਰ ਤੋਂ ਅੰਮ੍ਰਿਤਸਰ, ਲੁਧਿਆਣਾ ਅਤੇ ਹੁਸ਼ਿਆਰਪੁਰ ਜਾਣ ਵਾਲਿਆਂ ਲਈ ਅਹਿਮ ਖ਼ਬਰ ਹੈ। ਦਰਅਸਲ ਅੱਜ ਈਸਾਈ ਭਾਈਚਾਰੇ ਵੱਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਧਰਨਾ ਦਿੱਤਾ ਜਾ ਰਿਹਾ ਹੈ। ਉਥੇ ਹੀ ਮਸੀਹੀ ਐਕਸ਼ਨ ਕਮੇਟੀ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਕਿਹਾ ਕਿ ਪੀ. ਏ. ਪੀ. ਚੌਂਕ ’ਤੇ ਟ੍ਰੈਫਿਕ ਜਾਮ ਨਹੀਂ ਰਹੇਗਾ ਪਰ ਧਰਨਾ ਜਾਰੀ ਰਹੇਗਾ।
ਇਹ ਵੀ ਪੜ੍ਹੋ: ਜਲੰਧਰ 'ਚ ਸ਼ਰੇਆਮ ਕੁੜੀ ਵੱਲੋਂ ਕੀਤੇ ਗਏ ਹਵਾਈ ਫਾਇਰ ਦੇ ਮਾਮਲੇ 'ਚ ਸਾਹਮਣੇ ਆਈ ਹੈਰਾਨ ਕਰਦੀ ਗੱਲ
ਕਮੇਟੀ ਦਾ ਕਹਿਣਾ ਹੈ ਕਿ ਪੀ. ਏ. ਪੀ. ਚੌਂਕ ’ਚ ਸ਼ੂਟਿੰਗ ਰੇਂਜ ਵੱਲੋਂ ਹਾਈਵੇਅ ’ਤੇ ਖ਼ਾਲੀ ਜਗ੍ਹਾ ਮੌਜੂਦ ਹੈ ਜਿੱਥੇ ਮਸੀਹੀ ਸੰਗਠਨ ਦੇ ਲੋਕ ਅੱਜ ਇਥੇ ਇਕੱਠੇ ਹੋਏ। ਇਸ ਨਾਲ ਆਉਣ-ਜਾਣ ਵਾਲੇ ਲੋਕਾਂ ਦੀ ਪਰੇਸ਼ਾਨੀ ਨਹੀਂ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ 5 ਘੰਟਿਆਂ ਤੋਂ ਵੱਧ ਸਮੇਂ ਤੱਕ ਪੁਲਸ ਅਤੇ ਪ੍ਰਸ਼ਾਸਨ ਨੇ ਖਾਂਬੜਾ ਗਿਰਜਾਘਰ ’ਚ ਸੰਗਠਨਾਂ ਦੇ ਨਾਲ ਬੈਠਕ ਕੀਤੀ, ਜਿਸ ਤੋਂ ਬਾਅਦ ਉਕਤ ਫ਼ੈਸਲਾ ਲਿਆ ਗਿਆ।
ਇਹ ਵੀ ਪੜ੍ਹੋ: ਸੁਲਤਾਲਪੁਰ ਲੋਧੀ ਵਿਖੇ ਵੱਡੀ ਵਾਰਦਾਤ, ਬਜ਼ੁਰਗ ਔਰਤ ਦੇ ਹੱਥ-ਪੈਰ ਬੰਨ੍ਹ ਬੇਰਹਿਮੀ ਨਾਲ ਕੀਤਾ ਕਤਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ