ਸਿੱਖਾਂ ਨੂੰ ਕਮਜ਼ੋਰ ਕਰਨ ਲਈ ਪੰਜਾਬ 'ਚ ਫੈਲਾਇਆ ਜਾ ਰਿਹੈ ਈਸਾਈ ਧਰਮ : ਜਥੇਦਾਰ ਹਰਪ੍ਰੀਤ ਸਿੰਘ

Tuesday, Jun 07, 2022 - 04:46 PM (IST)

ਅੰਮ੍ਰਿਤਸਰ: ਬੀਤੇ ਦਿਨ ਮੀਰੀ-ਪੀਰੀ ਦੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 38ਵਾਂ ਘੱਲੂਘਾਰਾ ਸ਼ਹੀਦੀ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਮੂਹ ਧਾਰਮਿਕ ਸਿੱਖ ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਸਮਾਗਮ ਮੌਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੰਗਤਾਂ ਦੇ ਨਾਮ ਸੰਦੇਸ਼ ਦਿੰਦਿਆਂ ਕਿਹਾ ਕਿ ਅੱਜ ਸਾਡੇ ਸਾਹਮਣੇ ਬਹੁਤ ਸਾਰੀਆਂ ਚੁਣੌਤੀਆਂ ਖੜ੍ਹੀਆਂ ਹਨ ਜੋ ਸਾਨੂੰ ਕਮਜ਼ੋਰ ਕਰਦੀਆਂ ਹਨ। ਧਾਰਮਿਕ ਤੌਰ ’ਤੇ, ਸਮਾਜਿਕ ਤੌਰ ’ਤੇ ਅਤੇ ਆਰਥਿਕ ਤੌਰ ’ਤੇ ਪੰਜਾਬ ਦੀ ਧਰਤੀ ’ਤੇ ਈਸਾਈਅਤ ਦਾ ਪ੍ਰਚਾਰ ਪ੍ਰਸਾਰ ਬੜੇ ਜ਼ੋਰ ਸ਼ੋਰ ਨਾਲ ਹੋ ਰਿਹਾ ਹੈ। ਉਨ੍ਹਾਂ ਸੰਤਾਂ ਮਹਾਪੁਰਸ਼ਾਂ, ਪ੍ਰਚਾਰਕਾਂ ਤੇ ਸਿੱਖ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਹਿਲੇ ਮਹਾਪੁਰਖਾਂ ਦੀ ਤਰ੍ਹਾਂ ਅੱਜ ਲੋੜ ਹੈ ਘਰ-ਘਰ ਜਾ ਕੇ ਸਿੱਖੀ ਦਾ ਪ੍ਰਚਾਰ ਕਰਨ।

ਇਹ ਵੀ ਪੜ੍ਹੋ : ਪਹਿਲਾਂ ਮੁੰਬਈ ਹੁਣ ਦਿੱਲੀ ਬਣੀ ਪਨਾਹਗਾਹ, ਜਾਣੋ ਕਿਉਂ ਗੈਂਗਸਟਰਾਂ ਦੀ ਪਹਿਲੀ ਪਸੰਦ ਬਣੀ 'ਰਾਜਧਾਨੀ'

ਇਸ ਮੌਕੇ ਜਥੇਦਾਰ ਨੇ ਕਿਹਾ ਕਿ ਅੱਜ ਦੀ ਸਿੱਖ ਨੌਜਵਾਨ ਪੀੜ੍ਹੀ ਨੂੰ ਸਮੇਂ ਅਨੁਸਾਰ ਆਪਣੇ ਆਪ ’ਤੇ ਨਿਰਭਰ ਹੋਣ ਲਈ ਗੱਤਕਾ ਅਤੇ ਸਿੱਖ ਪ੍ਰੰਪਰਾਗਤ ਹਥਿਆਰਾਂ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਸਿੱਖਾਂ ਨੂੰ ਗੱਤਕੇ ਤੋਂ ਇਲਾਵਾ ਆਧੁਨਿਕ ਹਥਿਆਰਾਂ ਦੀ ਸਿਖਲਾਈ ਦੇਣ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਧੰਨ ਗੁਰੂ ਅੰਗਦ ਦੇਵ ਜੀ ਮਹਾਰਾਜ ਨੇ ਮਾਲਾ ਸਾਹਿਬ ਵਿਖੇ ਗੱਤਕਾ ਅਖਾੜੇ ਤਿਆਰ ਕਰਵਾਏ ਸਨ। ਇਹ ਕਹਿਣ ਵਿਚ ਕੋਈ ਹਰਜ਼ ਨਹੀਂ ਕਿ ਹੁਣ ਸਿੱਖਾਂ ਨੂੰ ਆਧੁਨਿਕ ਹਥਿਆਰਾਂ ਦੇ ਅਖਾੜੇ, ਜਿਨ੍ਹਾਂ ਨੂੰ ਸ਼ੂਟਿੰਗ ਰੇਂਜ ਕਿਹਾ ਜਾਂਦਾ ਹੈ, ਵੀ ਤਿਆਰ ਕੀਤੇ ਜਾਣ, ਇਹ ਸਮੇਂ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ :  ਕਾਂਗਰਸ ਨੂੰ ਹੋਰ ਵੱਡਾ ਝਟਕਾ ਦੇਣ ਦੀ ਤਿਆਰੀ, 6 ਵਿਧਾਇਕਾਂ ਦੀ ਭਾਜਪਾ ਲੀਡਰਸ਼ਿਪ ਨਾਲ ਮੁਲਾਕਾਤ

ਨੋਟ ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ? ਕੁਮੈਂਟ ਕਰਕੇ ਦੱਸੋ


Harnek Seechewal

Content Editor

Related News