ਚੁੱਘ ਨੇ ਸਲਮਾਨ ਖੁਰਸ਼ੀਦ ਨੂੰ ਅਰਾਜਕਤਾਵਾਦੀ ਵਿਚਾਰਾਂ ਦਾ ਪ੍ਰਸਾਰ ਕਰਨ ’ਤੇ ਚਿਤਾਵਨੀ ਦਿੱਤੀ
Wednesday, Aug 07, 2024 - 08:16 PM (IST)
ਜਲੰਧਰ/ਚੰਡੀਗੜ੍ਹ, (ਵਿਸ਼ੇਸ਼)- ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਅਰਾਜਕਤਾਵਾਦੀ ਵਿਚਾਰਧਾਰਾ ਫੈਲਾਉਣ ਵਾਲੇ ਕਾਂਗਰਸ ਆਗੂ ਸਲਮਾਨ ਖੁਰਸ਼ੀਦ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਉਹ ਅਰਾਜਕਤਾ ਨੂੰ ਹੁਲਾਰਾ ਨਾ ਦੇਵੇ।
ਉਨ੍ਹਾਂ ਕਿਹਾ ਕਿ ਖੁਰਸ਼ੀਦ ਨੇ ਕਿਹਾ ਕਿ ਬੰਗਲਾਦੇਸ਼ ਵਰਗੇ ਹਾਲਾਤ ਭਾਰਤ ’ਚ ਵੀ ਪੈਦਾ ਹੋ ਸਕਦੇ ਹਨ ਜੋ ਕਿ ਬਿਲਕੁਲ ਗਲਤ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਆਗੂ ਦੇਸ਼ ਦੀ ਅੰਦਰੂਨੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਇਸ ਨਾਲ ਉਨ੍ਹਾਂ ਦੀ ਨਿਰਾਸ਼ਾ ਸਾਹਮਣੇ ਆਉਂਦੀ ਹੈ ਅਤੇ ਇਹ ਵੀ ਪਤਾ ਲੱਗਦਾ ਹੈ ਕਿ ਉਹ ਦੇਸ਼ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ’ਚ ਅੜਿੱਕਾ ਪਾਉਣਾ ਚਾਹੁੰਦੇ ਹਨ।
ਉਨ੍ਹਾਂ ਨੇ ਕਿਹਾ ਕਿ ਗਾਂਧੀ ਪਰਿਵਾਰ ਨੂੰ ਇਸ ਤੋਂ ਦੂਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ’ਚ ਸ਼ਾਂਤੀ ਨੂੰ ਭੰਗ ਨਹੀਂ ਹੋਣ ਦੇਵੇਗੀ ਅਤੇ ਵਿਦੇਸ਼ੀ ਸ਼ਕਤੀਆਂ ਨੂੰ ਹੁਲਾਰਾ ਦੇਣ ਵਾਲੇ ਤੱਤਾਂ ਨਾਲ ਸਖਤੀ ਨਾਲ ਨਜਿੱਠੇਗੀ।