ਪੁੱਤ ਦੇ ਹੱਕ 'ਚ ਬੋਲੇ ਪਿਤਾ ਚੁੰਨੀਲਾਲ ਭਗਤ, ਕਿਹਾ-ਮੋਹਿੰਦਰ ਨੂੰ ਜਿਤਾਓ, ਇਹ ਕਰੇਗਾ ਹਲਕੇ ਦਾ ਵਿਕਾਸ

Friday, Jul 05, 2024 - 06:59 PM (IST)

ਪੁੱਤ ਦੇ ਹੱਕ 'ਚ ਬੋਲੇ ਪਿਤਾ ਚੁੰਨੀਲਾਲ ਭਗਤ, ਕਿਹਾ-ਮੋਹਿੰਦਰ ਨੂੰ ਜਿਤਾਓ, ਇਹ ਕਰੇਗਾ ਹਲਕੇ ਦਾ ਵਿਕਾਸ

ਚੰਡੀਗੜ੍ਹ/ਚੰਡੀਗੜ੍ਹ (ਅੰਕੁਰ)- ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਦੇ ਉਮੀਦਵਾਰ ਮੋਹਿੰਦਰ ਭਗਤ ਦੇ ਪਿਤਾ ਅਤੇ ਸਾਬਕਾ ਮੰਤਰੀ ਚੁੰਨੀਲਾਲ ਭਗਤ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਚੋਣਾਂ ਵਿਚ ਉਨ੍ਹਾਂ ਦੇ ਬੇਟੇ ਦਾ ਸਾਥ ਦੇਣ ਅਤੇ ਉਨ੍ਹਾਂ ਨੂੰ ਜਿਤਾਉਣ। ਸ਼ੁੱਕਰਵਾਰ ਨੂੰ ਇਕ ਵੀਡੀਓ ਰਾਹੀਂ ਜਾਰੀ ਕੀਤੇ ਆਪਣੇ ਬਿਆਨ ਵਿਚ ਚੁੰਨੀਲਾਲ ਭਗਤ ਨੇ ਕਿਹਾ ਕਿ ਮੇਰੀ ਉਮਰ ਹੋ ਗਈ ਹੈ, ਇਸ ਲਈ ਮੈਂ ਆਪਣੇ ਬੇਟੇ ਨੂੰ ਤੁਹਾਡੇ ਲਈ ਚੋਣ ਲੜਨ ਲਈ ਕਿਹਾ ਹੈ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਮੋਹਿੰਦਰ ਭਗਤ ਨੂੰ ਜਿਤਾਓ। ਉਹ ਤੁਹਾਡੇ ਲਈ ਮੇਰੇ ਨਾਲੋਂ ਵੱਧ ਈਮਾਨਦਾਰੀ ਅਤੇ ਲਗਨ ਨਾਲ ਕੰਮ ਕਰੇਗਾ ਅਤੇ ਇਸ ਖ਼ੇਤਰ ਦਾ ਵਿਕਾਸ ਕਰੇਗਾ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਮਰਚੈਂਟ ਨੇਵੀ 'ਚ ਕੰਮ ਕਰਦੇ ਪੰਜਾਬੀ ਦੀ ਮੌਤ, ਅਮਰੀਕਾ 'ਚ ਸੀ ਤਾਇਨਾਤ

ਉਨ੍ਹਾਂ ਕਿਹਾ ਕਿ ਇਸ ਇਲਾਕੇ ਦੀ ਮੌਜੂਦਾ ਸਥਿਤੀ ਨੂੰ ਵੇਖਦੇ ਹੋਏ ਮੈਂ ਚਾਹੁੰਦਾ ਹਾਂ ਕਿ ਕੋਈ ਚੰਗਾ ਅਤੇ ਈਮਾਨਦਾਰ ਵਿਅਕਤੀ ਇਥੋਂ ਦੇ ਲੋਕਾਂ ਦਾ ਨੁਮਾਇੰਦਾ ਬਣੇ। ਮੋਹਿੰਦਰ ਭਗਤ ਇਕ ਈਮਾਨਦਾਰ ਵਿਅਕਤੀ ਹੈ। ਇਹ ਤੁਹਾਨੂੰ ਕਦੇ ਨਿਰਾਸ਼ ਨਹੀਂ ਕਰੇਗਾ। ਚੁੰਨੀਲਾਲ ਭਗਤ ਜਲੰਧਰ ਪੱਛਮੀ ਸੀਟ ਤੋਂ ਇਕ ਵਾਰ ਅਤੇ ਜਲੰਧਰ ਦੱਖਣੀ ਵਿਧਾਨ ਸਭਾ ਸੀਟ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਉਹ ਅਕਾਲੀ-ਭਾਜਪਾ ਸਰਕਾਰ ਦੌਰਾਨ ਲੋਕਲ ਬਾਡੀਜ਼ ਸਮੇਤ ਕਈ ਅਹਿਮ ਮੰਤਰਾਲਿਆਂ ਦੇ ਮੰਤਰੀ ਰਹੇ। ਵਧਦੀ ਉਮਰ ਕਾਰਨ ਉਨ੍ਹਾਂ ਨੇ ਸਰਗਰਮ ਰਾਜਨੀਤੀ ਛੱਡ ਦਿੱਤੀ ਅਤੇ 2022 ਵਿਚ ਇਹ ਜ਼ਿੰਮੇਵਾਰੀ ਆਪਣੇ ਬੇਟੇ ਮੋਹਿੰਦਰ ਭਗਤ ਨੂੰ ਦਿੱਤੀ ਹੈ।

ਇਹ ਵੀ ਪੜ੍ਹੋ- ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਦਿਲ ਦਾ ਦੌਰਾ ਪੈਣ ਕਾਰਨ ਹੁਸ਼ਿਆਰਪੁਰ ਦੇ 23 ਸਾਲਾ ਨੌਜਵਾਨ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News