ਬਾਜਵਾ ਤੇ ਵੜਿੰਗ ਪਹੁੰਚੇ ਤਰਨਤਾਰਨ, ਚਰਚ 'ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਪੰਜਾਬ ਸਰਕਾਰ 'ਤੇ ਚੁੱਕੇ ਸਵਾਲ

Friday, Sep 02, 2022 - 05:36 PM (IST)

ਬਾਜਵਾ ਤੇ ਵੜਿੰਗ ਪਹੁੰਚੇ ਤਰਨਤਾਰਨ, ਚਰਚ 'ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਪੰਜਾਬ ਸਰਕਾਰ 'ਤੇ ਚੁੱਕੇ ਸਵਾਲ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਤਰਨਤਾਰਨ ਦੇ ਪੱਟੀ ਖੇਤਰ ਦੇ ਪਿੰਡ ਠੱਕਰਪੁਰਾ ਵਿਖੇ ਚਰਚ ਦਾ ਦੌਰਾ ਕੀਤਾ, ਜਿੱਥੇ 30 ਅਗਸਤ ਦੀ ਰਾਤ ਨੂੰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਦੌਰਾਨ ਵੜਿੰਗ ਅਤੇ ਬਾਜਵਾ ਦੇ ਨਾਲ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਅਤੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੇ ਨਾਲ ਜ਼ਿਲ੍ਹਾ ਕਾਂਗਰਸ ਪ੍ਰਧਾਨ ਕਿਰਨਜੀਤ ਸਿੰਘ ਮਿੱਠਾ ਵੀ ਮੌਜੂਦ ਸਨ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ਦੇ ਖਾਲਸਾ ਨਗਰ ’ਚ ਵੱਡੀ ਵਾਰਦਾਤ, ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਵੜਿੰਗ ਅਤੇ ਬਾਜਵਾ ਨੇ ਸੂਬੇ ਵਿੱਚ ਧਾਰਮਿਕ ਸਥਾਨਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਨਾਕਾਮ ਰਹਿਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਆਲੋਚਨਾ ਕੀਤੀ ਹੈ। ਵੜਿੰਗ ਅਤੇ ਬਾਜਵਾ ਨੇ ਪੱਟੀ ਇਲਾਕੇ ਦੇ ਪਿੰਡ ਠੱਕਰਪੁਰਾ 'ਚ ਮੰਗਲਵਾਰ ਰਾਤ ਨੂੰ ਵਾਪਰੀ ਘਟਨਾ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਚਾਰ ਨਕਾਬਪੋਸ਼ ਵਿਅਕਤੀਆਂ ਨੇ ਨਾ ਸਿਰਫ਼ ਮਦਰ ਮੈਰੀ ਅਤੇ ਈਸਾ ਮਸੀਹ ਦੀਆਂ ਮੂਰਤੀਆਂ ਨੂੰ ਨੁਕਸਾਨ ਪਹੁੰਚਾਇਆ ਹੈ ਸਗੋਂ ਚਰਚ ਦੇ ਪਾਦਰੀ ਦੀ ਕਾਰ ਨੂੰ ਵੀ ਸਾੜ ਦਿੱਤਾ ਹੈ, ਜੋ ਨਿੰਦਣਯੋਗ ਹੈ। ਉਨ੍ਹਂ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਦਾ ਵੀ ਇੰਚਾਰਜ ਹੈ, ਦੀ ਅਗਵਾਈ ਹੇਠ ਕਾਨੂੰਨ ਵਿਵਸਥਾ ਦੀ ਸਭ ਤੋਂ ਵੱਡੀ ਅਸਫਲਤਾ ਹੈ।

ਪੜ੍ਹੋ ਇਹ ਵੀ ਖ਼ਬਰ: ਮਾਣ ਵਾਲੀ ਗੱਲ, ਰੂਹਬਾਨੀ ਕੌਰ ਨੂੰ ਯੂਨੀਵਰਸਿਟੀ ਆਫ਼ ਟੋਰਾਂਟੋ ਤੋਂ ਮਿਲੀ 1 ਕਰੋੜ ਤੋਂ ਵੱਧ ਦੀ ਸਕਾਲਿਰਸ਼ਿਪ

ਵੜਿੰਗ ਅਤੇ ਬਾਜਵਾ ਨੇ ਮੰਗ ਕੀਤੀ ਕਿ ਉਕਤ ਘਟਨਾ ਦੀ ਜਾਂਚ ਆਈ.ਜੀ. ਤੋਂ ਹੇਠਾਂ ਨਾ ਹੋਣ ਵਾਲੇ ਕਿਸੇ ਅਧਿਕਾਰੀ ਦੀ ਅਗਵਾਈ ਵਾਲੀ ਐੱਸ.ਆਈ.ਟੀ. ਤੋਂ ਕਰਵਾਈ ਜਾਵੇ ਅਤੇ ਅਜਿਹੀਆਂ ਘਟਨਾਵਾਂ ਪਿੱਛੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਬੇਨਕਾਬ ਕੀਤੇ ਜਾਣ, ਤਾਂ ਜੋ ਫਿਰਕੂ ਤਾਕਤਾਂ ਦੇ ਮਨਸੂਬਿਆਂ ਨੂੰ ਨੱਥ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹਰਿਆਣਾ ਦੇ ਹਿਸਾਰ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਤੋਂ ਪੰਜਾਬ ਨੂੰ ਵੀ ਸੁਚੇਤ ਹੋਣਾ ਚਾਹੀਦਾ ਸੀ, ਕਿਉਂਕਿ ਇਨ੍ਹਾਂ ਕਾਰਨਾਮਿਆਂ ਨਾਲ ਪੰਜਾਬ ਵਿੱਚ ਫਿਰਕੂ ਤਣਾਅ ਪੈਦਾ ਹੋਣ ਦਾ ਖਦਸ਼ਾ ਹੈ।

ਪੜ੍ਹੋ ਇਹ ਵੀ ਖ਼ਬਰ: ਮਰਹੂਮ ਸਿੱਧੂ ਮੂਸੇਵਾਲਾ ਦੇ ਪਿਓ ਨੂੰ ਈਮੇਲ ਰਾਹੀਂ ਮਿਲੀ ਜਾਨੋਂ ਮਾਰਨ ਦੀ ਧਮਕੀ, ਦੱਸਿਆ ਇਸ ਗੈਂਗ ਦਾ ਮੈਂਬਰ

ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

rajwinder kaur

Content Editor

Related News