ਚਰਚ ਦੇ ਮਾਮਲੇ ਨੂੰ ਲੈ ਕੇ 5 ਕਿਲੋਮੀਟਰ ਦੇ ਘੇਰੇ ’ਚ ਮੋਬਾਇਲਾਂ ਦੀ ਹੋ ਰਹੀ ਜਾਂਚ, 3 ਦਰਜਨ ਤੋਂ ਵੱਧ ਹੋਏ ਰਾਊਂਡ ਅੱਪ

Friday, Sep 02, 2022 - 09:26 AM (IST)

ਚਰਚ ਦੇ ਮਾਮਲੇ ਨੂੰ ਲੈ ਕੇ 5 ਕਿਲੋਮੀਟਰ ਦੇ ਘੇਰੇ ’ਚ ਮੋਬਾਇਲਾਂ ਦੀ ਹੋ ਰਹੀ ਜਾਂਚ, 3 ਦਰਜਨ ਤੋਂ ਵੱਧ ਹੋਏ ਰਾਊਂਡ ਅੱਪ

ਤਰਨਤਾਰਨ (ਰਮਨ ਚਾਵਲਾ)- ਠੱਕਰਪੁਰਾ ਵਿਖੇ ਸਥਿਤ ਕੈਥੋਲਿਕ ਚਰਚ ਅੰਦਰ ਮੂਰਤੀਆਂ ਦੀ ਕੀਤੀ ਗਈ ਭੰਨਤੋੜ ਦੇ ਮਾਮਲੇ ’ਚ ਵੱਖ-ਵੱਖ ਸਿਆਸੀ ਅਤੇ ਧਾਰਮਿਕ ਜਥੇਬੰਦੀਆਂ ਵਲੋਂ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਜਾ ਰਹੀ ਹੈ। ਉੱਧਰ ਪੁਲਸ ਵਲੋਂ ਮੁਲਜ਼ਮਾਂ ਦੀ ਭਾਲ ਲਈ ਬਣਾਈਆਂ ਗਈਆਂ ਟੀਮਾਂ ਦਿਨ-ਰਾਤ ਹਨੇਰੇ ’ਚ ਤੀਰ ਚਲਾ ਰਹੀਆਂ ਹਨ, ਜਿਨ੍ਹਾਂ ਨੂੰ 2 ਦਿਨ ਬੀਤ ਜਾਣ ਦੇ ਬਾਵਜੂਦ ਕੋਈ ਵੀ ਸੁਰਾਗ ਹੱਥ ਨਹੀਂ ਲੱਗਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਵਲੋਂ ਗਠਿਤ ਕੀਤੀਆਂ ਗਈਆਂ ਵੱਖ-ਵੱਖ ਟੀਮਾਂ ਨੇ ਪੱਟੀ ਤੋਂ ਵਾਇਆ ਕੋਟ ਬੁੱਢਾ ਫਿਰੋਜ਼ਪੁਰ ਰੋਡ ਅਤੇ ਪੱਟੀ ਤੋਂ ਹਰੀਕੇ ਨੈਸ਼ਨਲ ਹਾਈਵੇਅ ਉੱਪਰ ਵੱਖ-ਵੱਖ ਥਾਵਾਂ ’ਤੇ ਮੌਜੂਦ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਖੰਘਾਲਣ ਦਾ ਸਿਲਸਿਲਾ ਜਾਰੀ ਹੈ। 

ਪੜ੍ਹੋ ਇਹ ਵੀ ਖ਼ਬਰ: ਮਰਹੂਮ ਸਿੱਧੂ ਮੂਸੇਵਾਲਾ ਦੇ ਪਿਓ ਨੂੰ ਈਮੇਲ ਰਾਹੀਂ ਮਿਲੀ ਜਾਨੋਂ ਮਾਰਨ ਦੀ ਧਮਕੀ, ਦੱਸਿਆ ਇਸ ਗੈਂਗ ਦਾ ਮੈਂਬਰ

3 ਦਰਜਨ ਤੋਂ ਵੱਧ ਸ਼ੱਕੀ ਹੋਏ ਰਾਊਂਡ ਅੱਪ
ਇਨ੍ਹਾਂ ਟੀਮਾਂ ’ਚ ਐੱਸ. ਪੀ. ਵਿਸ਼ਾਲਜੀਤ ਸਿੰਘ ਦੀ ਅਗਵਾਈ ਹੇਠ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤ ਇੰਦਰ ਸਿੰਘ, ਡੀ. ਐੱਸ. ਪੀ. ਪੱਟੀ ਸਤਨਾਮ ਸਿੰਘ ਤੋਂ ਇਲਾਵਾ ਸਾਈਬਰ ਸੈੱਲ ਦੀਆਂ ਟੀਮਾਂ ਕੰਮ ਕਰ ਰਹੀਆਂ ਹਨ, ਜਿਨ੍ਹਾਂ ਵਲੋਂ 5 ਕਿਲੋਮੀਟਰ ਦੇ ਘੇਰੇ ’ਚ ਹੋਈਆਂ ਮੋਬਾਇਲ ਕਾਲਾਂ ਦੇ ਨੰਬਰਾਂ ਨੂੰ ਬਰੀਕੀ ਨਾਲ ਖੰਗਾਲਦੇ ਹੋਏ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਚਰਚ ਮਾਮਲੇ ’ਚ ਜ਼ਿਲ੍ਹੇ ਭਰ ਦੇ ਕਰੀਬ 3 ਦਰਜਨ ਤੋਂ ਵੱਧ ਸ਼ੱਕੀ ਵਿਅਕਤੀਆਂ ਨੂੰ ਰਾਊਂਡ ਅੱਪ ਕਰਦੇ ਹੋਏ ਪੁਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਭਾਲ ਲਈ ਬਣਾਈਆਂ ਗਈਆਂ ਟੀਮਾਂ ’ਚ ਇਕ ਸੌ ਤੋਂ ਵੱਧ ਮੁਲਾਜ਼ਮ ਅਤੇ ਅਧਿਕਾਰੀ ਜਾਂਚ ਕਰ ਰਹੇ ਹਨ, ਜਿਨ੍ਹਾਂ ਦੇ ਹੱਥ ਕੁਝ ਵੀ ਨਹੀਂ ਲੱਗਾ ਹੈ।

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ : 10 ਸਾਲਾ ਬੱਚੀ ਨਾਲ ਹੈਵਾਨੀਅਤ, ਜਬਰ-ਜ਼ਿਨਾਹ ਮਗਰੋਂ ਦਿੱਤੀ ਦਰਦਨਾਕ ਮੌਤ

ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼
ਪੁਲਸ ਵਲੋਂ ਇਸ ਮਾਮਲੇ ’ਚ ਚਰਚ ਦੇ ਨਜ਼ਦੀਕ ਸਥਿਤ ਕੈਥੋਲਿਕ ਸਕੂਲ ਵਿਖੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਨੂੰ ਵੀ ਕਬਜ਼ੇ ’ਚ ਲੈਂਦੇ ਹੋਏ ਜਾਂਚ ਅੱਗੇ ਵਧਾਈ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਸ ਵਲੋਂ ਸੋਸ਼ਲ ਮੀਡੀਆ ਉੱਪਰ ਹੋਣ ਵਾਲੀਆਂ ਗਤੀਵਿਧੀਆਂ ਉੱਪਰ ਵੀ ਬਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕੋਈ ਵਾਰਦਾਤ ਨਾਲ ਜੁਡ਼ਿਆ ਸੁਰਾਗ ਪ੍ਰਾਪਤ ਹੋ ਸਕੇ। ਇਸ ਬਾਬਤ ਗੱਲਬਾਤ ਕਰਦੇ ਹੋਏ ਐੱਸ.ਐੱਸ.ਪੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਸ ਵਲੋਂ ਇਸ ਮਾਮਲੇ ਨੂੰ ਸੁਲਝਾਉਂਦੇ ਹੋਏ ਮੁਲਜ਼ਮਾਂ ਤੱਕ ਪਹੁੰਚ ਕਰਨ ਲਈ ਵੱਖ-ਵੱਖ ਟੀਮਾਂ ਦਿਨ-ਰਾਤ ਆਪਣੀ ਡਿਊਟੀ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੁਲਸ ਦੀ ਜਾਂਚ ਬਾਰੀਕੀ ਨਾਲ ਜਾਰੀ ਹੈ ਅਤੇ ਸ਼ੱਕੀ ਵਿਅਕਤੀਆਂ ਪਾਸੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ: ਪਾਕਿਸਤਾਨ 'ਚ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਡਾ.ਓਬਰਾਏ, ਇਕ ਮਹੀਨੇ ਦੇ ਰਾਸ਼ਨ ਲਈ ਭੇਜੀ ਵੱਡੀ ਰਕਮ


author

rajwinder kaur

Content Editor

Related News