ਤਰਨਤਾਰਨ ’ਚ ਚਰਚ ਬੇਅਦਬੀ ਮਾਮਲੇ ’ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ

Friday, Sep 02, 2022 - 06:42 PM (IST)

ਚੰਡੀਗੜ੍ਹ/ਤਰਨਤਰਨ : ਤਰਨਤਰਨ ਦੇ ਕਸਬਾ ਪੱਟੀ ਦੇ ਪਿੰਡ ਠੱਕਰਪੁਰਾ ਵਿਖੇ ਸਥਿਤ ਚਰਚ ਵਿਚ ਹੋਈ ਭੰਨਤੋੜ ਅਤੇ ਬੇਅਦਬੀ ਦੀ ਘਟਨੀ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਐੱਸ. ਆਈ. ਟੀ. (ਸਪੈਸ਼ਲ ਜਾਂਚ ਟੀਮ) ਦਾ ਗਠਨ ਕੀਤਾ ਹੈ। ਇਹ ਐੱਸ. ਆਈ. ਟੀ. ਆਈ. ਜੀ. ਪੀ. ਫਿਰੋਜ਼ਪੁਰ ਦੀ ਅਗਵਾਈ ਹੇਠ ਜਾਂਚ ਕਰੇਗੀ। ਇਸ ਐੱਸ. ਆਈ. ਟੀ. ਵਿਚ ਤਰਨਤਾਰਨ ਦੇ ਐੱਸ. ਐੱਸ. ਪੀ. ਅਤੇ ਐੱਸ. ਪੀ. ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਜੋ ਕਿ ਇਸ ਪੂਰੀ ਘਟਨਾ ਦੀ ਜਾਂਚ ਕਰਕੇ ਸਾਰੀ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪਣਗੇ। ਇਸ ਬੇਅਦਬੀ ਸੰਬੰਧੀ ਪੁਲਸ ਨੇ 295 ਏ ਤਹਿਤ ਐੱਫ. ਆਈ. ਆਰ. ਦਰਜ ਕੀਤੀ ਹੈ। 

ਇਹ ਵੀ ਪੜ੍ਹੋ : ਤਰਨਤਾਰਨ ਚਰਚ ਦੀ ਭੰਨਤੋੜ ਦੀ ਘਟਨਾ ਤੋਂ ਬਾਅਦ ਐਕਸ਼ਨ ’ਚ ਪੰਜਾਬ ਪੁਲਸ, ਚੁੱਕਿਆ ਵੱਡਾ ਕਦਮ

ਕਿਵੇਂ ਹੋਈ ਸੀ ਘਟਨਾ

ਪੱਟੀ ਸ਼ਹਿਰ ਦੇ ਨੇੜੇ ਪੈਂਦੇ ਪਿੰਡ ਠੱਕਰਪੁਰਾ ਸਥਿਤ ਗਿਰਜਾਘਰ ਅੰਦਰ ਬੁੱਧਵਾਰ ਰਾਤ 4 ਅਣਪਛਾਤਿਆਂ ਵਲੋਂ ਚੌਕੀਦਾਰ ਨੂੰ ਬੰਦੀ ਬਣਾ ਕੇ ਚਰਚ ’ਚ ਲੱਗੀਆਂ ਮੂਰਤੀਆਂ ਨੂੰ ਤੋੜ ਦਿੱਤਾ ਗਿਆ। ਘਟਨਾ ਦੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12:45 ਵਜੇ ਅਣਪਛਾਤੇ ਵਿਅਕਤੀ ਚਰਚ ਅੰਦਰ ਕੰਧ ਟੱਪ ਕੇ ਦਾਖ਼ਲ ਹੋਏ ਤੇ ਉਨ੍ਹਾਂ ਵਲੋਂ ਚਰਚ ਦੇ ਚੌਕੀਦਾਰ ਜਗਤਾਰ ਸਿੰਘ ਨੂੰ ਹਥਿਆਰਾਂ ਦੀ ਨੋਕ ’ਤੇ ਬੰਦੀ ਬਣਾ ਕੇ ਪ੍ਰਭੂ ਯਿਸੂ ਮਸੀਹ ਤੇ ਮਾਤਾ ਮਰੀਅਮ ਦੀਆਂ ਮੂਰਤੀਆਂ ਨੂੰ ਤੋੜ ਦਿੱਤਾ ਗਿਆ ਅਤੇ ਚਰਚ ਪ੍ਰਬੰਧਕ ਦੀ ਕਾਰ ਨੂੰ ਅੱਗ ਲਗਾ ਦਿੱਤੀ। ਉਨ੍ਹਾਂ ਦੱਸਿਆ ਕਿ ਚਰਚ ਦੇ ਚੌਕੀਦਾਰ ਦੇ ਬਿਆਨਾਂ ਦੇ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ। 

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਗੋਲਡੀ ਬਰਾੜ ਨੇ ਪੰਜਾਬ ਪੁਲਸ ਨੂੰ ਦਿੱਤੀ ਧਮਕੀ

ਹਾਈਕੋਰਟ ਪਹੁੰਚਿਆ ਮਾਮਲਾ

ਚਰਚ ’ਤੇ ਹੋਏ ਇਸ ਹਮਲੇ ਸੰਬੰਧੀ ਅਤੇ ਯੀਸ਼ੂ ਮਸੀਹ ਤੇ ਮਾਤਾ ਮਰੀਅਮ ਦੀਆਂ ਮੂਰਤੀਆਂ ਦੀ ਭੰਨਤੋੜ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਦਿਆਂ ਪੰਜਾਬ ਵਿਚ ਸਾਰੀਆਂ ਚਰਚਾਂ ਅਤੇ ਕ੍ਰਿਸ਼ਚੀਅਨ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ। ਨੈਸ਼ਨਲ ਕ੍ਰਿਸ਼ਚੀਅਨ ਲੀਗ ਦੇ ਪ੍ਰਧਾਨ ਜਗਦੀਸ਼ ਮਸੀਹ ਅਤੇ ਚੰਡੀਗੜ੍ਹ ਦੇ ਸੁਖਜਿੰਦਰ ਗਿੱਲ ਨੇ ਉਕਤ ਪਟੀਸ਼ਨ ਦਾਇਰ ਕੀਤੀ ਹੈ, ਜਿਸ ’ਤੇ ਜਲਦੀ ਸੁਣਵਾਈ ਹੋਵੇਗੀ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਪੰਜਾਬ ਵਿਚ ਈਸਾਈ ਭਾਈਚਾਰੇ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਹੁਣ ਚਰਚ ਵਿਚ ਵਾਪਰੀ ਘਟਨਾ ਤੋਂ ਬਾਅਦ ਭਾਈਚਾਰਾ ਪੰਜਾਬ ਵਿਚ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਕਤ ਘਟਨਾ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਖੜ੍ਹੇ ਕਰਦੀ ਹੈ। ਜੇਕਰ ਪੁਲਸ ਨੇ ਜਲਦੀ ਕਾਰਵਾਈ ਨਾ ਕੀਤੀ ਤਾਂ ਪੰਜਾਬ ਵਿਚ ਫਿਰਕੂ ਦੰਗਿਆਂ ਦੀ ਸਥਿਤੀ ਬਣ ਜਾਵੇਗੀ। ਪਟੀਸ਼ਨ ਵਿਚ ਪੰਜਾਬ ਸਰਕਾਰ, ਮੁੱਖ ਸਕੱਤਰ ਅਤੇ ਡੀ. ਜੀ. ਪੀ. ਨੂੰ ਪਾਰਟੀ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਮੋਗਾ ਦੇ ਪਿੰਡ ਘੋਲੀਆ ’ਚ ਸ਼ਾਇਆ ਮਾਤਮ, ਕੈਨੇਡਾ ਗਏ ਨੌਜਵਾਨ ਦੀ ਦਿਲ ਕੰਬਾਊ ਹਾਦਸੇ ’ਚ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News