ਪੰਜਾਬ 'ਚ 'ਚਰਚਾਂ' ਦੀ ਸੁਰੱਖਿਆ ਨੂੰ ਲੈ ਕੇ ਹਾਈਕੋਰਟ ਸਖ਼ਤ, ਸਰਕਾਰ ਨੂੰ ਜਾਰੀ ਕੀਤੇ ਹੁਕਮ
Tuesday, Sep 06, 2022 - 12:10 PM (IST)
ਚੰਡੀਗੜ੍ਹ (ਹਾਂਡਾ) : ਪੰਜਾਬ 'ਚ ਚਰਚਾਂ ਦੀ ਸੁਰੱਖਿਆ ਦੇ ਮਾਮਲੇ ਸਬੰਧੀ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਮਾਮਲੇ 'ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਦੀ ਸਟੇਟਸ ਰਿਪੋਰਟ ਦਰਜ ਕਰਾਉਣ ਦੇ ਹੁਕਮ ਪੰਜਾਬ ਸਰਕਾਰ ਨੂੰ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ ਦੀਆਂ ਜੇਲ੍ਹਾਂ 'ਚ ਬੰਦ ਕੈਦੀਆਂ ਲਈ ਚੰਗੀ ਖ਼ਬਰ, ਪਰਿਵਾਰ ਨਾਲ ਮੁਲਾਕਾਤ ਲਈ ਜਾਰੀ ਹੋਵੇਗਾ ਨਵਾਂ ਨਿਯਮ
ਜਾਣੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਪੱਟੀ ਅਧੀਨ ਆਉਂਦੇ ਪਿੰਡ ਠੱਕਰਪੁਰਾ ਵਿਖੇ ਸਥਿਤ ਨਾਮੀ ਚਰਚ ਨੂੰ ਬੀਤੇ ਦਿਨੀਂ ਕੁੱਝ ਅਣਪਛਾਤੇ ਸ਼ਰਾਰਤੀ ਵਿਅਕਤੀਆਂ ਨੇ ਨਿਸ਼ਾਨਾ ਬਣਾ ਕੇ ਮੂਰਤੀਆਂ ਦੀ ਭੰਨਤੋੜ ਕੀਤੀ ਸੀ। ਇਸ ਤੋਂ ਬਾਅਦ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪੁੱਜ ਗਿਆ ਸੀ।
ਇਹ ਵੀ ਪੜ੍ਹੋ : ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਕਾਰ 'ਚ ਬੈਠੇ 3 ਬੱਚਿਆਂ ਸਣੇ 5 ਲੋਕਾਂ ਦੀ ਮੌਤ
ਇਸ ਮਾਮਲੇ ਦੇ ਸਬੰਧ ’ਚ ਪਟੀਸ਼ਨ ਦਾਇਰ ਕਰਦਿਆਂ ਪੰਜਾਬ 'ਚ ਸਾਰੀਆਂ ਚਰਚਾਂ ਤੇ ਕ੍ਰਿਸ਼ਚੀਅਨ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਸੀ। ਨੈਸ਼ਨਲ ਕ੍ਰਿਸ਼ਚੀਅਨ ਲੀਗ ਦੇ ਪ੍ਰਧਾਨ ਜਗਦੀਸ਼ ਮਸੀਹ ਅਤੇ ਚੰਡੀਗੜ੍ਹ ਦੇ ਸੁਖਜਿੰਦਰ ਗਿੱਲ ਨੇ ਉਕਤ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ 'ਤੇ ਸੁਣਵਾਈ ਦੌਰਾਨ ਅੱਜ ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ