ਅੰਮ੍ਰਿਤਸਰ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 7.5 ਕਿਲੋ ਹੈਰੋਇਨ ਸਣੇ ਦੋ ਵਿਅਕਤੀ ਗ੍ਰਿਫ਼ਤਾਰ

Tuesday, Jun 11, 2024 - 06:32 PM (IST)

ਅੰਮ੍ਰਿਤਸਰ- ਸੀ.ਆਈ.-ਅੰਮ੍ਰਿਤਸਰ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਖ਼ਿਲਾਫ਼ ਖੁਫੀਆ ਏਜੰਸੀ ਦੀ ਅਗਵਾਈ ਵਾਲੀ ਮੁਹਿੰਮ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।  ਮੁਲਜ਼ਮਾਂ ਪਾਸੋਂ 7.5 ਕਿਲੋ ਹੈਰੋਇਨ, 16 ਜ਼ਿੰਦਾ ਕਾਰਤੂਸ ਅਤੇ 1 ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਜਿਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ 'ਤੇ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ- ਸੁਨਾਮ 'ਚ ਵੱਡਾ ਹਾਦਸਾ, ਸ਼ੈਲਰ ਦੀ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ

ਡੀ. ਜੀ. ਪੀ. ਨੇ ਲਿਖਿਆ ਕਿ ਸੀ.ਆਈ.-ਅੰਮ੍ਰਿਤਸਰ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਖ਼ਿਲਾਫ਼ ਖੁਫੀਆ ਏਜੰਸੀ ਦੀ ਅਗਵਾਈ ਵਾਲੀ ਮੁਹਿੰਮ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 7.5 ਕਿਲੋ ਹੈਰੋਇਨ, 16 ਜਿੰਦਾ ਕਾਰਤੂਸ ਅਤੇ 1 ਮੋਟਰ ਸਾਈਕਲ ਬਰਾਮਦ ਕੀਤਾ ਹੈ। ਜਿਸ 'ਚ ਡਰੋਨ ਦੀ ਵਰਤੋਂ ਕਰਕੇ ਪਾਕਿਸਤਾਨ ਸਥਿਤ ਡਰੱਗ ਸਮੱਗਲਰ ਤੋਂ ਨਸ਼ੀਲੇ ਪਦਾਰਥਾਂ ਨੂੰ ਲਿਜਾਣ ਲਈ ਕੀਤੀ ਜਾਂਦੀ ਸੀ।

PunjabKesari

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ SGPC ਨੇ ਜਾਰੀ ਕੀਤੇ ਨਵੇਂ ਆਦੇਸ਼ (ਵੀਡੀਓ)

ਉਨ੍ਹਾਂ ਦੱਸਿਆ ਕਿ  ਐੱਨ. ਡੀ. ਪੀ. ਐੱਸ. ਐਕਟ ਅਤੇ ਆਰਮਜ਼ ਐਕਟ ਦੇ ਤਹਿਤ ਐੱਸ. ਐੱਸ. ਓ. ਸੀ. ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਐੱਫ਼. ਆਈ. ਆਰ. 'ਚ  ਬੈਕਵਰਡ ਅਤੇ ਫਾਰਵਰਡ ਲਿੰਕ ਦੀ ਜਾਂਚ ਚੱਲ ਰਹੀ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਪੰਜਾਬ ਪੁਲਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News