ਅੰਮ੍ਰਿਤਸਰ ਡਰੱਗ ਨੈੱਟਵਰਕ ਦਾ ਪਰਦਾਫ਼ਾਸ਼, 5 ਕਿੱਲੋ ਹੈਰੋਇਨ ਸਣੇ ਤਿੰਨ ਤਸਕਰ ਗ੍ਰਿਫ਼ਤਾਰ

Tuesday, Jul 02, 2024 - 06:29 PM (IST)

ਅੰਮ੍ਰਿਤਸਰ ਡਰੱਗ ਨੈੱਟਵਰਕ ਦਾ ਪਰਦਾਫ਼ਾਸ਼, 5 ਕਿੱਲੋ ਹੈਰੋਇਨ ਸਣੇ ਤਿੰਨ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ- ਸਰਹੱਦ ਪਾਰ ਤੋਂ ਆਏ ਦਿਨ ਨਸ਼ਾ ਤਸਕਰੀ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਇਸ ਵਿਚਾਲੇ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ 5 ਕਿਲੋ ਹੈਰੋਇਨ ਬਰਾਮਦ ਕਰਕੇ ਤਿੰਨ ਵਿਅਕਤੀਆਂ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ- SHO ਤੇ ASI ਦੀ ਵਾਇਰਲ ਆਡੀਓ ਨੇ ਮਚਾਈ ਤਰਥੱਲੀ, DGP ਦਾ ਨਾਂ ਲੈ ਕੇ ਆਖੀ ਵੱਡੀ ਗੱਲ (ਵੀਡੀਓ)

PunjabKesari

ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ 'ਤੇ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰ ਤੋਂ ਡਰੱਗ ਨੈੱਟਵਰਕ ਦਾ ਪਰਦਾਫ਼ਾਸ਼ ਕਰਦਿਆਂ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ 5 ਕਿਲੋ ਹੈਰੋਇਨ ਬਰਾਮਦ ਕਰਕੇ ਤਿੰਨ ਵਿਅਕਤੀਆਂ ਨੂੰ ਪਿੰਡ ਰਣੀਕੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਹੈ। ਐੱਨ. ਡੀ. ਪੀ. ਐੱਸ. ਐਕਟ ਤਹਿਤ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਪਿਛੜੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਚੱਲ ਰਹੀ ਹੈ। ਡੀ. ਜੀ. ਪੀ ਨੇ ਕਿਹਾ ਪੰਜਾਬ ਪੁਲਸ ਮੁੱਖ ਮੰਤਰੀ ਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ- ਨਸ਼ੇ ਦੀ ਭੇਟ ਚੜਿਆ ਮਾਪਿਆਂ ਦਾ ਇਕਲੌਤਾ ਸਹਾਰਾ, ਓਵਰਡੋਜ਼ ਕਾਰਨ ਨੌਜਵਾਨ ਦੀ ਗਈ ਜਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News