ਨਸ਼ੇ ਵਾਲੇ ਇੰਜੈਕਸ਼ਨਾਂ ਅਤੇ 100 ਗ੍ਰਾਮ ਪਦਾਰਥ ਸਮੇਤ ਕਾਰ ਸਵਾਰ ਗ੍ਰਿਫਤਾਰ

Friday, Jan 03, 2020 - 04:55 PM (IST)

ਨਸ਼ੇ ਵਾਲੇ ਇੰਜੈਕਸ਼ਨਾਂ ਅਤੇ 100 ਗ੍ਰਾਮ ਪਦਾਰਥ ਸਮੇਤ ਕਾਰ ਸਵਾਰ ਗ੍ਰਿਫਤਾਰ

ਕਪੂਰਥਲਾ (ਭੂਸ਼ਣ) : ਸੀ. ਆਈ. ਏ. ਸਟਾਫ ਕਪੂਰਥਲਾ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਕਾਰ ਸਵਾਰ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ ਨਸ਼ੇ ਵਾਲੇ 20 ਇੰਜੈਕਸ਼ਨ ਅਤੇ ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਐੱਸ. ਪੀ. (ਡੀ.) ਮਨਪ੍ਰੀਤ ਸਿੰਘ ਢਿੱਲੋਂ ਦੀ ਨਿਗਰਾਨੀ ਵਿਚ ਸੀ. ਆਈ. ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਬਲਵਿੰਦਰਪਾਲ ਸਿੰਘ ਨੇ ਪੁਲਸ ਟੀਮ ਦੇ ਨਾਲ ਮਾਰਕਫੈੱਡ ਚੌਕ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਜਦੋਂ ਇਕ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਕਾਰ ਚਾਲਕ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਟੀਮ ਨੇ ਪਿੱਛਾ ਕਰ ਕੇ ਮੁਲਜ਼ਮ ਕਾਰ ਸਵਾਰ ਨੂੰ ਕਾਬੂ ਕਰ ਲਿਆ।

ਜਦੋਂ ਮੁਲਜ਼ਮ ਦੇ ਹੱਥ 'ਚ ਫੜੇ ਪਲਾਸਟਿਕ ਦੇ ਲਿਫਾਫੇ ਦੀ ਜਾਂਚ ਕੀਤੀ ਗਈ ਤਾਂ ਉਸ 'ਚੋਂ 20 ਨਸ਼ੀਲੇ ਇੰਜੈਕਸ਼ਨ ਅਤੇ 100 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਜਦੋਂ ਮੁਲਜ਼ਮ ਤੋਂ ਉਸ ਦਾ ਨਾਮ ਅਤੇ ਪਤਾ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਮ ਜਸਪਾਲ ਸਿੰਘ ਉਰਫ ਜੱਸਾ ਪੁੱਤਰ ਪੂਰਣ ਸਿੰਘ ਨਿਵਾਸੀ ਮਹੱਲਾ ਬਕਰਖਾਨਾ ਕਪੂਰਥਲਾ ਦੱਸਿਆ। ਪੁੱਛਗਿਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਡਰਗ ਵੇਚਣ ਦਾ ਧੰਦਾ ਕਰਦਾ ਹੈ ਅਤੇ ਬਰਾਮਦ ਨਸ਼ੀਲੇ ਇੰਜੈਕਸ਼ਨ ਅਤੇ ਨਸ਼ੀਲਾ ਪਦਾਰਥ ਖਾਸ ਵਿਅਕਤੀਆਂ ਨੂੰ ਸਪਲਾਈ ਕਰਨ ਜਾ ਰਿਹਾ ਸੀ। ਮੁਲਜ਼ਮ ਨੇ ਦੱਸਿਆ ਕਿ ਉਹ ਖਾਸ ਡਰੱਗ ਸਮੱਗਲਰਾਂ ਤੋਂ ਬਰਾਮਦ ਨਸ਼ੀਲਾ ਪਦਾਰਥ ਲੈ ਕੇ ਆਇਆ ਹੈ। ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਤੋਂ ਪੁੱਛਗਿਛ ਜਾਰੀ ਹੈ । ਪੁੱਛਗਿਛ ਦੌਰਾਨ ਕਈ ਸਨਸਨੀਖੇਜ਼ ਖੁਲਾਸੇ ਹੋਣ ਦੀ ਸੰਭਾਵਨਾ ਹੈ।


author

Anuradha

Content Editor

Related News