ਪੰਜਾਬ ’ਚ ਵੱਡੀ ਸਾਜ਼ਿਸ਼ ਹੋਈ ਨਾਕਾਮ, CIA ਨੇ ਵਿਸਫੋਟਕ ਸਮੱਗਰੀ ਤੇ ਹਥਿਆਰਾਂ ਸਣੇ 1 ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
Tuesday, Oct 04, 2022 - 10:22 AM (IST)
ਮੋਗਾ (ਗੋਪੀ) - ਸੀ.ਆਈ.ਏ. ਬਾਘਾਪੁਰਾਣਾ ਨੇ ਅੱਜ ਉਸ ਸਮੇਂ ਵੱਡੀ ਸਫਲਤਾ ਹਾਸਲ ਕੀਤੀ, ਜਦੋਂ ਉਨ੍ਹਾਂ ਨੇ ਵੱਡੀ ਮਾਤਰਾ ਵਿੱਚ ਵਿਸਫੋਟਕ ਸਮੱਗਰੀ ਅਤੇ ਹਥਿਆਰਾਂ ਨੂੰ ਬਰਾਮਦ ਕੀਤਾ। ਵਿਸਫੋਟਕ ਸਮੱਗਰੀ ਦੇ ਨਾਲ-ਨਾਲ ਸੀ.ਆਈ.ਏ. ਨੇ ਇਕ ਵਿਅਕਤੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਆਈ.ਏ. ਬਾਘਾਪੁਰਾਣਾ ਵਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੇ ਵਿਦੇਸ਼ ’ਚ ਬੈਠੇ ਗੈਂਗਸਟਰਾਂ ਨਾਲ ਸਬੰਧ ਦੱਸੇ ਜਾ ਰਹੇ ਹਨ। ਇਸ ਮਾਮਲੇ ਦੇ ਸਬੰਧ ’ਚ ਹੋਰ ਜਾਣਕਾਰੀ ਦੇਣ ਲਈ ਪੁਲਸ ਵਲੋਂ ਥੋੜੀ ਦੇਰ ਤੱਕ ਕਾਨਫਰੰਸ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ : ਸੁਹਰਿਆਂ ਤੋਂ ਦੁਖੀ ਵਿਆਹੁਤਾ ਨੇ ਹੱਥੀਂ ਗੱਲ ਲਾਈ ਮੌਤ, 2 ਸਾਲ ਪਹਿਲਾਂ ਹੋਇਆ ਸੀ ਵਿਆਹ