CIA ਸਟਾਫ਼ ਵੱਲੋਂ 20 ਕਰੋੜ ਦੀ ਹੈਰੋਇਨ ਤੇ ਡਰੱਗ ਮਨੀ ਸਣੇ ਦੋ ਵਿਅਕਤੀ ਗ੍ਰਿਫ਼ਤਾਰ

Sunday, Mar 26, 2023 - 01:34 PM (IST)

CIA ਸਟਾਫ਼ ਵੱਲੋਂ 20 ਕਰੋੜ ਦੀ ਹੈਰੋਇਨ ਤੇ ਡਰੱਗ ਮਨੀ ਸਣੇ ਦੋ ਵਿਅਕਤੀ ਗ੍ਰਿਫ਼ਤਾਰ

ਤਰਨਤਾਰਨ (ਰਮਨ)- ਸੀ. ਆਈ. ਏ ਸਟਾਫ਼ ਤਰਨਤਾਰਨ ਦੀ ਪੁਲਸ ਨੇ ਦੋ ਮੁਲਜ਼ਮਾਂ ਨੂੰ 4 ਕਿਲੋ ਹੈਰੋਇਨ, 2 ਲੱਖ 60 ਹਜ਼ਾਰ ਰੁਪਏ ਡਰੱਗ ਮਨੀ, 2 ਪਿਸਤੌਲ, 18 ਰੌਂਦ ਅਤੇ ਇਕ ਵਰਨਾ ਕਾਰ ਸਮੇਤ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਪੁਲਸ ਨੇ ਇਸ ਬਾਬਤ ਥਾਣਾ ਸਦਰ ਤਰਨਤਾਰਨ ਵਿਖੇ ਮਾਮਲਾ ਦਰਜ ਕਰ ਦੋਵਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਸੁਖਬੀਰ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ

ਜਾਣਕਾਰੀ ਮੁਤਾਬਕ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 20 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜ਼ਿਲ੍ਹੇ ਦੇ ਐੱਸ. ਐੱਸ. ਪੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਸੀ. ਆਈ. ਏ ਸਟਾਫ਼ ਤਰਨਤਾਰਨ ਦੇ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ ਉੱਪਰ ਵਰਨਾ ਕਾਰ 'ਚ ਸਵਾਰ ਮੁਲਾਜ਼ਮ ਸੁਰਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਉਰਫ਼ ਗਗਨ ਪੁੱਤਰ ਸਕੱਤਰ ਸਿੰਘ ਦੋਵੇਂ ਵਾਸੀ ਪਿੰਡ ਧੁੰਨ ਢਾਏ ਵਾਲਾ ਜ਼ਿਲ੍ਹਾ ਤਰਨ ਤਾਰਨ ਪਾਸੋਂ 4 ਕਿਲੋ ਹੈਰੋਇਨ, 2 ਲੱਖ 60 ਹਜ਼ਾਰ ਰੁਪਏ ਡਰੱਗ ਮਨੀ, 2 ਪਿਸਤੌਲ 45 ਬੋਰ, 18 ਰੌਂਦ ਅਤੇ ਇਕ ਵਰਨਾ ਕਾਰ ਬਰਾਮਦ ਕੀਤੀ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਮੌਜੂਦਾ ਹਾਲਾਤ 'ਤੇ ਵਿਚਾਰ ਚਰਚਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗੀ ਵਿਸ਼ੇਸ਼ ਇਕੱਤਰਤਾ

ਐੱਸ. ਐੱਸ. ਪੀ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਦੀ ਕਾਰਵਾਈ ਸ਼ੁਰੂ ਕਰਦੇ ਹੋਏ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਸ ਵਿੱਚ ਹੋਰ ਕਈ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News