CIA ਪੁਲਸ ਨੇ 4 ਨਸ਼ਾ ਤਸਕਰ ਕੀਤੇ ਕਾਬੂ, ਹੈਰੋਇਨ ਸਣੇ ਬਰਾਮਦ ਕੀਤੀ ਹਥਿਆਰਾਂ ਦੀ ਖੇਪ

Friday, Sep 30, 2022 - 02:16 AM (IST)

ਫਿਰੋਜ਼ਪੁਰ (ਕੁਮਾਰ) : ਸੀ.ਆਈ.ਏ. ਸਟਾਫ਼ ਫਿਰੋਜ਼ਪੁਰ ਪੁਲਸ ਨੇ ਨਸ਼ਾ ਤਸਕਰਾਂ ਖਿਲਾਫ਼ ਸ਼ਿਕੰਜਾ ਕੱਸਦਿਆਂ ਉਪ ਕਪਤਾਨ ਪੁਲਸ ਫਤਹਿ ਸਿੰਘ ਬਰਾੜ ਤੇ ਸੀ.ਆਈ.ਏ. ਇੰਚਾਰਜ ਇੰਸਪੈਕਟਰ ਮੋਹਿਤ ਧਵਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ-ਇੰਸਪੈਕਟਰ ਮੰਗਲ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦਿਆਂ 4 ਕਥਿਤ ਨਸ਼ਾ ਤਸਕਰਾਂ ਨੂੰ 450 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ : ਨੌਕਰੀ ਲਗਾਉਣ ਦਾ ਝਾਂਸਾ ਦੇ ਕੇ ਠੱਗੇ 19.50 ਲੱਖ, 5 ਖ਼ਿਲਾਫ਼ ਮਾਮਲਾ ਦਰਜ

ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਫਿਰੋਜ਼ਪੁਰ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸੀ.ਆਈ.ਏ. ਪੁਲਸ ਪਾਰਟੀ ਨੂੰ ਇਤਲਾਹ ਮਿਲੀ ਸੀ ਕਿ ਸੁਰਿੰਦਰ ਸਿੰਘ ਪੁੱਤਰ ਮਾਨ ਸਿੰਘ ਤੇ ਗੁਰਦੇਵ ਸਿੰਘ ਪੁੱਤਰ ਉਪਕਾਰ ਸਿੰਘ ਵਾਸੀ ਭਿੱਖੀਵਿੰਡ ਜ਼ਿਲ੍ਹਾ ਤਰਨਤਾਰਨ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ। ਇਸ ਗੁਪਤ ਸੂਚਨਾ ਦੇ ਆਧਾਰ ’ਤੇ ਸੀ.ਆਈ.ਏ. ਪੁਲਸ ਨੇ ਫਿਰੋਜ਼ਪੁਰ ਤੋਂ ਮੱਲਾਂ ਵਾਲਾ ਰੋਡ ’ਤੇ ਨਾਕਾਬੰਦੀ ਕਰਕੇ ਮੋਟਰਸਾਈਕਲ ’ਤੇ ਆਉਂਦੇ ਦੋਵੇਂ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ, ਜਿਨ੍ਹਾਂ ਪਾਸੋਂ 200 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਨ੍ਹਾਂ ਨੇ ਖੁਲਾਸਾ ਕੀਤਾ ਕਿ ਉਹ ਹੈਰੋਇਨ ਗੁਰਵਿੰਦਰ ਸਿੰਘ ਪੁੱਤਰ ਤਸਵੀਰ ਸਿੰਘ ਵਾਸੀ ਪਿੰਡ ਮਾੜੀ ਉਦੋਕੇ ਖਾਲੜਾ ਜ਼ਿਲ੍ਹਾ ਤਰਨਤਾਰਨ ਤੋਂ ਲੈ ਕੇ ਆਉਂਦੇ ਹਨ। ਸੀ.ਆਈ.ਏ. ਪੁਲਸ ਨੇ ਇਸ ਮਾਮਲੇ ਵਿੱਚ ਨਾਮਜ਼ਦ ਗੁਰਵਿੰਦਰ ਸਿੰਘ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ : ਮੁਕੇਸ਼ ਅੰਬਾਨੀ ਨੂੰ ਮਿਲੀ Z ਪਲੱਸ ਸਕਿਓਰਿਟੀ, 58 ਕਮਾਂਡੋ ਸੁਰੱਖਿਆ 'ਚ ਰਹਿਣਗੇ ਹਰ ਸਮੇਂ ਤਾਇਨਾਤ

ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਗੁਰਵਿੰਦਰ ਸਿੰਘ ਨੇ ਪੁਲਸ ਸਾਹਮਣੇ ਮੰਨਿਆ ਕਿ ਉਹ ਸਤਨਾਮ ਸਿੰਘ ਉਰਫ ਸੋਨਾ ਪੁੱਤਰ ਜਸਵੰਤ ਸਿੰਘ ਵਾਸੀ ਭਿੱਖੀਵਿੰਡ ਜ਼ਿਲ੍ਹਾ ਤਰਨਤਾਰਨ ਤੋਂ ਹੈਰੋਇਨ ਲਿਆਉਂਦਾ ਸੀ। ਸੀ.ਆਈ.ਏ. ਪੁਲਸ ਨੇ ਸੋਨਾ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜਿਸ ਕੋਲੋਂ 200 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਸ ਰਿਮਾਂਡ ਦੌਰਾਨ ਇਨ੍ਹਾਂ ਤਸਕਰਾਂ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੀਬ ਸਵਾ 2 ਕਰੋੜ ਰੁਪਏ ਦੱਸੀ ਜਾਂਦੀ ਹੈ।

ਇਹ ਵੀ ਪੜ੍ਹੋ : ਸਮੁੰਦਰੀ ਰਸਤੇ ਨਸ਼ਾ ਤਸਕਰੀ ਰੋਕਣ ਲਈ ਪੰਜਾਬ ਆਉਣ ਵਾਲੇ ਕੰਟੇਨਰਾਂ 'ਤੇ ਪੁਲਸ ਰੱਖੇਗੀ ਪੈਨੀ ਨਜ਼ਰ

ਐੱਸ.ਐੱਸ.ਪੀ. ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ 'ਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੁਲਸ ਦੇ ਫੀਲਡ ਸਟਾਫ ਦੀਆਂ ਟੀਮਾਂ ਲਗਾਤਾਰ ਗਸ਼ਤ ਅਤੇ ਨਾਕਾਬੰਦੀ ਕਰਕੇ ਆਪਣੀ ਡਿਊਟੀ ਕਰ ਰਹੀਆਂ ਹਨ। ਇੰਸਪੈਕਟਰ ਨਵੀਨ ਕੁਮਾਰ ਐੱਸ.ਐੱਚ.ਓ. ਆਰਿਫਕੇ ਦੀ ਅਗਵਾਈ ਹੇਠ ਪੁਲਸ ਚੌਕੀ ਚੁਗੱਤੇ ਵਾਲਾ ਦੇ ਇੰਚਾਰਜ ਏ.ਐੱਸ.ਆਈ. ਸ਼ਰਮਾ ਸਿੰਘ ਨੇ ਇਕ ਡਰੋਨ ਕਨਸਾਈਨਮੈਂਟ ਟ੍ਰੈਕ ਕਰਕੇ ਇਕ ਅਸਾਲਟ ਰਾਈਫਲ, 2 ਮੈਗਜ਼ੀਨ ਅਤੇ 60 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸ਼ਰਮਾ ਸਿੰਘ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਕਿਸਾਨ ਦਰਬਾਰ ਸਿੰਘ ਵਾਸੀ ਆਰਿਫਕੇ ਦੇ ਝੋਨੇ ਦੇ ਖੇਤਾਂ ਵਿੱਚ ਇਹ ਸਾਮਾਨ ਮੰਗਵਾਇਆ ਗਿਆ ਹੈ।

ਇਹ ਵੀ ਪੜ੍ਹੋ : ਮੁਸਲਿਮ ਕਲਾਕਾਰਾਂ ਵੱਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਕੀਤੀ ਬੇਅਦਬੀ 'ਤੇ ਪਾਕਿਸਤਾਨੀ ਸਿੱਖਾਂ ਨੇ ਜਤਾਇਆ ਇਤਰਾਜ਼

ਇਸ ਸੂਚਨਾ ਦੇ ਆਧਾਰ ’ਤੇ ਸ਼ਰਮਾ ਸਿੰਘ ਤੇ ਉਨ੍ਹਾਂ ਦੀ ਟੀਮ ਮੌਕੇ ’ਤੇ ਜਾ ਕੇ ਖੇਤਾਂ 'ਚੋਂ ਖੇਪ ਬਰਾਮਦ ਕੀਤੀ, ਜਿਸ ਵਿਚ ਇਕ ਅਸਾਲਟ ਰਾਈਫਲ, 2 ਮੈਗਜ਼ੀਨ ਅਤੇ 60 ਜ਼ਿੰਦਾ ਕਾਰਤੂਸ ਬਰਾਮਦ ਹੋਏ। ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਸਬੰਧੀ ਪੁਲਸ ਵੱਲੋਂ ਵੱਡੇ ਪੱਧਰ ’ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਪਤਾ ਲਾਇਆ ਜਾ ਰਿਹਾ ਹੈ ਕਿ ਇਹ ਖੇਪ ਪਾਕਿਸਤਾਨ ਤੋਂ ਕਿਹੜੇ ਸਮੱਗਲਰਾਂ ਤੋਂ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News