ਸੀ. ਆਈ. ਏ. ਸਟਾਫ ਦੀ ਵੱਡੀ ਕਾਰਵਾਈ, ਕਿੱਲੋ ਅਫੀਮ ਸਮੇਤ ਤਸਕਰ ਗ੍ਰਿਫ਼ਤਾਰ
Wednesday, Aug 07, 2024 - 11:23 AM (IST)

ਤਰਨਤਾਰਨ (ਰਮਨ) : ਸੀ. ਆਈ. ਏ. ਸਟਾਫ ਤਰਨਤਾਰਨ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਇਕ ਕਿੱਲੋ ਅਫੀਮ ਸਮੇਤ ਗ੍ਰਿਫ਼ਤਾਰ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਗੌਰਵ ਤੂਰਾ ਵੱਲੋਂ ਮਿਲੇ ਹੁਕਮਾਂ ਤਹਿਤ ਮਾੜੇ ਅਨਸਰਾਂ ਖ਼ਿਲਾਫ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦੇ ਚੱਲਦਿਆਂ ਸੀ. ਆਈ. ਏ. ਸਟਾਫ ਤਰਨਤਾਰਨ ਦੇ ਇੰਚਾਰਜ ਇੰਸਪੈਕਟਰ ਨਵਦੀਪ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਕਾਰਵਾਈ ਕਰਦੇ ਹੋਏ ਬਲਦੇਵ ਸਿੰਘ ਉਰਫ ਬਾਊ ਪੁੱਤਰ ਜਸਵੰਤ ਸਿੰਘ ਵਾਸੀ ਨੌਸ਼ਹਿਰਾ ਪੰਨੂਆਂ ਨੂੰ ਇਕ ਕਿੱਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਪੁਲਸ ਵੱਲੋਂ ਥਾਣਾ ਸਰਹਾਲੀ ਵਿਖੇ ਮਾਮਲਾ ਦਰਜ ਕਰ ਮੁਲਜ਼ਮ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।