ਸੀ. ਆਈ. ਏ. ਸਟਾਫ਼ ਵੱਲੋਂ 32 ਬੋਰ ਪਿਸਟਲ ਸਮੇਤ ਮੁਲਜ਼ਮ ਗ੍ਰਿਫ਼ਤਾਰ

Monday, Sep 28, 2026 - 05:17 PM (IST)

ਸੀ. ਆਈ. ਏ. ਸਟਾਫ਼ ਵੱਲੋਂ 32 ਬੋਰ ਪਿਸਟਲ ਸਮੇਤ ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ (ਅਨਿਲ): ਸੀ.ਆਈ.ਏ. ਸਟਾਫ ਲੁਧਿਆਣਾ ਦੀ ਪੁਲਸ ਪਾਰਟੀ ਵੱਲੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 1 ਪਿਸਟਲ 32 ਬੋਰ ਸਮੇਤ 2 ਜ਼ਿੰਦਾ ਰੋਂਦ ਬਰਾਮਦ ਕੀਤੇ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਨਮੋਲ ਵਾਸੀ ਸ਼ਾਮ ਨਗਰ ਲੁਧਿਆਣਾ ਵਜੋਂ ਹੋਈ ਹੈ। 

ਜਾਣਕਾਰੀ ਮੁਤਾਬਕ, ਸੀ. ਆਈ.ਏ ਸਟਾਫ਼ ਦੀ ਟੀਮ 26 ਸਤੰਬਰ ਨੂੰ ਥਾਣਾ ਡਵੀਜ਼ਨ ਨੰਬਰ 5 ਦੇ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੇ ਸ਼ੱਕ ਦੇ ਅਧਾਰ 'ਤੇ ਅਨਮੋਲ ਨਾਂ ਦੇ ਨੌਜਵਾਨ ਦੀ ਤਲਾਸ਼ੀ ਲਈ। ਇਸ ਦੌਰਾਨ ਉਸ ਕੋਲੋਂ 1 ਪਿਸਟਲ 32 ਬੋਰ ਸਮੇਤ 2 ਜ਼ਿੰਦਾ ਰੋਂਦ ਬਰਾਮਦ ਹੋਏ। ਮੁਲਜ਼ਮ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 5 ਵਿਚ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਦਾਲਤ ਵੱਲੋਂ ਉਸ ਦਾ 2 ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ ਹੈ। 
 


author

Anmol Tagra

Content Editor

Related News