CIA ਸਟਾਫ਼ ਨੇ ਦੋ ਨੌਜਵਾਨਾਂ ਨੂੰ 2 ਪਿਸਟਲਾਂ ਤੇ 4 ਰੌਂਦ ਸਣੇ ਕੀਤਾ ਗ੍ਰਿਫ਼ਤਾਰ

Saturday, Jul 09, 2022 - 04:16 PM (IST)

ਗੁਰਦਾਸਪੁਰ (ਵਿਨੋਦ)-ਸੀ. ਆਈ. ਏ. ਸਟਾਫ਼ ਗੁਰਦਾਸਪੁਰ ਅਤੇ ਕਾਊਂਟਰ ਇੰਟੈਲੀਜੈਂਸ ਗੁਰਦਾਸਪੁਰ ਨੇ ਇਕ ਨਾਕੇ ਦੌਰਾਨ ਮੋਟਰਸਾਈਕਲ ’ਤੇ ਆ ਰਹੇ ਦੋ ਨੌਜਵਾਨਾਂ ਨੂੰ 2 ਪਿਸਟਲ ਦੇਸੀ 32 ਬੋਰ ਸਮੇਤ ਮੈਗਜ਼ੀਨ ਤੇ 4 ਰੌਂਦ ਜ਼ਿੰਦਾ ਸਣੇ ਕਾਬੂ ਕਰਕੇ ਥਾਣਾ ਕਲਾਨੌਰ ’ਚ ਮਾਮਲਾ ਦਰਜ ਕਰਵਾਇਆ। ਇਸ ਸਬੰਧੀ ਸਹਾਇਕ ਸਬ-ਇੰਸਪੈਕਟਰ ਬਲਜਿੰਦਰ ਸਿੰਘ ਸੀ. ਆਈ. ਏ. ਸਟਾਫ ਗੁਰਦਾਸਪੁਰ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਨਾਲ ਗਸ਼ਤ ਕਰਦੇ ਹੋਏ ਜਦੋਂ ਅੱਡਾ ਜੌੜਾ ਛੱਤਰਾਂ ਪਹੁੰਚੇ ਤਾਂ ਉੱਥੇ ਸਹਾਇਕ ਸਬ-ਇੰਸਪੈਕਟਰ ਜਸਬੀਰ ਸਿੰਘ ਕਾਊਂਟਰ ਇੰਟੈਲੀਜੈਂਸ ਗੁਰਦਾਸਪੁਰ ਸਮੇਤ ਸਾਥੀ ਕਰਮਚਾਰੀਆਂ ਨਾਲ ਮੇਲ ਹੋਇਆ, ਜਿਸ ’ਤੇ ਉਨ੍ਹਾਂ ਦੱਸਿਆ ਕਿ ਮੁਖਬਰ ਨੇ ਇਤਲਾਹ ਦਿੱਤੀ ਹੈ ਕਿ ਦੋਸ਼ੀ ਪ੍ਰਤਾਪ ਉਰਫ ਬੌਬੀ ਪੁੱਤਰ ਅਮਰ ਮਸੀਹ ਵਾਸੀ ਖੱਦਰ ਥਾਣਾ ਕਲਾਨੌਰ, ਵਿਜੇ ਮਸੀਹ ਪੁੱਤਰ ਪ੍ਰੇਮ ਮਸੀਹ ਵਾਸੀ ਭੁਗਤਾਣਾ ਬੋਹੜਵਾਲਾ ਥਾਣਾ ਡੇਰਾ ਬਾਬਾ ਨਾਨਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਲਾਨੌਰ ਤੋਂ ਗੁਰਦਾਸਪੁਰ ਨੂੰ ਆ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : CM ਮਾਨ ਦੇ ਵਿਆਹ ਨੂੰ ਲੈ ਕੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਹੀਆਂ ਅਹਿਮ ਗੱਲਾਂ

ਇਨ੍ਹਾਂ ਕੋਲ ਨਾਜਾਇਜ਼ ਅਸਲਾ ਹੈ, ਜਿਸ ’ਤੇ ਅਸੀਂ ਪੁਲਸ ਪਾਰਟੀ ਨਾਲ ਅੱਡਾ ਗੋਸਲ ਪੁਲੀ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਮੋਟਰਸਾਈਕਲ ਨੰਬਰ ਪੀ. ਬੀ. 06 ਸੀ. ਐਕਸ 5638 ਸਪਲੈਂਡਰ ’ਤੇ ਸਵਾਰ ਦੋ ਨੌਜਵਾਨਾਂ ਨੂੰ ਰੋਕ ਕੇ ਤਾਲਾਸ਼ੀ ਲਈ ਤਾਂ ਦੋਸ਼ੀ ਪ੍ਰਤਾਪ ਉਰਫ ਬੌਬੀ ਤੋਂ ਇਕ ਪਿਸਟਲ ਦੇਸੀ 32 ਬੋਰ ਸਮੇਤ ਮੈਗਜ਼ੀਨ ਅਤੇ 2 ਰੌਂਦ ਜ਼ਿੰਦਾ ਅਤੇ ਦੋਸ਼ੀ ਵਿਜੇ ਮਸੀਹ ਤੋਂ ਇਕ ਪਿਸਟਲ ਦੇਸੀ 32 ਬੋਰ ਸਮੇਤ ਮੈਗਜ਼ੀਨ ਅਤੇ 2 ਰੌਂਦ ਜ਼ਿੰਦਾ ਬਰਾਮਦ ਹੋਏ, ਜਿਸ ’ਤੇ ਦੋਵਾਂ ਨੌਜਵਾਨਾਂ ਨੂੰ ਕਾਬੂ ਕਰਕੇ ਮੋਟਰਸਾਈਕਲ ਕਬਜ਼ੇ ’ਚ ਲਿਆ ਗਿਆ।

ਇਹ ਖ਼ਬਰ ਵੀ ਪੜ੍ਹੋ : ਗੁਰਦਾਸਪੁਰ ’ਚ ਕਬੱਡੀ ਖਿਡਾਰੀਆਂ ਵਿਚਾਲੇ ਹੋਈ ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਹੋਈ ਫਾਇਰਿੰਗ


Manoj

Content Editor

Related News