CIA ਸਟਾਫ਼ ਫ਼ਰੀਦਕੋਟ ਦੀ ਵੱਡੀ ਕਾਰਵਾਈ, ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦਾ ਕਰੀਬੀ ਗ੍ਰਿਫ਼ਤਾਰ

Monday, Nov 21, 2022 - 06:58 PM (IST)

CIA ਸਟਾਫ਼ ਫ਼ਰੀਦਕੋਟ ਦੀ ਵੱਡੀ ਕਾਰਵਾਈ, ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦਾ ਕਰੀਬੀ ਗ੍ਰਿਫ਼ਤਾਰ

ਫ਼ਰੀਦਕੋਟ (ਰਾਜਨ)-ਸਥਾਨਕ ਸੀ. ਆਈ. ਏ. ਸਟਾਫ਼ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਸਟਾਫ਼ ਵੱਲੋਂ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਰਾਈਟ ਹੈਂਡ ਮੈਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ਼ ਮੁਖੀ ਅੰਮ੍ਰਿਤਪਾਲ ਸਿੰਘ ਭਾਟੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਗੁਰਚਰਨ ਸਿੰਘ ਵਾਸੀ ਫ਼ਰੀਦਕੋਟ, ਜਿਸ ’ਤੇ ਪਹਿਲਾਂ ਵੀ ਕਾਫ਼ੀ ਮੁਕੱਦਮੇ ਦਰਜ ਹਨ, ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਨਾਲ ਫੋਨ ’ਤੇ ਸੰਪਰਕ ’ਚ ਰਹਿੰਦਾ ਸੀ।

ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਰਿੰਦਾ ਦੇ ਸਾਥੀ ਹੈਪੀ ਸੰਘੇੜਾ ਦਾ ਫਰਾਂਸ ’ਚ ਕਤਲ, ਲੰਡਾ ਦੇ ਡਰੋਂ ਇਟਲੀ ਤੋਂ ਭੱਜਿਆ ਸੀ

ਇਹ ਉਨ੍ਹਾਂ ਨੂੰ ਟਾਰਗੈੱਟ ਸਿਲੈਕਟ ਕਰਕੇ ਜਾਣਕਾਰੀ ਦਿੰਦਾ ਸੀ, ਜਿਸ ਉਪਰੰਤ ਉਹ ਲੋਕਾਂ ਨੂੰ ਫੋਨ ’ਤੇ ਧਮਕੀਆਂ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਸਿਟੀ ਫ਼ਰੀਦਕੋਟ ਵਿਖੇ ਅਧੀਨ ਧਾਰਾ 307 ਤਹਿਤ ਦਰਜ ਮੁਕੱਦਮੇ ਅਤੇ ਧਮਕੀਆਂ ਦੇਣ ਸਬੰਧੀ ਸਾਦਿਕ ਵਿਖੇ ਦਰਜ ਕੀਤੇ ਗਏ ਕੇਸ ’ਚ ਇਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ ; ਸਿੱਧੂ ਮੂਸੇਵਾਲਾ ਦੇ ਕਤਲ ’ਚ ਸ਼ਾਮਲ ਅੱਤਵਾਦੀ ਰਿੰਦਾ ਦੀ ਪਾਕਿਸਤਾਨ ’ਚ ਮੌਤ (ਵੀਡੀਓ)


author

Manoj

Content Editor

Related News