CIA ਸਟਾਫ ਸਰਹਿੰਦ ਨੂੰ ਮਿਲੀ ਸਫਲਤਾ, 5 ਕਿੱਲੋ 300 ਗ੍ਰਾਮ ਅਫੀਮ ਸਣੇ 2 ਨਸ਼ਾ ਤਸਕਰ ਕਾਬੂ

Tuesday, Sep 09, 2025 - 09:03 PM (IST)

CIA ਸਟਾਫ ਸਰਹਿੰਦ ਨੂੰ ਮਿਲੀ ਸਫਲਤਾ, 5 ਕਿੱਲੋ 300 ਗ੍ਰਾਮ ਅਫੀਮ ਸਣੇ 2 ਨਸ਼ਾ ਤਸਕਰ ਕਾਬੂ

ਫਤਹਿਗੜ੍ਹ ਸਾਹਿਬ (ਜਗਦੇਵ): ਸੀ.ਆਈ.ਏ ਸਟਾਫ ਸਰਹਿੰਦ ਨੇ ਬਾਹਰਲੇ ਸੂਬਿਆਂ ਤੋਂ ਅਫੀਮ ਲਿਆ ਕੇ ਤਸਕਰੀ ਕਰਨ ਵਾਲੇ 2 ਵਿਅਕਤੀਆਂ ਨੂੰ 5 ਕਿੱਲੋ 300 ਗ੍ਰਾਮ ਅਫ਼ੀਮ ਸਮੇਤ ਗ੍ਰਿਫਤਾਰ ਕੀਤਾ ਹੈ, ਜੋ ਪਿਛਲੇ ਕਾਫੀ ਸਮੇਂ ਤੋਂ ਵੱਖ-ਵੱਖ ਥਾਵਾਂ 'ਤੇ ਅਫੀਮ ਵੇਚਣ ਦਾ ਕੰਮ ਕਰ ਰਹੇ ਸਨ ਪ੍ਰੰਤੂ ਪੁਲਸ ਦੇ ਅੜੀਕੇ ਨਹੀਂ ਚੜ੍ਹ ਰਹੇ ਸਨ, ਜਿਸ ਦੀ ਭਿਣਕ ਲੱਗਣ 'ਤੇ ਇਹ ਨਸ਼ਾ ਤਸਕਰ ਸੀਆਈਏ ਸਟਾਫ ਸਰਹਿੰਦ ਦੇ ਧੱਕੇ ਆਖਰਕਾਰ ਚੜ੍ਹ ਹੀ ਗਏ।

ਸੀ.ਆਈ.ਏ ਸਟਾਫ ਸਰਹਿੰਦ ਦੇ ਇੰਚਾਰਜ ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੁਖਬਰੀ ਮਿਲੀ ਸੀ ਕਿ ਮੰਡੀ ਗੋਬਿੰਦਗੜ੍ਹ ਦੇ ਸ਼ਾਂਤੀ ਨਗਰ ਇਲਾਕੇ 'ਚ ਕੁਲਵਿੰਦਰਪਾਲ ਨਾਮਕ ਵਿਅਕਤੀ ਅਫ਼ੀਮ ਵੇਚਣ ਦਾ ਧੰਦਾ ਕਰ ਰਿਹਾ ਹੈ, ਜਿਸ 'ਤੇ ਕਾਰਵਾਈ ਕਰਦੇ ਹੋਏ ਸਬ-ਇੰਸਪੈਕਟਰ ਸਤਵਿੰਦਰ ਸਿੰਘ ਦੀ ਅਗਵਾਈ ਵਾਲੀ ਸੀ.ਆਈ.ਏ. ਦੀ ਟੀਮ ਵੱਲੋਂ ਕੁਲਵਿੰਦਰ ਪਾਲ ਨੂੰ ਕਾਬੂ ਕਰਕੇ ਉਸਦੇ ਕਬਜ਼ੇ 'ਚੋਂ ਅਫ਼ੀਮ ਬਰਾਮਦ ਕੀਤੀ।

ਇਸ ਸਬੰਧੀ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਦਰਜ ਕਰਵਾਏ ਗਏ ਮੁਕੱਦਮੇ 'ਚ ਕੁਲਵਿੰਦਰ ਪਾਲ ਨੂੰ ਗ੍ਰਿਫਤਾਰ ਕਰਕੇ ਕੀਤੀ ਗਈ ਪੁੱਛਗਿੱਛ ਦੌਰਾਨ ਮਿਲੀ ਇਨਪੁਟ ਦੇ ਅਧਾਰ 'ਤੇ ਮੁਕੱਦਮੇ 'ਚ ਨਾਮਜ਼ਦ ਕੀਤੇ ਗਏ ਵਿਕਰਮਜੀਤ ਸਿੰਘ ਨੂੰ ਪੁਲਸ ਨੇ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ। ਪੁਲਸ ਨੇ ਉਕਤ ਦੋਵੇਂ ਵਿਅਕਤੀਆਂ ਦੇ ਕਬਜ਼ੇ ਵਿੱਚੋਂ ਹੁਣ ਤੱਕ 5 ਕਿੱਲੋ 300 ਗ੍ਰਾਮ ਅਫ਼ੀਮ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News