ਦੁਖ਼ਦ ਖ਼ਬਰ: ਸੀ.ਆਈ.ਡੀ. ''ਚ ਤਾਇਨਾਤ ਹੈਡ ਕਾਂਸਟੇਬਲ ਦੀ ਸੜਕ ਹਾਦਸੇ ''ਚ ਮੌਤ

Saturday, Oct 17, 2020 - 05:08 PM (IST)

ਦੁਖ਼ਦ ਖ਼ਬਰ: ਸੀ.ਆਈ.ਡੀ. ''ਚ ਤਾਇਨਾਤ ਹੈਡ ਕਾਂਸਟੇਬਲ ਦੀ ਸੜਕ ਹਾਦਸੇ ''ਚ ਮੌਤ

ਮਲੋਟ (ਜੁਨੇਜਾ): ਮਲੋਟ ਸੀ.ਆਈ.ਡੀ. 'ਚ ਤਾਇਨਾਤ ਹੈਡ ਕਾਂਸਟੇਬਲ ਦੀ ਸੜਕ ਹਾਦਸੇ ਵਿਚ ਮੌਤ ਹੋਣ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਲੰਬੀ ਜੋ ਮਲੋਟ ਸੀ ਆਈ.ਡੀ. ਦਫ਼ਤਰ ਵਿਚ ਪੋਸਟਡ ਸੀ। ਕੱਲ੍ਹ ਦੁਪਿਹਰ ਤੋਂ ਬਾਅਦ ਜਦੋਂ ਡਿਊਟੀ ਤੋਂ ਬਾਅਦ ਉਹ ਮੋਟਰਸਾਈਕਲ ਵਾਪਸ ਘਰ ਜਾ ਰਿਹਾ ਸੀ ਤਾਂ ਲੰਬੀ ਤਹਿਸੀਲ ਕੋਲ ਇਕ ਹੋਰ ਮੋਟਰਸਾਈਕਲ ਨਾਲ ਟੱਕਰ ਹੋ ਗਈ।

ਇਹ ਵੀ ਪੜ੍ਹੋ: ਪਰਿਵਾਰ ਦੇ ਤਿੰਨ ਮੈਂਬਰਾਂ ਵੱਲੋਂ ਜ਼ਹਿਰੀਲੀ ਚੀਜ਼ ਖਾਣ ਦੇ ਮਾਮਲੇ 'ਚ ਸਾਹਮਣੇ ਆਈ ਹੈਰਾਨ ਕਰਦੀ ਸਚਾਈ

ਇਸ ਹਾਦਸੇ ਵਿਚ ਉਹ ਗੰਭੀਰ ਜਖ਼ਮੀ ਹੋ ਗਿਆ ਜਿਸ ਤੋਂ ਬਾਅਦ ਉਸਨੂੰ ਇਲਾਜ ਲਈ ਬਠਿੰਡਾ ਦੇ ਇਕ ਮੈਕਸ ਹਸਪਤਾਲ ਵਿਚ ਲਿਜਾਇਆ ਗਿਆ, ਜਿਥੇ ਅੱਜ ਸਵੇਰੇ ਚਾਰ ਵਜੇ ਉਸਦੀ ਮੌਤ ਹੋ ਗਈ। ਕਰਮਚਾਰੀ ਦੀ ਮੌਤ ਦੀ ਖ਼ਬਰ ਤੋਂ ਬਾਅਦ ਲੰਬੀ ਅਤੇ ਮਲੋਟ ਸੀ ਆਈ ਡੀ ਅਧਿਕਾਰੀ ਬਠਿੰਡਾ ਪੁੱਜ ਗਏ ਹਨ। ਜਿਥੇ ਮ੍ਰਿਤਕ ਦਾ ਪੋਸਟ ਮਾਰਟਮ ਹੋਣ ਤੋਂ ਬਾਅਦ ਸ਼ਾਮ ਵੇਲੇ ਲੰਬੀ ਅੰਤਿਮ ਸੰਸਕਾਰ ਕੀਤਾ ਜਾਵੇਗਾ। ਮ੍ਰਿਤਕ ਦੀ ਉਮਰ 40 ਸਾਲ ਹੈ ਅਤੇ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ  ਅਤੇ ਬਜੁਰਗ ਮਾਂ ਛੱਡ ਗਿਆ ਹੈ ਜਦ ਕਿ ਕਰਮਚਾਰੀ ਦੇ ਪਿਤਾ ਦੀ ਪਹਿਲਾਂ ਮੌਤ ਹੋ ਚੁੱਕੀ ਹੈ।


author

Shyna

Content Editor

Related News