ਸੇਵਾਮੁਕਤ ਸੀ.ਆਈ.ਡੀ.ਇੰਸਪੈਕਟਰ ਨੇ ਖ਼ੁਦ ਨੂੰ ਮਾਰੀ ਗੋਲ਼ੀ, ਸੁਸਾਇਡ ਨੋਟ ''ਚ ਲਿਖਿਆ ਖ਼ੁਦਕੁਸ਼ੀ ਦਾ ਸੱਚ

12/10/2020 6:05:43 PM

ਬਠਿੰਡਾ (ਬਲਵਿੰਦਰ, ਕੁਨਾਲ ਬਾਂਸਲ,ਵਿਜੈ ਵਰਮਾ): ਬੀਤੀ ਰਾਤ ਇੱਥੇ ਇਕ ਰਿਟਾ. ਸੀ.ਆਈ.ਡੀ. ਇੰਸਪੈਕਟਰ ਨੇ ਖ਼ੁਦ ਨੂੰ ਗੋਲੀ ਮਾਰ ਲਈ, ਜਿਸਦੀ ਮੌਕੇ 'ਤੇ ਹੀ ਮੌਤ ਹੋ ਗਈ।ਜਾਣਕਾਰੀ ਅਨੁਸਾਰ ਬਸੰਤ ਬਿਹਾਰ ਦੀ ਗਲੀ ਨੰ. 5 'ਚ ਰਹਿੰਦੇ 75 ਸਾਲਾ ਹਰਦੇਵ ਸਿੰਘ ਕਰੀਬ 14 ਸਾਲ ਪਹਿਲਾਂ ਪੁਲਸ ਵਿਭਾਗ 'ਚੋਂ ਸੀ.ਆਈ.ਡੀ. ਇੰਸਪੈਕਟਰ ਦੇ ਅਹੁਦੇ ਤੋਂ ਰਿਟਾਇਰ ਹੋ ਗਏ ਸਨ। ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਪਤਨੀ ਦਾ ਵੀ ਦੇਹਾਂਤ ਹੋ ਗਿਆ ਸੀ। ਜਦਕਿ ਉਹ ਕਾਫੀ ਸਮੇਂ ਤੋਂ ਬਿਮਾਰ ਵੀ ਚੱਲ ਰਹੇ ਸਨ। ਉਨ੍ਹਾਂ ਦੀਆਂ ਤਿੰਨ ਧੀਆਂ ਹਨ, ਜੋ ਵਿਆਹ ਤੋਂ ਬਾਅਦ ਵਿਦੇਸ਼ 'ਚ ਰਹਿ ਰਹੀਆਂ ਹਨ, ਜਦਕਿ ਉਹ ਆਪਣੇ ਪੁੱਤਰ ਕੋਲ ਇਥੇ ਰਹਿੰਦੇ ਸਨ। ਜੋ ਕਿ ਇੰਜੀਨੀਅਰ ਕਾਲਜ ਬਠਿੰਡਾ ਵਿਖੇ ਮੁਲਾਜ਼ਮ ਹੈ। ਦੇਰ ਰਾਤ ਉਨ੍ਹਾਂ ਨੇ ਆਪਣੇ ਕਮਰੇ 'ਚ ਖ਼ੁਦ ਨੂੰ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਲਈ। ਪਰਿਵਾਰ ਨੇ ਮੌਕੇ 'ਤੇ ਪੁਲਸ ਨੂੰ ਸੂਚਿਤ ਕੀਤਾ, ਜਿਸ 'ਤੇ ਥਾਣਾ ਸਿਵਲ ਲਾਇਨ ਦੇ ਮੁਖੀ ਕਰਮਜੀਤ ਸਿੰਘ ਮੌਕੇ 'ਤੇ ਪਹੁੰਚੇ।

ਇਹ ਵੀ ਪੜ੍ਹੋ: ਨਵ-ਵਿਆਹੇ ਜੋੜੇ ਦਾ ਸ਼ਲਾਘਾਯੋਗ ਕਦਮ, ਕਿਸਾਨਾਂ ਲਈ ਜੋ ਕੀਤਾ ਸੁਣ ਤੁਸੀਂ ਵੀ ਕਹੋਗੇ ਵਾਹ-ਵਾਹ

ਅੱਜ ਸਵੇਰੇ ਸਹਾਰਾ ਜਨਸੇਵਾ ਬਠਿੰਡਾ ਨੇ ਪੁਲਸ ਦਾ ਹਾਜ਼ਰੀ 'ਚ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਦੂਜੇ ਪਾਸੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਕ ਸੁਸਾਇਡ ਨੋਟ ਵੀ ਮਿਲਿਆ ਹੈ, ਜਿਸ 'ਤੇ ਲਿਖਿਆ ਸੀ ਕਿ ਪਤਨੀ ਦੇ ਸਵਰਗਵਾਸ ਹੋਣ ਤੋਂ ਬਾਅਦ ਉਹ ਇਕੱਲਾ ਮਹਿਸੂਸ ਕਰ ਰਿਹਾ ਸੀ, ਜਦਕਿ ਬਿਮਾਰੀ ਵੀ ਰਹਿੰਦਾ ਸੀ। ਇਸ ਲਈ ਆਪਣੀ ਮਰਜ਼ੀ ਨਾਲ ਖੁਦਕੁਸ਼ੀ ਕਰ ਲਈ, ਜਿਸ ਵਿਚ ਹੋਰ ਕਿਸੇ ਦਾ ਕੋਈ ਕਸੂਰ ਨਹੀਂ ਹੈ। ਅਧਿਕਾਰੀ ਨੇ ਕਿਹਾ ਕਿ ਉਹ ਇਸ ਮਾਮਲੇ ਵਿਚ ਧਾਰਾ 174 ਦੀ ਕਾਰਵਾਈ ਕਰ ਰਹੇ ਹਨ।

ਇਹ ਵੀ ਪੜ੍ਹੋ: ਸ਼ਹੀਦਾਂ ਦੇ ਨਾਂ 'ਤੇ ਰੱਖੇ ਜਾਣਗੇ 5 ਸਰਕਾਰੀ ਸਕੂਲਾਂ ਦੇ ਨਾਮ, ਸਿੱਖਿਆ ਮੰਤਰੀ ਨੇ ਦਿੱਤੀ ਪ੍ਰਵਾਨਗੀ

Shyna

This news is Content Editor Shyna