ਵੱਡੀ ਪਹਿਲ: ਸੰਘਰਸ਼ ’ਚ ਡਟੇ ਕਿਸਾਨਾਂ ਦੇ ਪਰਿਵਾਰਾਂ ਦੇ ਮੁਫ਼ਤ ਮੈਡੀਕਲ ਟੈਸਟ ਕਰੇਗੀ ਇਹ ਸੁਸਾਇਟੀ
Monday, Dec 28, 2020 - 03:28 PM (IST)
ਟਾਂਡਾ ਉੜਮੜ (ਵਰਿੰਦਰ ਪੰਡਿਤ)— ਸਮਾਜ ਸੇਵੀ ਸੰਸਥਾ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਟਾਂਡਾ ਵੱਲੋਂ ਚਲਾਈ ਜਾ ਰਹੀ ਚੈਰੀਟੇਬਲ ਲੈਬਾਰਟਰੀ ’ਚ ਕਿਸਾਨ ਅੰਦੋਲਨ ਵਿੱਚ ਲੱਗੇ ਕਿਸਾਨਾਂ ਦੇ ਪਰਿਵਾਰਾਂ ਦੇ ਮੈਡੀਕਲ ਟੈਸਟ ਮੁਫ਼ਤ ਕੀਤੇ ਜਾਣਗੇ। ਇਹ ਫ਼ੈਸਲਾ ਸੁਸਾਇਟੀ ਦੀ ਮੀਟਿੰਗ ਦੌਰਾਨ ਸਮੂਹ ਟੀਮ ਮੈਂਬਰਾਂ ਨੇ ਲਿਆ।
ਇਹ ਵੀ ਪੜ੍ਹੋ : ਜਲੰਧਰ ਦੇ ਅਮਨ ਨਗਰ ’ਚ ਗੁੰਡਾਗਰਦੀ ਦਾ ਨੰਗਾ ਨਾਚ, ਲਲਕਾਰੇ ਮਾਰ ਭੰਨੇ ਗੱਡੀਆਂ ਦੇ ਸ਼ੀਸ਼ੇ
ਇਸ ਦੌਰਾਨ ਮੁੱਖ ਮਹਿਮਾਨ ਚੀਫ ਕੈਮੀਕਲ ਐਗਜ਼ਾਮੀਨਰ ਪੰਜਾਬ ਡਾ. ਕੇਵਲ ਸਿੰਘ ਕਾਜਲ ਏ. ਬੀ. ਬੀ. ਦਲਬੀਰ ਕੌਰ ਚੈਰੀਟੇਬਲ ਲੈਬਾਰਟਰੀ ਦਾ ਸਾਲਾਨਾ ਕੈਲੰਡਰ ਜਾਰੀ ਕਰਦੇ ਹੋਏ ਸੁਸਾਇਟੀ ਦੇ ਸਮਾਜ ਸੇਵੀ ਮਿਸ਼ਨ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ : ਸਾਲ 2020 ’ਚ ਕੋਰੋਨਾ ਦੌਰਾਨ ਜਲੰਧਰ ਪੁਲਸ ਨੇ ਮਨੁੱਖਤਾਵਾਦੀ ਪੁਲਸਿੰਗ ਦੀ ਨਵੀਂ ਮਿਸਾਲ ਕੀਤੀ ਪੇਸ਼
ਇਸ ਦੌਰਾਨ ਸਮੂਹ ਸੁਸਾਇਟੀ ਮੈਂਬਰਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਦੇਸ਼ ਵਿਆਪੀ ਕਿਸਾਨ ਅੰਦੋਲਨ ਦਾ ਸਮਰਥਨ ਕਰਦੇ ਹੋਏ ਆਖਿਆ ਕਿ ਪਿਛਲੇ ਇਕ ਮਹੀਨੇ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਲੱਖਾਂ ਕਿਸਾਨ ਕੜਾਕੇ ਦੀ ਠੰਡ ਵਿੱਚ ਸੜਕਾਂ ਤੇ ਰਾਤਾਂ ਕੱਟਣ ਨੂੰ ਮਜਬੂਰ ਹਨ। ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਆਪਣੀ ਜਿੱਦ ਛੱਡ ਗਏ ਇਹ ਕਾਨੂੰਨ ਰੱਦ ਕਰ ਦੇਣਗੇ।
ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਅਜੀਤ ਸਿੰਘ ਗੋਰਾਇਆ, ਪ੍ਰਧਾਨ ਗੁਰਮਿੰਦਰ ਸਿੰਘ, ਅਮਰਜੀਤ ਸਿੰਘ ਤੁੱਲੀ, ਰਵਿੰਦਰ ਸਿੰਘ ਰਵੀ, ਦਰਸ਼ਨ ਸਿੰਘ, ਮਨਜੀਤ ਸਿੰਘ, ਪ੍ਰਿੰਸੀਪਲ ਗੁਰਦੀਪ ਸਿੰਘ, ਬਲਰਾਜ ਸੈਣੀ, ਤਰਸੇਮ ਸਿੰਘ ਸੋਨੂ, ਗੁਰਦੀਪ ਸਿੰਘ, ਪ੍ਰੇਮ ਸਾਗਰ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ : ਦੋਆਬਾ ਵਾਸੀਆਂ ਨੂੰ ਲੋਹੜੀ ਦਾ ਤੋਹਫ਼ਾ, ਇਸ ਤਾਰੀਖ਼ ਤੋਂ ਰੋਜ਼ਾਨਾ ਦਿੱਲੀ ਲਈ ਉਡਾਣ ਭਰੇਗੀ ਫਲਾਈਟ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।