ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀਆਂ ਦੇ ਹੱਕਾਂ ''ਤੇ ਡਾਕਾ : ਬੈਂਸ

Saturday, Dec 14, 2019 - 01:07 PM (IST)

ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀਆਂ ਦੇ ਹੱਕਾਂ ''ਤੇ ਡਾਕਾ : ਬੈਂਸ

ਲੁਧਿਆਣਾ (ਜ. ਬ.) : ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਿਛਲੇ ਦਿਨੀਂ ਲੋਕ ਸਭਾ ਅਤੇ ਰਾਜ ਸਭਾ ਵਿਚ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਦੀ ਲੋਕ ਇਨਸਾਫ ਪਾਰਟੀ ਨੇ ਨਿੰਦਾ ਕੀਤੀ ਹੈ ਅਤੇ ਇਸ ਬਿੱਲ ਨੂੰ ਭਾਜਪਾ ਦੇ ਏਜੰਡਾ ਮੰਨਦੇ ਹੋਏ ਦੇਸ਼ ਵਿਚ ਘੱਟ ਗਿਣਤੀਆਂ ਦੇ ਹੱਕਾਂ 'ਤੇ ਡਾਕਾ ਕਰਾਰ ਦਿੱਤਾ ਹੈ। ਇਸ ਸਬੰਧੀ ਕੋਟ ਮੰਗਲ ਸਿੰਘ ਵਿਖੇ ਪਾਰਟੀ ਦੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਅਤੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਇਸ ਬਿੱਲ ਰਾਹੀਂ ਦੇਸ਼ ਦੀ ਸੱਤਾ 'ਤੇ ਕਾਬਜ਼ ਭਾਜਪਾ ਨੇ ਇਕ ਸਾਜ਼ਿਸ਼ ਤਹਿਤ ਦੇਸ਼ ਵਿਚ ਘੱਟ ਗਿਣਤੀਆਂ ਦੇ ਹੱਕਾਂ ਅਤੇ ਅਧਿਕਾਰਾਂ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਹੈ ਪਰ ਲੋਕ ਇਨਸਾਫ ਪਾਰਟੀ ਇਸ ਦਾ ਜਿੱਥੇ ਜ਼ਬਰਦਸਤ ਵਿਰੋਧ ਕਰਦੀ ਹੈ, ਉੱਥੇ ਹੀ ਦੇਸ਼ ਦੇ ਘੱਟ ਗਿਣਤੀ ਸਮਾਜ ਨੂੰ ਵੀ ਅਪੀਲ ਕਰਦੀ ਹੈ ਕਿ ਇਸ ਬਿੱਲ ਦਾ ਵਿਰੋਧ ਕੀਤਾ ਜਾਵੇ। 

ਪਾਰਟੀ ਦੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਇਸ ਬਿੱਲ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਘੱਟ ਹੈ ਕਿਉਂਕਿ ਦੇਸ਼ ਵਿਚ ਘੱਟ ਗਿਣਤੀ ਕੌਮਾਂ ਪਹਿਲਾਂ ਹੀ ਮਹਿੰਗਾਈ, ਬੇਰੁਜ਼ਗਾਰੀ ਜਿਹੇ ਮੁੱਦਿਆਂ ਕਾਰਣ ਪਿੱਛੇ ਹਨ ਅਤੇ ਇਸ ਬਿੱਲ ਨਾਲ ਘੱਟਗਿਣਤੀਆਂ ਨੂੰ ਸਰਕਾਰ ਨੇ ਦਬਾਉਣ ਦੀ ਕੋਸ਼ਿਸ਼ ਕੀਤੀ ਹੈ।


author

Gurminder Singh

Content Editor

Related News