ਹਰਿਆਣਾ, ਪੱਛਮੀ ਬੰਗਾਲ ਅਤੇ ਉੱਤਰਾਖੰਡ ’ਚ ਸੀਏਏ ਤਹਿਤ ਮਿਲਣ ਲੱਗੀ ਨਾਗਰਿਕਤਾ
Wednesday, May 29, 2024 - 10:59 PM (IST)
ਜੈਤੋ (ਰਘੂਨੰਦਨ ਪਰਾਸ਼ਰ) - ਕੇਂਦਰ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਤਹਿਤ ਪੱਛਮੀ ਬੰਗਾਲ, ਹਰਿਆਣਾ ਅਤੇ ਉੱਤਰਾਖੰਡ ’ਚ ਨਾਗਰਿਕਤਾ ਦੇਣੀ ਸ਼ੁਰੂ ਕਰ ਦਿੱਤੀ ਹੈ। ਗ੍ਰਹਿ ਮੰਤਰਾਲਾ ਨੇ ਇਹ ਜਾਣਕਾਰੀ ਦਿੱਤੀ ਹੈ। ਮੰਤਰਾਲਾ ਨੇ ਇਕ ਬਿਆਨ ’ਚ ਕਿਹਾ ਕਿ ਸਬੰਧਤ ਸੂਬਿਆਂ ਦੀ ਅਧਿਕਾਰ ਪ੍ਰਾਪਤ ਕਮੇਟੀ ਨੇ ਤਿੰਨੋਂ ਸੂਬਿਆਂ ਦੇ ਬਿਨੈਕਾਰਾਂ ਨੂੰ ਬੁੱਧਵਾਰ ਨੂੰ ਨਾਗਰਿਕਤਾ ਦਿੱਤੀ। ਨਾਗਰਿਕਤਾ (ਸੋਧ) ਨਿਯਮ, 2024 ਦੇ ਨੋਟੀਫਿਕੇਸ਼ਨ ਤੋਂ ਬਾਅਦ ਦਿੱਲੀ ਦੀ ਅਧਿਕਾਰ ਪ੍ਰਾਪਤ ਕਮੇਟੀ ਨੇ ਪਹਿਲੀ ਵਾਰ ਭਾਰਤੀ ਨਾਗਰਿਕਤਾ ਦਿੱਤੀ। ਕੇਂਦਰੀ ਗ੍ਰਹਿ ਸਕੱਤਰ ਨੇ 15 ਮਈ ਨੂੰ ਦਿੱਲੀ ’ਚ ਆਯੋਜਿਤ ਇਕ ਪ੍ਰੋਗਰਾਮ ’ਚ ਇਨ੍ਹਾਂ ਬਿਨੈਕਾਰਾਂ ਨੂੰ ਨਾਗਰਿਕਤਾ ਸਰਟੀਫਿਕੇਟ ਸੌਂਪੇ।
ਇਹ ਵੀ ਪੜ੍ਹੋ- ਪੰਜਾਬ 'ਚ ਵੋਟਿੰਗ ਤੋਂ ਦੋ ਦਿਨ ਪਹਿਲਾਂ ਚੱਲੀਆਂ ਗੋਲੀਆਂ, ਮੁਕਾਬਲੇ ਤੋਂ ਬਾਅਦ ਗੈਂਗਸਟਰ ਗ੍ਰਿਫ਼ਤਾਰ
ਭਾਰਤ ਸਰਕਾਰ ਨੇ ਦਸੰਬਰ 2019 ’ਚ ਬੰਗਲਾਦੇਸ਼, ਪਾਕਿਸਤਾਨ ਅਤੇ ਅਫਗਾਨਿਸਤਾਨ ਤੋਂ ਧਾਰਮਿਕ ਅੱਤਿਆਚਾਰ ਕਾਰ ਨ 31 ਦਸੰਬਰ 2014 ਨੂੰ ਜਾਂ ਇਸ ਤੋਂ ਪਹਿਲਾਂ ਆਏ ਹਿੰਦੂ, ਸਿੱਖ, ਜੈਨ, ਬੋਧੀ, ਪਾਰਸੀ ਅਤੇ ਈਸਾਈ ਭਾਈਚਾਰਿਆਂ ਦੇ ਲੋਕਾਂ ਨੂੰ ਭਾਰਤੀ ਨਾਗਰਿਕਤਾ ਦੇਣ ਲਈ ਸੀ. ਏ. ਏ. ਬਣਾਇਆ। ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਕਾਨੂੰਨ ਨੂੰ ਨੋਟੀਫਾਈ ਕੀਤਾ ਗਿਆ ਸੀ ਪਰ ਭਾਰਤੀ ਨਾਗਰਿਕਤਾ ਦੇਣ ਲਈ ਨਿਯਮ ਚਾਰ ਸਾਲ ਦੀ ਦੇਰੀ ਤੋਂ ਬਾਅਦ 11 ਮਾਰਚ ਨੂੰ ਜਾਰੀ ਕੀਤੇ ਗਏ।
ਇਹ ਵੀ ਪੜ੍ਹੋ- ਸੜਕ ਕਿਨਾਰੇ ਝਾੜੀਆਂ 'ਚੋਂ ਮਿਲੀ 18 ਸਾਲਾਂ ਲੜਕੀ ਦੀ ਲਾਸ਼, ਕਤਲ ਦਾ ਖਦਸ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e