ਬਟਾਲਾ ਤੋਂ ਬਾਅਦ ਪੰਜਾਬ ਦਾ ਇਕ ਹੋਰ ਵੱਡਾ ਸ਼ਹਿਰ ਹੋ ਗਿਆ ਬੰਦ
Saturday, Oct 11, 2025 - 12:30 PM (IST)

ਜਲਾਲਾਬਾਦ : ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਵਿਚ ਦੇਵੀ ਦੁਆਰਾ ਨੇੜੇ ਇਕ ਕੱਪੜਾ ਵਪਾਰੀ ਦੀ ਦੁਕਾਨ ਨੂੰ ਅਣਪਛਾਤੇ ਨੌਜਵਾਨਾਂ ਵੱਲੋਂ ਅੱਗ ਲਗਾਉਣ ਦੇ ਮਾਮਲੇ ਨੇ ਤੂਲ ਫੜ ਲਿਆ ਹੈ। ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ ਆਏ ਦੋ ਨੌਜਵਾਨਾਂ ਨੇ ਪੈਟਰੋਲ ਛਿੜਕ ਕੇ ਦੁਕਾਨ ਨੂੰ ਅੱਗ ਲਗਾ ਦਿੱਤੀ ਸੀ, ਜਿਸ ਕਾਰਨ ਤਿੰਨ ਮੰਜ਼ਿਲਾ ਇਮਾਰਤ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਇਸ ਘਟਨਾ ਤੋਂ ਬਾਅਦ ਸ਼ਹਿਰ ਦੇ ਵਪਾਰੀਆਂ ਵਿਚ ਭਾਰੀ ਰੋਸ ਹੈ। ਵਪਾਰ ਮੰਡਲ ਨੇ ਸੁਣਵਾਈ ਨਾ ਹੋਣ ਦੇ ਦੋਸ਼ ਲਗਾਉਂਦੇ ਹੋਏ ਜਲਾਲਾਬਾਦ ਦੀਆਂ ਸਾਰੀਆਂ ਦੁਕਾਨਾਂ ਬੰਦ ਕਰ ਦਿੱਤੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਸ਼ਹਿਰ ਪੂਰੀ ਤਰ੍ਹਾਂ ਹੋ ਗਿਆ ਬੰਦ, ਸੜਕਾਂ 'ਤੇ ਪੱਸਰਿਆ ਸੰਨਾਟਾ
ਵਪਾਰ ਮੰਡਲ ਦੇ ਪ੍ਰਧਾਨ ਬੱਬੂ ਡੋਡਾ ਨੇ ਦੱਸਿਆ ਕਿ ਕੱਲ੍ਹ ਮੀਟਿੰਗ ਕਰਕੇ ਸ਼ਹਿਰ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਸੀ, ਜਿਸਨੂੰ ਅੱਜ ਪੂਰੇ ਜਲਾਲਾਬਾਦ ਦੇ ਵਪਾਰੀਆਂ ਅਤੇ ਨਿਵਾਸੀਆਂ ਨੇ ਪੂਰਨ ਸਮਰਥਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਵੀ ਦੁਆਰਾ ਨੇੜੇ ਕੱਪੜਿਆਂ ਦਾ ਕਾਰੋਬਾਰ ਕਰਨ ਵਾਲੇ ਅੰਕੁਸ਼ ਦੀ ਦੁਕਾਨ ਵਿਚ ਦੋ ਮੋਟਰਸਾਈਕਲ ਸਵਾਰਾਂ ਨੇ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ। ਪੁਲਸ ਵੱਲੋਂ ਅਜੇ ਤੱਕ ਕਿਸੇ ਵੀ ਦੋਸ਼ੀ ਨੂੰ ਗ੍ਰਿਫਤਾਰ ਨਾ ਕੀਤੇ ਜਾਣ ਕਾਰਨ ਵਪਾਰੀ ਗੁੱਸੇ ’ਚ ਹਨ। ਇਸ ਦੇ ਵਿਰੋਧ ਦੇ ਚੱਲਦੇ ਅੱਜ ਪੂਰਾ ਜਲਾਲਾਬਾਦ ਸ਼ਹਿਰ ਬੰਦ ਰੱਖਿਆ ਗਿਆ ਹੈ। ਬੱਬੂ ਡੋਡਾ ਨੇ ਕਿਹਾ ਕਿ ਅਗਲੇ ਕਦਮ ਲਈ ਵਪਾਰੀ ਅਤੇ ਸ਼ਹਿਰ ਵਾਸੀ ਦੁਬਾਰਾ ਦੇਵੀ ਦੁਆਰੇ ਨੇੜੇ ਇਕੱਠੇ ਹੋ ਰਹੇ ਹਨ, ਜਿੱਥੇ ਅਗਲੀ ਰਣਨੀਤੀ ਬਣਾਈ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲ਼ੀਆਂ, ਵਿਦਿਆਰਥੀਆਂ ਦੀ ਕਲਾਸ ਲਗਾ ਰਿਹਾ ਸੀ ਅਧਿਆਪਕ
ਬਟਾਲਾ ਵੀ ਪੂਰੀ ਤਰ੍ਹਾਂ ਬੰਦ
ਬੀਤੀ ਰਾਤ ਬਟਾਲਾ ਦੇ ਭੀੜ-ਭਾੜ ਵਾਲੇ ਇਲਾਕੇ ਖਜੂਰੀ ਗੇਟ ਨੇੜੇ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਦੋ ਨੌਜਵਾਨਾਂ ਨੂੰ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਵਿਚ ਪੰਜ ਹੋਰ ਗੰਭੀਰ ਜ਼ਖਮੀ ਹੋਏ ਹਨ। ਇਸ ਫਾਇਰਿੰਗ ਦੀ ਵਾਰਦਾਤ ਨੂੰ ਲੈ ਕੇ ਅੱਜ ਕੁਝ ਜਥੇਬੰਦੀਆਂ ਨੇ ਬਟਾਲਾ ਬੰਦ ਦੀ ਕਾਲ ਦਿੱਤੀ ਅਤੇ ਖੁਦ ਬਾਜ਼ਾਰਾਂ ਵਿਚ ਨਿਕਲ ਕੇ ਦੁਕਾਨਾਂ ਬੰਦ ਕਰਵਾ ਦਿੱਤੀਆਂ। ਇਸ ਦੌਰਾਨ ਸ਼ਿਵ ਸੇਨਾ ਆਗੂ ਰਮੇਸ਼ ਨਈਅਰ ਨੇ ਕਿਹਾ ਕਿ ਬੀਤੀ ਰਾਤ ਦੋ ਨੌਜਵਾਨਾਂ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਦੇ ਵਿਰੋਧ ਵਿਚ ਅੱਜ ਬਟਾਲਾ ਸ਼ਹਿਰ ਬੰਦ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਸਾਰੇ ਸਕੂਲਾਂ ਲਈ ਸਖ਼ਤ ਹਦਾਇਤਾਂ ਜਾਰੀ, 15 ਦਿਨਾਂ ਦਾ ਦਿੱਤਾ ਗਿਆ ਅਲਟੀਮੇਟਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e