ਸਿਟੀ ਸੈਂਟਰ ਘੋਟਾਲਾ : ਮਾਮਲੇ ਦੀ ਅਗਲੀ ਸੁਣਵਾਈ 21 ਫਰਵਰੀ ਨੂੰ
Thursday, Feb 07, 2019 - 03:17 PM (IST)

ਲੁਧਿਆਣਾ (ਨਰਿੰਦਰ) : ਲੁਧਿਆਣਾ ਸਿਟੀ ਸੈਂਟਰ ਮਾਮਲੇ 'ਚ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਵਲੋਂ ਲਾਈ ਗਈ ਪਟੀਸ਼ਨ ਦੀ ਸੁਣਵਾਈ ਵੀਰਵਾਰ ਨੂੰ ਅਦਾਲਤ 'ਚ ਹੋਈ। ਇਸ ਦੌਰਾਨ ਦੋਹਾਂ ਧਿਰਾਂ ਦੇ ਵਕੀਲਾਂ ਦੀ ਅੱਧਾ ਘੰਟਾ ਬਹਿਸ ਹੋਈ, ਜਿਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 21 ਫਰਵਰੀ ਰੱਖੀ ਹੈ। 21 ਤਰੀਕ ਨੂੰ ਸੁਮੇਧ ਸਿੰਘ ਸੈਣੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਦਾਲਤ 'ਚ ਪੇਸ਼ ਹੋ ਸਕਦੇ ਹਨ।