ਵੱਡੇ ਫਰਮਾਨ ਹੋ ਗਏ ਜਾਰੀ, 31 ਦਸੰਬਰ ਤੋਂ ਪਹਿਲਾਂ ਕਰਾਓ ਕੰਮ, ਨਹੀਂ ਤਾਂ ਆਵੇਗੀ ਵੱਡੀ ਮੁਸ਼ਕਿਲ
Tuesday, Dec 24, 2024 - 06:40 PM (IST)

ਅੰਮ੍ਰਿਤਸਰ (ਰਮਨ)- ਨਗਰ ਨਿਗਮ ਦੇ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਹੈ ਕਿ 31 ਦਸੰਬਰ ਤੱਕ ਸ਼ਹਿਰ ਵਾਸੀ ਆਪਣਾ ਨਗਰ ਨਿਗਮ ਦਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾ ਦੇਣ। ਉਨ੍ਹਾਂ ਕਿਹਾ ਕਿ 31 ਦਸੰਬਰ ਤੋਂ ਬਾਅਦ ਟੈਕਸ ਜਮ੍ਹਾ ਕਰਵਾਉਣ ਵਾਲਿਆਂ ਤੋਂ 10 ਫੀਸਦੀ ਜੁਰਮਾਨਾ ਵਸੂਲਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਮੁੰਡੇ-ਕੁੜੀਆਂ ਲਈ ਵੱਡੀ ਖੁਸ਼ਖ਼ਬਰੀ, ਖੋਲ੍ਹੇ ਤਰੱਕੀ ਦੇ ਦਰਵਾਜ਼ੇ
ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ 31 ਦਸੰਬਰ ਤੱਕ ਕਿਸੇ ਵੀ ਛੁੱਟੀ, ਸ਼ਨਿਚਰਵਾਰ ਜਾਂ ਐਤਵਾਰ ਦੇ ਬਾਵਜੂਦ ਨਗਰ ਨਿਗਮ ਦੇ ਮੁੱਖ ਦਫ਼ਤਰ ਰਣਜੀਤ ਐਵੀਨਿਊ ਵਿਖੇ ਅਤੇ ਨਿਗਮ ਦੇ ਜ਼ੋਨਲ ਦਫ਼ਤਰ ਵਿਖੇ ਸੀ. ਐੱਫ. ਸੀ. ਸੈਂਟਰ ਟੈਕਸ ਵਸੂਲੀ ਲਈ ਖੁੱਲ੍ਹੇ ਰਹਿਣਗੇ। ਲੋਕਾਂ ਨੂੰ ਇਸ ਦਾ ਲਾਭ ਉਠਾਉਣਾ ਚਾਹੀਦਾ ਹੈ। ਲੋਕ ਪ੍ਰਾਪਰਟੀ ਟੈਕਸ ਦੀ ਪੀ. ਟੀ. ਆਰ ਵੀ ਆਨਲਾਈਨ ਭਰ ਸਕਦੇ ਹਨ।
ਇਹ ਵੀ ਪੜ੍ਹੋ- ਪੰਜਾਬ ਬੰਦ ਦੀਆਂ ਤਿਆਰੀਆਂ ਲਈ ਕਿਸਾਨਾਂ ਦੀ ਵਿਸ਼ਾਲ ਮੀਟਿੰਗ, ਕੀਤੀ ਇਹ ਅਪੀਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8