ਵਾਹਨ ਚਾਲਕ ਦੇਣ ਧਿਆਨ! ਜਲੰਧਰ 'ਚ ਲੱਗੇ 80 ਹਾਈ-ਟੈੱਕ ਨਾਕੇ, ਮੌਕੇ 'ਤੇ ਜ਼ਬਤ ਹੋਈਆਂ ਕਈ ਗੱਡੀਆਂ

Wednesday, Jul 09, 2025 - 10:23 AM (IST)

ਵਾਹਨ ਚਾਲਕ ਦੇਣ ਧਿਆਨ! ਜਲੰਧਰ 'ਚ ਲੱਗੇ 80 ਹਾਈ-ਟੈੱਕ ਨਾਕੇ, ਮੌਕੇ 'ਤੇ ਜ਼ਬਤ ਹੋਈਆਂ ਕਈ ਗੱਡੀਆਂ

ਜਲੰਧਰ (ਧਵਨ, ਸੁਧੀਰ, ਕੁੰਦਨ, ਪੰਕਜ): ਸਮਾਜ ਵਿਰੋਧੀ ਸਰਗਰਮੀਆਂ ’ਤੇ ਰੋਕ ਲਾਉਣ ਅਤੇ ਜਨਤਕ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਸ਼ਹਿਰ ਭਰ ਦੀਆਂ ਵੱਖ-ਵੱਖ ਥਾਵਾਂ ’ਤੇ 80 ਹਾਈਟੈੱਕ ਨਾਕੇ ਲਾਏ ਗਏ। ਇਸ ਸਿਟੀ ਸੀਲਿੰਗ ਆਪ੍ਰੇਸ਼ਨ ਦੀ ਕਮਾਨ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਖੁਦ ਸੰਭਾਲੀ। ਪੁਲਸ ਨੇ 16 ਸੀਨੀਅਰ ਅਧਿਕਾਰੀਆਂ ਦੀ ਸਿੱਧੀ ਨਿਗਰਾਨੀ ਵਿਚ ਕੁੱਲ 378 ਪੁਲਸ ਕਰਮਚਾਰੀਆਂ ਨੂੰ ਇਨ੍ਹਾਂ ਨਾਕਿਆਂ ’ਤੇ ਤਾਇਨਾਤ ਕੀਤਾ ਤਾਂ ਕਿ ਕਾਰਵਾਈ ਵਿਵਸਥਿਤ ਢੰਗ ਨਾਲ ਹੋ ਸਕੇ। ਇਸ ਆਪ੍ਰੇਸ਼ਨ ਦੌਰਾਨ 635 ਦੋਪਹੀਆ ਅਤੇ 471 ਚੌਪਹੀਆ ਵਾਹਨਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ 122 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 8 ਵਾਹਨਾਂ ਨੂੰ ਜ਼ਬਤ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ - 50 ਰੁਪਏ ਬਦਲੇ ਮਿਲੇ 21,00,000 ਰੁਪਏ! ਰਾਤੋ-ਰਾਤ ਚਮਕ ਗਈ ਪੰਜਾਬੀ ਮੁੰਡੇ ਦੀ ਕਿਸਮਤ

ਸਿਟੀ ਸੀਲਿੰਗ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਸ਼ਹਿਰ ਵਿਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਇਹ ਵਿਸ਼ੇਸ਼ ਮੁਹਿੰਮ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ 30 ਸ਼ਿਫਟਿੰਗ ਨਾਕੇ ਲਾਏ ਗਏ ਹਨ, ਜਿਨ੍ਹਾਂ ਦੀ ਨਿਗਰਾਨੀ 16 ਗਜ਼ਟਿਡ ਅਧਿਕਾਰੀ ਖੁਦ ਕਰ ਰਹੇ ਹਨ, ਤਾਂ ਜੋ ਕਾਨੂੰਨ ਵਿਵਸਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।

ਪੁਲਸ ਕਮਿਸ਼ਨਰ ਨੇ ਨਿੱਜੀ ਤੌਰ ’ਤੇ ਕਈ ਨਾਕਿਆਂ ਦਾ ਮੁਆਇਨਾ ਕੀਤਾ ਅਤੇ ਵਾਹਨਾਂ ਦੀ ਚੈਕਿੰਗ ਦੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁਹਿੰਮ ਦੌਰਾਨ ਕਾਨੂੰਨ ਵਿਵਸਥਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਜੇਕਰ ਕੋਈ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਵਿਚ ਇਸ ਵਿਸ਼ੇਸ਼ ਮੁਹਿੰਮ ਨੂੰ ਚਲਾਉਣ ਦਾ ਉਦੇਸ਼ ਨਾ ਸਿਰਫ਼ ਸਮਾਜ ਵਿਰੋਧੀ ਸਰਗਰਮੀਆਂ ਨੂੰ ਰੋਕਣਾ ਹੈ, ਸਗੋਂ ਆਮ ਨਾਗਰਿਕਾਂ ਵਿਚ ਵਿਸ਼ਵਾਸ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਵੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲੀਆਂ ਬੀਬੀਆਂ ਲਈ ਵੱਡੀ ਖ਼ਬਰ! ਹੋ ਗਿਆ ਨਵਾਂ ਐਲਾਨ

ਉਨ੍ਹਾਂ ਕਮਿਸ਼ਨਰੇਟ ਪੁਲਸ ਦੀ ਹਰ ਕੀਮਤ ’ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਨਾਲ ਹੀ ਅਜਿਹੀਆਂ ਪੁਲਸ ਮੁਹਿੰਮਾਂ ਰਾਹੀਂ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ। ਇਸ ਮੁਹਿੰਮ ਤਹਿਤ ਦੇਰ ਰਾਤ ਤੱਕ ਵਾਹਨਾਂ ਦੀ ਜਾਂਚ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News