ਪੰਜਾਬ ਸਰਕਾਰ ਵੱਲੋਂ ਫਰਵਰੀ ਦੇ ਤੀਜੇ ਹਫ਼ਤੇ ''ਨਗਰ ਕੌਂਸਲ'' ਚੋਣਾਂ ਕਰਵਾਉਣ ਦਾ ਫ਼ੈਸਲਾ

Friday, Jan 08, 2021 - 11:46 AM (IST)

ਪੰਜਾਬ ਸਰਕਾਰ ਵੱਲੋਂ ਫਰਵਰੀ ਦੇ ਤੀਜੇ ਹਫ਼ਤੇ ''ਨਗਰ ਕੌਂਸਲ'' ਚੋਣਾਂ ਕਰਵਾਉਣ ਦਾ ਫ਼ੈਸਲਾ

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸੂਬੇ ਦੀਆਂ 118 ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤੀ ਚੋਣਾਂ ਫਰਵਰੀ ਦੇ ਤੀਜੇ ਹਫ਼ਤੇ ਕਰਵਾਉਣ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਨਵੇਂ ਵਰ੍ਹੇ 'ਚ ਮਿਲੇ 'ਪੰਜ ਤੋਹਫ਼ੇ', ਸੂਬੇ 'ਚ ਸ਼ੁਰੂ ਹੋਈਆਂ ਇਹ ਵੱਡੀਆਂ ਸਕੀਮਾਂ

ਇਸ ਬਾਰੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ 20 ਫਰਵਰੀ ਤੱਕ ਚੋਣਾਂ ਦਾ ਕੰਮ ਨੇਪਰੇ ਚਾੜ੍ਹ ਲਿਆ ਜਾਵੇਗਾ ਅਤੇ ਚੋਣ ਕਮਿਸ਼ਨ ਵੀ ਚੋਣਾਂ ਦਾ ਐਲਾਨ ਜਲਦੀ ਕਰ ਦੇਵਗਾ।

ਇਹ ਵੀ ਪੜ੍ਹੋ : ਮੋਹਾਲੀ ਪੁਲਸ ਦਾ ਕਾਰਨਾਮਾ, ਕਿਸਾਨਾਂ ਨੂੰ ਮਦਦ ਭੇਜਣ ਲਈ ਲਾਏ ਟੈਂਟ ਪੁਟਵਾਏ (ਵੀਡੀਓ)

ਇਸ ਤੋਂ ਪਹਿਲਾਂ ਸਰਕਾਰ ਨੇ ਚੋਣ ਕਮਿਸ਼ਨ ਨੂੰ 13 ਫਰਵਰੀ ਤੱਕ ਚੋਣ ਪ੍ਰਕਿਰਿਆ ਮੁਕੰਮਲ ਕਰਨ ਲਈ ਸੂਚਿਤ ਕੀਤਾ ਸੀ ਪਰ ਸਥਾਨਕ ਸਰਕਾਰਾਂ ਮਹਿਕਮੇ ਵੱਲੋਂ ਚੋਣਾਂ ਕਰਵਾਉਣ ਲਈ ਹੋਰ ਸਮਾਂ ਮੰਗਣ ਮਗਰੋਂ ਸਰਕਾਰ ਨੇ 20 ਫਰਵਰੀ ਤੱਕ ਚੋਣ ਪ੍ਰਕਿਰਿਆ ਨੂੰ ਪੂਰਾ ਕਰਨ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ : 'JEE ਐਡਵਾਂਸਡ ਪ੍ਰੀਖਿਆ' ਦੀ ਤਾਰੀਖ਼ ਦਾ ਐਲਾਨ, ਇਸ ਸਾਲ ਵਿਦਿਆਰਥੀਆਂ ਨੂੰ ਮਿਲੀ ਵੱਡੀ ਰਾਹਤ

ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸਰਕਾਰ ਨੇ ਸ਼ੁਰੂ 'ਚ ਪਿਛਲੇ ਸਾਲ ਦੇ ਅਕਤੂਬਰ ਮਹੀਨੇ ਚੋਣਾਂ ਕਰਵਾਉਣ ਦਾ ਫ਼ੈਸਲਾ ਕੀਤਾ ਸੀ ਪਰ ਕੋਰੋਨਾ ਲਾਗ ਦੀ ਬੀਮਾਰੀ ਕਾਰਨ ਇਸ 'ਚ ਦੇਰੀ ਕਰਨੀ ਪਈ।
ਨੋਟ : ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਚੋਣਾਂ ਕਰਾਉਣ ਦੇ ਫ਼ੈਸਲੇ ਬਾਰੇ ਦਿਓ ਰਾਏ
 


author

Babita

Content Editor

Related News