ਬਠਿੰਡਾ ਦੇ ਸਿਵਲ ਹਸਪਤਾਲ ’ਚੋਂ ਦਿਨ-ਦਿਹਾੜੇ ਨਵਜੰਮਿਆ ਬੱਚਾ ਚੋਰੀ ਕਰਨ ਵਾਲੀਆਂ ਔਰਤਾਂ ਗ੍ਰਿਫ਼ਤਾਰ

Wednesday, Dec 07, 2022 - 12:16 PM (IST)

ਬਠਿੰਡਾ ਦੇ ਸਿਵਲ ਹਸਪਤਾਲ ’ਚੋਂ ਦਿਨ-ਦਿਹਾੜੇ ਨਵਜੰਮਿਆ ਬੱਚਾ ਚੋਰੀ ਕਰਨ ਵਾਲੀਆਂ ਔਰਤਾਂ ਗ੍ਰਿਫ਼ਤਾਰ

ਬਠਿੰਡਾ (ਵਿਜੇ) : ਐਤਵਾਰ ਨੂੰ ਸਿਵਲ ਹਸਪਤਾਲ ’ਚੋਂ ਦਿਨ ਦਿਹਾੜੇ ਨਵਜੰਮਿਆ ਬੱਚਾ ਚੋਰੀ ਕਰਨ ਵਾਲੀਆਂ ਦੋਵੇਂ ਔਰਤਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਉਕਤ ਔਰਤਾਂ ਦੇ ਕਬਜ਼ੇ ਵਿਚੋਂ ਚੋਰੀ ਹੋਇਆ ਬੱਚਾ ਵੀ ਬਰਾਮਦ ਕਰ ਲਿਆ ਹੈ। ਇਸ ਵਾਰਦਾਤ ਤੋਂ ਬਾਅਦ ਪੁਲਸ ਵਲੋਂ ਸੀ. ਆਈ. ਏ-1, ਸੀ. ਆਈ. ਏ-2 ਦੀਆ ਟੀਮਾਂ ਦਾ ਗਠਨ ਕੀਤਾ ਗਿਆ ਸੀ ਅਤੇ ਪੁਲਸ ਵਲੋਂ ਸੀ. ਸੀ. ਟੀ. ਵੀ. ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਸੀ, ਵਾਰਦਾਤ ਤੋਂ ਤਿੰਨ ਬਾਅਦ ਬੱਚਾ ਚੁੱਕਣ ਵਾਲੀਆਂ ਔਰਤਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਭਾਜਪਾ ਹਾਈਕਮਾਂਡ ਵਲੋਂ ਪੰਜਾਬ ਦੀ 17 ਮੈਂਬਰੀ ਕੋਰ ਕਮੇਟੀ ਦਾ ਐਲਾਨ

ਇਥੇ ਇਹ ਵੀ ਦੱਸਣੋਯਗ ਹੈ ਕਿ ਬੱਚੇ ਦੇ ਪਰਿਵਾਰਕ ਮੈਬਰਾਂ, ਰਿਸ਼ਤੇਦਾਰਾਂ ਅਤੇ ਮੁਹੱਲਾ ਵਾਸੀਆਂ ਵਲੋਂ ਸਿਵਲ ਹਸਪਤਾਲ ਵਿਖੇ ਬੀਤੇ ਦਿਨ ਧਰਨਾ ਦੇ ਕੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਬੱਚੇ ਨੂੰ ਲੱਭਣ ਦੀ ਮੰਗ ਕੀਤੀ ਸੀ। ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਪਰਵਿੰਦਰ ਸਿੰਘ ਨੇ ਉਚ ਅਧਿਕਾਰੀਆਂ ਦੇ ਨਿਰਦੇਸ਼ਾਂ ’ਤੇ ਸੀ. ਆਈ. ਏ. 1, 2 ਅਤੇ ਉਨ੍ਹਾਂ ਦੇ ਮੁਲਾਜ਼ਮਾਂ ਦੀਆ ਟੀਮਾਂ ਬਣਾਈਆਂ ਹਨ। ਔਰਤਾਂ ਦੀਆ ਫੋਟੋਆਂ ਵੀ ਜਾਰੀ ਕੀਤੀਆ ਗਈਆਂ ਸਨ। ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਅਕਾਲੀ ਦਲ ਦੇ ਫ਼ੈਸਲੇ ਤੋਂ ਪਹਿਲਾਂ ਜਗਮੀਤ ਬਰਾੜ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News